- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਵਿੱਚ ਉਦਯੋਗਾਂ ਦੀ ਘਾਟ ਅਤੇ ਆਰਥਿਕ ਪਛੜਾਪਣ ਵੀ ਨੌਜਵਾਨਾਂ ਦੇ ਨਸ਼ਿਆਂ ਵੱਲ ਜਾਣ ਦੇ ਕਾਰਨਾਂ ਵਿੱਚੋਂ ਹਨ। ਯਾਤਰਾ ਦੌਰਾਨ ਭੁੱਚੋ ਮੰਡੀ ਵਿੱਚ ਲੋਕਾਂ ਵੱਲੋਂ ਕਾਫ਼ਲਾ ਰੋਕ ਕੇ ਨਸ਼ਿਆਂ ਵਿਰੁੱਧ ਲੜਾਈ ਜਾਰੀ ਰੱਖਣ ਦੀ ਅਪੀਲ ਕਰਨ ਅਤੇ ਲੁਧਿਆਣਾ ਵਿੱਚ ਮਾਵਾਂ-ਭੈਣਾਂ ਵੱਲੋਂ ਸਰਕਾਰ ਤੋਂ ਜਵਾਬ ਮੰਗਣ ਦਾ ਵੀ ਉਨ੍ਹਾਂ ਜ਼ਿਕਰ ਕੀਤਾ।

ਸਰਬਜੀਤ ਲੁਧਿਆਣਵੀ, ਪੰਜਾਬੀ ਜਾਗਰਣ, ਲੁਧਿਆਣਾ : ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸਿਆਸੀ ਯਾਤਰਾ ਨਹੀਂ, ਸਗੋਂ ਲੋਕ ਅੰਦੋਲਨ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ ਹਰ ਵਰਗ ਨੂੰ ਇਕਜੁੱਟ ਹੋ ਕੇ ਲੜਾਈ ਲੜਨੀ ਪਵੇਗੀ। ਲੁਧਿਆਣਾ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਢਿੱਲੋਂ ਨੇ ਕਿਹਾ ਕਿ ਨਸ਼ਿਆਂ ਕਾਰਨ ਪੀੜਤ ਪਰਿਵਾਰਾਂ ਦਾ ਦਰਦ ਬੇਹੱਦ ਗੰਭੀਰ ਹੈ ਅਤੇ ਇਸ ਮੁੱਦੇ ’ਤੇ ਲੋਕਾਂ ਨੂੰ ਲਾਮਬੰਦ ਕਰਨ ਲਈ 18 ਤੋਂ 30 ਸਤੰਬਰ ਤੱਕ ਯਾਤਰਾ ਕੱਢੀ ਜਾ ਰਹੀ ਹੈ। ਭਾਜਪਾ ਵੱਲੋਂ ਯਾਤਰਾ ਨੂੰ ਸੂਬੇ ਦੇ 117 ਵਿਧਾਨ ਸਭਾ ਹਲਕਿਆਂ ਤੱਕ ਲਿਜਾਣ ਦਾ ਐਲਾਨ ਕੀਤਾ ਗਿਆ ਹੈ।
ਢਿੱਲੋਂ ਨੇ ਦਾਅਵਾ ਕੀਤਾ ਕਿ ਭਾਜਪਾ ਦੀ ਸਰਕਾਰ ਬਣਨ ’ਤੇ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨਕਸਲਵਾਦ ਅਤੇ ਉੱਤਰ ਪ੍ਰਦੇਸ਼ ਵਿੱਚ ਗੈਂਗਸਟਰਵਾਦ ਵਿਰੁੱਧ ਕੀਤੀ ਕਾਰਵਾਈ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਸੇ ਤਰ੍ਹਾਂ ਪੰਜਾਬ ਵਿੱਚੋਂ ਨਸ਼ਿਆਂ ਦੀ ਜੜ੍ਹ ਪੁੱਟਣ ਦਾ ਯਤਨ ਕੀਤਾ ਜਾਵੇਗਾ। ਉਨ੍ਹਾਂ ਪੰਜਾਬ ਸਰਕਾਰ ’ਤੇ ਨਸ਼ਿਆਂ ਨੂੰ ਖ਼ਤਮ ਕਰਨ ਦੇ ਦਾਅਵਿਆਂ ਵਿੱਚ ਨਾਕਾਮ ਰਹਿਣ ਦਾ ਦੋਸ਼ ਲਾਇਆ ਅਤੇ ਕਿਹਾ ਕਿ ਪੰਜ ਦਰਿਆਵਾਂ ਦੀ ਧਰਤੀ ’ਤੇ ਨਸ਼ੇ ਦਾ ‘ਛੇਵਾਂ ਦਰਿਆ’ ਵਗ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਉਦਯੋਗਾਂ ਦੀ ਘਾਟ ਅਤੇ ਆਰਥਿਕ ਪਛੜਾਪਣ ਵੀ ਨੌਜਵਾਨਾਂ ਦੇ ਨਸ਼ਿਆਂ ਵੱਲ ਜਾਣ ਦੇ ਕਾਰਨਾਂ ਵਿੱਚੋਂ ਹਨ। ਯਾਤਰਾ ਦੌਰਾਨ ਭੁੱਚੋ ਮੰਡੀ ਵਿੱਚ ਲੋਕਾਂ ਵੱਲੋਂ ਕਾਫ਼ਲਾ ਰੋਕ ਕੇ ਨਸ਼ਿਆਂ ਵਿਰੁੱਧ ਲੜਾਈ ਜਾਰੀ ਰੱਖਣ ਦੀ ਅਪੀਲ ਕਰਨ ਅਤੇ ਲੁਧਿਆਣਾ ਵਿੱਚ ਮਾਵਾਂ-ਭੈਣਾਂ ਵੱਲੋਂ ਸਰਕਾਰ ਤੋਂ ਜਵਾਬ ਮੰਗਣ ਦਾ ਵੀ ਉਨ੍ਹਾਂ ਜ਼ਿਕਰ ਕੀਤਾ।
ਇਸ ਮੌਕੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ, ਜ਼ਿਲ੍ਹਾ ਪ੍ਰਧਾਨ ਸੁਨੀਲ ਮੋਦਗਿੱਲ, ਸਟੇਟ ਮੀਡੀਆ ਮੁਖੀ ਵਿਨੀਤ ਜੋਸ਼ੀ, ਹਰਸ਼ ਸ਼ਰਮਾ, ਸ਼ਿਨੂ ਚੁੱਘ, ਕੈਲਾਸ਼ ਚੌਧਰੀ, ਸੰਜੇ ਗੋਸਾਈ, ਗੁਰਦੀਪ ਸਿੰਘ ਨੀਟੂ, ਵਿੱਕੀ ਸਹੋਤਾ, ਡਾ. ਸਤੀਸ਼ ਕੁਮਾਰ ਤੇ ਬੌਬੀ ਜਿੰਦਲ ਸਮੇਤ ਹੋਰ ਆਗੂ ਹਾਜ਼ਰ ਸਨ।