ਪੈਨਸ਼ਨਰਜ਼ ਮਹਾਸੰਘ ਦੇ ਡੈਲੀਗੇਸ਼ਨ ਇਜਲਾਸ ਦੌਰਾਨ ਡਾ. ਕਲਸੀ ਮੁੜ ਪ੍ਰਧਾਨ ਬਣੇ
ਪੈਨਸ਼ਨਰਜ਼ ਮਹਾਸੰਘ ਦੇ ਡੈਲੀਗੇਸ਼ਨ ਇਜਲਾਸ ਦੌਰਾਨ ਡਾ ਕਲਸੀ ਮੁੜ ਤੋਂ ਪ੍ਰਧਾਨ ਬਣੇ
Publish Date: Wed, 01 Apr 2026 06:36 PM (IST)
Updated Date: Thu, 02 Apr 2026 04:08 AM (IST)

ਫੋਟੋ ਨੰਬਰ-14 ਸੁਖਦੇਵ ਸਲੇਮਪੁਰੀ, ਪੰਜਾਬੀ ਜਾਗਰਣ ਲੁਧਿਆਣਾ : ਪੰਜਾਬ ਰਾਜ ਪੈਨਸ਼ਨਰਜ਼ ਮਹਾਸੰਘ ਦਾ ਡੈਲੀਗੇਸ਼ਨ ਇਜਲਾਸ ਮਹਾਸੰਘ ਦੇ ਪ੍ਰਧਾਨ ਡਾ. ਐੱਨਕੇ ਕਲਸੀ ਦੀ ਪ੍ਰਧਾਨਗੀ ਹੇਠ ਲੁਧਿਆਣਾ ’ਚ ਹੋਇਆ, ਜਿਸ ਵਿੱਚ ਪੰਜਾਬ ਭਰ ਤੋਂ ਪੈਨਸ਼ਨਰਜ਼ ਡੈਲੀਗੇਟਸ ਸ਼ਾਮਲ ਹੋਏ। ਇਸ ਮੌਕੇ ਡਾ: ਕਲਸੀ ਨੇ ਸਮੂਹ ਡੈਲੀਗੇਟਾਂ ਨੂੰ ਜੀ ਆਇਆਂ ਆਖਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਮੁਲਾਜ਼ਮ/ਪੈਨਸ਼ਨਰ ਪ੍ਰਤੀ ਬੇਰੁਖ਼ੀ ਵਾਲਾ ਰਵੱਈਆ ਅਪਣਾ ਕੇ ਰੱਖਿਆ ਹੋਇਆ ਹੈ, ਜਿਸ ਕਰ ਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਅੰਦਰ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਜਥੇਬੰਦੀਆਂ ਨੂੰ ਵਾਰ-ਵਾਰ ਸਮਾਂ ਦੇ ਕੇ ਗੱਲਬਾਤ ਲਈ ਟੇਬਲ ‘ਤੇ ਨਹੀਂ ਆ ਰਹੀ। ਕਿੰਨੀ ਹੈਰਾਨੀ ਵਾਲੀ ਗੱਲ ਹੈ ਕਿ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਗੁਆਂਢੀ ਰਾਜਾਂ ਨਾਲੋਂ 16 ਫ਼ੀਸਦੀ ਘੱਟ ਮਹਿੰਗਾਈ ਭੱਤਾ ਦੇ ਰਹੀ ਹੈ, 2.59 ਦੇ ਗੁਣਾਂਕ ਨਾਲ ਪੈਨਸ਼ਨਰਾਂ ਦੀ ਪੈਨਸ਼ਨ ਫ਼ਿਕਸਡ ਨਹੀਂ ਕੀਤੀ ਜਾ ਰਹੀ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜਥੇਬੰਦੀਆਂ ਦੀਆਂ ਮੰਗਾਂ ਪੂਰੀਆਂ ਕੀਤੀਆਂ ਜਾਣ। ਇਸ ਮੌਕੇ ਵਿੱਤ ਸਕੱਤਰ ਵੱਲੋਂ ਮਹਾਸੰਘ ਦਾ ਲੇਖਾ-ਜੋਖਾ ਪੇਸ਼ ਕੀਤਾ ਗਿਆ, ਜਿਸ ਉਪਰ ਹਾਊਸ ਨੇ ਤਸੱਲੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਅਖੀਰ ’ਚ 5 ਮੈਂਬਰੀ ਚੋਣ ਅਬਜ਼ਰਵਰਾਂ ਵੱਲੋਂ ਮਹਾਸੰਘ ਦੀ ਚੋਣ ਪ੍ਰਕਿਰਿਆ ਸ਼ੁਰੂ ਕੀਤੀ ਗਈ। ਇਸ ਮੌਕੇ ਇਕ ਡੈਲੀਗੇਟ-ਮੈਂਬਰ ਵਲੋਂ ਪ੍ਰਧਾਨ ਦੇ ਅਹੁਦੇ ਲਈ ਡਾ. ਐੱਨਕੇ ਕਲਸੀ, ਜਨਰਲ ਸਕੱਤਰ ਲਈ ਬੀਐੱਸ ਸੈਣੀ ਤੇ ਵਿੱਤ ਸਕੱਤਰ ਲਈ ਰਾਮ ਸਿੰਘ ਕਾਲੜਾ ਦਾ ਨਾਂ ਪੇਸ਼ ਕੀਤਾ ਗਿਆ, ਜਿਸ ਨੂੰ ਹਾਜ਼ਰ ਮੈਂਬਰਾਂ ਨੇ ਸਰਬਸੰਮਤੀ ਨਾਲ ਹੱਥ ਖੜ੍ਹੇ ਕਰ ਕੇ ਪ੍ਰਵਾਨਗੀ ਦਿੱਤੀ ਗਈ। ਇਸ ਮੌਕੇ ਦੁਬਾਰਾ ਤੋਂ ਸੰਘ ਦੇ ਚੁਣੇ ਗਏ ਪ੍ਰਧਾਨ ਕਲਸੀ ਨੇ ਸਮੂਹ ਡੈਲੀਗੇਟਸ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਆਪਣੀ ਜ਼ਿੰਮੇਵਾਰੀ ਪਹਿਲਾਂ ਨਾਲੋਂ ਵੀ ਵੱਧ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਏਗਾ। ਇਸ ਮੌਕੇ ਸੁਸ਼ੀਲ ਕੁਮਾਰ ਚੇਅਰਮੈਨ ਪੈਨਸ਼ਨਰ ਭਵਨ ਕਮੇਟੀ ਲੁਧਿਆਣਾ ਨੇ ਕਿਹਾ ਕਿ ਮੰਗਾਂ ਦੀ ਪੂਰਤੀ ਲਈ ਪੰਜਾਬ ਦੇ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਇਕ ਮੰਚ ਉਪਰ ਇਕੱਠੇ ਹੋ ਕੇ ਸੰਘਰਸ਼ ਕਰਨਾ ਹੋਵੇਗਾ। ਇਸ ਮੌਕੇ ਮਹਾਸੰਘ ਦੇ ਦੁਬਾਰਾ ਤੋਂ ਸਰਬਸੰਮਤੀ ਨਾਲ ਚੁਣੇ ਗਏ ਪ੍ਰਧਾਨ ਡਾ ਕਲਸੀ ਸਮੇਤ ਹੋਰ ਸਾਰੇ ਅਹੁਦੇਦਾਰਾਂ ਨੂੰ ਮੁਬਾਰਕਬਾਦ ਦਿੰਦਿਆਂ ਮਹਾਸੰਘ ਦੀ ਚੜ੍ਹਦੀ ਕਲਾ ਲਈ ਕਾਮਨਾ ਕੀਤੀ।