- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਮਲੇ ਦੀ ਤਫਤੀਸ਼ ਅਤੇ ਇਕੱਠੇ ਕੀਤੇ ਗਏ ਸਬੂਤਾਂ ਦੇ ਆਧਾਰ 'ਤੇ ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖ ਤੋਂ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਅਨੁਸਾਰ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਸੁਸ਼ੀਲ ਕੁਮਾਰ ਸ਼ਸ਼ੀ,ਪੰਜਾਬੀ ਜਾਗਰਣ, ਲੁਧਿਆਣਾ: ਕਰੀਬ ਦੋ ਮਹੀਨੇ ਪਹਿਲਾਂ ਰਹੱਸਮਈ ਹਾਲਾਤਾਂ ਵਿੱਚ ਲਾਪਤਾ ਹੋਏ ਇੱਕ ਨੌਜਵਾਨ ਦੀ ਮੌਤ ਦਾ ਮਾਮਲਾ ਹੁਣ ਨਸ਼ੇ ਦੀ ਓਵਰਡੋਜ਼ ਨਾਲ ਜੁੜਿਆ ਸਾਹਮਣੇ ਆਇਆ ਹੈ। ਪੁਲਿਸ ਵੱਲੋਂ ਸ਼ੁਰੂਆਤੀ ਤੌਰ 'ਤੇ ਲਾਪਤਾ ਹੋਣ ਸਬੰਧੀ ਡੀਡੀਆਰ ਦਰਜ ਕੀਤੀ ਗਈ ਸੀ, ਪਰ ਪੜਤਾਲ ਦੌਰਾਨ ਮਿਲੇ ਤੱਥਾਂ ਦੇ ਆਧਾਰ 'ਤੇ ਹੁਣ ਦੋ ਵਿਅਕਤੀਆਂ ਖ਼ਿਲਾਫ਼ ਮੌਤ ਦਾ ਕਾਰਨ ਬਣਨ ਦੇ ਦੋਸ਼ ਹੇਠ ਐਫਆਈਆਰ ਦਰਜ ਕਰ ਲਈ ਗਈ ਹੈ।
ਮੋਤੀ ਨਗਰ ਇਲਾਕੇ ਦੀ ਰਹਿਣ ਵਾਲੀ ਕਰਮਜੀਤ ਕੌਰ ਨੇ ਥਾਣਾ ਮੋਤੀ ਨਗਰ ਦੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਸੀ ਕਿ ਉਸ ਦਾ ਭਰਾ ਹਰਸ਼ਰਨ ਸਿੰਘ ਉਰਫ਼ ਰੱਜਤ (27) 23 ਅਪ੍ਰੈਲ 2026 ਨੂੰ ਅਚਾਨਕ ਲਾਪਤਾ ਹੋ ਗਿਆ ਸੀ। ਜਿਸ 'ਤੇ ਪੁਲਿਸ ਨੇ 27 ਅਪ੍ਰੈਲ ਨੂੰ ਡੀਡੀਆਰ ਦਰਜ ਕਰਕੇ ਨੌਜਵਾਨ ਦੀ ਭਾਲ ਸ਼ੁਰੂ ਕਰ ਦਿੱਤੀ ਸੀ।
ਜਾਂਚ ਅੱਗੇ ਵਧਣ 'ਤੇ ਪਰਿਵਾਰ ਨੂੰ ਜਾਣਕਾਰੀ ਮਿਲੀ ਕਿ ਹਰਸ਼ਰਨ ਸਿੰਘ ਆਖਰੀ ਵਾਰ ਵਿਕਾਸ ਉਰਫ਼ ਨਰੂਆ ਅਤੇ ਮਨੀਸ਼ ਕੁਮਾਰ ਦੇ ਨਾਲ ਚੀਮਾ ਚੌਂਕ ਪੁਲ ਦੇ ਹੇਠਾਂ ਗਿਆ ਸੀ। ਦੋਸ਼ ਹੈ ਕਿ ਉਥੇ ਨਸ਼ਾ ਕਰਨ ਦੌਰਾਨ ਹਰਸ਼ਰਨ ਸਿੰਘ ਨੂੰ ਓਵਰਡੋਜ਼ ਦਿੱਤੀ ਗਈ ਜਿਸ ਕਾਰਨ ਉਸ ਦੀ ਮੌਤ ਹੋ ਗਈ।
ਮਾਮਲੇ ਦੀ ਤਫਤੀਸ਼ ਅਤੇ ਇਕੱਠੇ ਕੀਤੇ ਗਏ ਸਬੂਤਾਂ ਦੇ ਆਧਾਰ 'ਤੇ ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖ ਤੋਂ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਅਨੁਸਾਰ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਨਸ਼ੇ ਦੀ ਓਵਰਡੋਜ਼ ਨਾਲ ਹੋਈ ਇਸ ਮੌਤ ਨੇ ਇੱਕ ਵਾਰ ਫਿਰ ਨੌਜਵਾਨਾਂ ਵਿੱਚ ਵੱਧ ਰਹੇ ਨਸ਼ੇ ਦੇ ਰੁਝਾਨ ਅਤੇ ਇਸ ਦੇ ਘਾਤਕ ਨਤੀਜਿਆਂ ਨੂੰ ਉਜਾਗਰ ਕੀਤਾ ਹੈ, ਜਿਸ ਕਾਰਨ ਇਲਾਕੇ ਵਿੱਚ ਚਰਚਾ ਦਾ ਮਾਹੌਲ ਬਣਿਆ ਹੋਇਆ ਹੈ।