ਦੋ ਵੱਖ ਵੱਖ ਮਾਮਲਿਆਂ ਵਿੱਚ ਨਸ਼ਾ ਸਮਗਲਰ ਗ੍ਰਿਫਤਾਰ
ਦੋ ਵੱਖ ਵੱਖ ਮਾਮਲਿਆਂ ਵਿੱਚ ਨਸ਼ਾ ਸਮਗਲਰ ਗ੍ਰਿਫਤਾਰ
Publish Date: Wed, 04 Feb 2026 06:22 PM (IST)
Updated Date: Wed, 04 Feb 2026 06:23 PM (IST)

ਐਸਪੀ ਜੋਸ਼ੀ, ਪੰਜਾਬੀ ਜਾਗਰਣ ਲੁਧਿਆਣਾ ਨਸ਼ਾ ਤਸਕਰੀ ਦੇ ਖਿਲਾਫ ਕਾਰਵਾਈ ਕਰਦੇ ਹੋਏ ਲੁਧਿਆਣਾ ਪੁਲਿਸ ਵੱਲੋਂ ਦੋ ਵੱਖ ਵੱਖ ਮਾਮਲਿਆਂ ਵਿੱਚ ਨਸ਼ਾ ਸਮਗਲਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪਹਿਲੇ ਮਾਮਲੇ ਵਿੱਚ ਥਾਣਾ ਸਲੇਮ ਟਾਬਰੀ ਪੁਲਿਸ ਵੱਲੋਂ ਪੀਰੂ ਮਹਲਾ ਸਲੇਮ ਟਾਬਰੀ ਦੀ ਰਹਿਣ ਵਾਲੀ ਪੂਜਾ ਗਿੱਲ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਮਾਮਲੇ ਦੇ ਤਫਤੀਸ਼ੀ ਅਧਿਕਾਰੀ ਸਹਾਇਕ ਥਾਣੇਦਾਰ ਜਤਿੰਦਰ ਕੁਮਾਰ ਮੁਤਾਬਕ ਸਥਾਨਕ ਪੀਰੂ ਮੁਹੱਲਾ ਇਲਾਕੇ ਵਿੱਚ ਗਸ਼ਤ ਦੌਰਾਨ ਪੁਲਿਸ ਪਾਰਟੀ ਨੂੰ ਇੱਕ ਸ਼ੱਕੀ ਔਰਤ ਪੈਦਲ ਆਉਂਦੀ ਵਿਖਾਈ ਦਿੱਤੀ। ਉਕਤ ਔਰਤ ਕੋਲੋਂ ਪੁੱਛ ਗਿੱਛ ਕੀਤੀ ਗਈ ਤਾਂ ਉਸ ਦੇ ਕਬਜ਼ੇ ਵਿੱਚੋਂ ਤਿੰਨ ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਇਸ ਮਹਿਲਾ ਨਸ਼ਾ ਸਮਗਲਰ ਨੂੰ ਗ੍ਰਿਫਤਾਰ ਕਰਕੇ ਉਸ ਦੇ ਨਸ਼ਾ ਪ੍ਰਾਪਤ ਕਰਨ ਦੇ ਸਰੋਤਾਂ ਬਾਰੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਅਜਿਹੇ ਹੀ ਦੂਸਰੇ ਮਾਮਲੇ ਵਿੱਚ ਥਾਣਾ ਜਮਾਲਪੁਰ ਪੁਲਿਸ ਵੱਲੋਂ ਕਥਿਤ ਨਸ਼ਾ ਸਮਗਲਰ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਇਸ ਮਾਮਲੇ ਦੇ ਤਫਤੀਸ਼ੀ ਅਧਿਕਾਰੀ ਗੁਰਜੀਤ ਸਿੰਘ ਮੁਤਾਬਕ ਸਥਾਨਕ ਪਿੰਡ ਬੁੱਢੇਵਾਲ ਤੋਂ ਸਾਹਿਬਾਣਾ ਪੁਲੀ ਵੱਲ ਗਸ਼ਤ ਦੌਰਾਨ ਪੁਲਿਸ ਨੇ ਗੁਪਤ ਰੂਪ ਨਾਲ ਜਾਣਕਾਰੀ ਦੇ ਆਧਾਰ ਤੇ ਪਿੰਡ ਬਰਵਾਲਾ ਦੇ ਰਹਿਣ ਵਾਲੇ ਰੋਹਿਤ ਸਿੰਘ ਨੂੰ ਹਿਰਾਸਤ ਵਿੱਚ ਲਿਆ। ਸ਼ੁਰੂਆਤੀ ਪੁੱਛ ਪੜਤਾਲ ਦੌਰਾਨ ਮੁਲਜਮ ਦੇ ਕਬਜ਼ੇ ਵਿੱਚੋਂ ਚਾਰ ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਗਿਰਫਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ ਵਧੇਰੇ ਪੁੱਛ ਗਿੱਛ ਵਿੱਚ ਉਹਨਾਂ ਦੇ ਨਸ਼ਾ ਤਸਕਰੀ ਦੇ ਰੈਕਟ ਨਾਲ ਜੁੜੇ ਹੋਰ ਮੁਲਜਮਾਂ ਬਾਰੇ ਅਹਿਮ ਸੁਰਾਗ ਹੱਥ ਲੱਗਣ ਦੀ ਆਸ ਹੈ। ਨਸ਼ਾਖੋਰੀ ਖਿਲਾਫ ਇੱਕ ਹੋਰ ਕਾਰਵਾਈ ਵਿੱਚ ਥਾਣਾ ਮਿਹਰਬਾਨ ਪੁਲਿਸ ਵੱਲੋਂ ਮੁਹੱਲਾ ਕਾਰਾਬਾਰਾ ਦੇ ਰਹਿਣ ਵਾਲੇ ਸੁਨੀਲ ਕੁਮਾਰ ਨੂੰ ਗ੍ਰਫਤਾਰ ਕੀਤਾ ਗਿਆ ਹੈ। ਸਹਾਇਕ ਥਾਣੇਦਾਰ ਰਾਧੇ ਸ਼ਾਮ ਮੁਤਾਬਕ ਗਸ਼ਤ ਡਿਊਟੀ ਦੌਰਾਨ ਪੁਲਿਸ ਪਾਰਟੀ ਨੂੰ ਗੁੱਜਰ ਭਵਨ ਦੇ ਨਜ਼ਦੀਕ ਬੇਅਬਾਦ ਖਾਲੀ ਪਲਾਟਾਂ ਵਿੱਚ ਇੱਕ ਸ਼ੱਕੀ ਵਿਅਕਤੀ ਬੈਠਾ ਵਿਖਾਈ ਦਿੱਤਾ। ਨਜ਼ਦੀਕ ਜਾ ਕੇ ਪੜਤਾਲ ਕਰਨ ਤੇ ਪਤਾ ਲੱਗਾ ਕਿ ਮੁਲਜਮ ਪਲਾਟ ਵਿੱਚ ਲੁਕ ਕੇ ਹੈਰੋਇਨ ਦਾ ਨਸ਼ਾ ਕਰ ਰਿਹਾ ਸੀ। ਮੁਲਜਮ ਕੋਲੋਂ ਪੁੱਛ ਗਿੱਛ ਦੌਰਾਨ ਪੁਲਿਸ ਨੇ ਹੈਰੋਇਨ ਨਾਲ ਲਿੱਬੜੀ ਇੱਕ ਪੰਨੀ ਲਾਈਟਰ ਅਤੇ ਸੜਿਆ ਹੋਇਆ ਨੋਟ ਬਰਾਮਦ ਕੀਤਾ ਹੈ।