ਵੱਖ ਵੱਖ ਮਾਮਲਿਆਂ ’ਚ ਦੋ ਨਸ਼ਾ ਸਮਗਲਰ ਗ੍ਰਿਫਤਾਰ
ਦੋ ਵੱਖ ਵੱਖ ਮਾਮਲਿਆਂ ਵਿੱਚ ਨਸ਼ਾ ਸਮਗਲਰ ਗ੍ਰਿਫਤਾਰ
Publish Date: Thu, 05 Mar 2026 09:54 PM (IST)
Updated Date: Fri, 06 Mar 2026 04:15 AM (IST)

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ : ਨਸ਼ਾ ਤਸਕਰੀ ਖਿਲਾਫ ਕਾਰਵਾਈ ਕਰਦੇ ਹੋਏ ਲੁਧਿਆਣਾ ਪੁਲਿਸ ਵੱਲੋਂ ਦੋ ਵੱਖ-ਵੱਖ ਮਾਮਲਿਆਂ ਵਿੱਚ ਦੋ ਨਸ਼ਾ ਸਮਗਲਰ ਗ੍ਰਿਫਤਾਰ ਕੀਤੇ ਗਏ ਹਨ। ਪਹਿਲੇ ਮਾਮਲੇ ਵਿੱਚ ਥਾਣਾ ਡਾਬਾ ਦੀ ਪੁਲਿਸ ਨੇ ਪਿੰਡ ਹਥੌੜੀ ਕੋਠੀ ਸਮਸਤੀਪੁਰ ਬਿਹਾਰ ਦੇ ਰਹਿਣ ਵਾਲੇ ਅਸ਼ਵਨੀ ਕੁਮਾਰ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਮਾਮਲੇ ਦੇ ਤਫਤੀਸ਼ੀ ਅਧਿਕਾਰੀ ਸਹਾਇਕ ਥਾਣੇਦਾਰ ਸੁਭਾਸ਼ ਰਾਜ ਮੁਤਾਬਕ ਲੁਹਾਰਾ ਨਹਿਰ ਪੁਲ ਦੇ ਨਜ਼ਦੀਕ ਗਸ਼ਤ ਦੌਰਾਨ ਪੁਲਿਸ ਪਾਰਟੀ ਨੂੰ ਇੱਕ ਸ਼ੱਕੀ ਵਿਅਕਤੀ ਪੈਦਲ ਆਉਂਦਾ ਵਿਖਾਈ ਦਿੱਤਾ, ਇਸ ਵਿਅਕਤੀ ਨੂੰ ਰੋਕ ਕੇ ਪੁੱਛ ਗਿੱਛ ਕਰਨ ਤੇ ਉਸ ਕੋਲੋਂ ਕਰੀਬ 37 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲਿਸ ਅਧਿਕਾਰੀਆਂ ਮੁਤਾਬਕ ਮੁਲਜ਼ਮ ਅਸ਼ਵਨੀ ਕੁਮਾਰ ਮੂਲ ਰੂਪ ਵਿੱਚ ਬਿਹਾਰ ਦਾ ਰਹਿਣ ਵਾਲਾ ਹੈ ਅਤੇ ਇਨੀਂ ਦਿਨੀਂ ਲੁਹਾਰਾ ਦੀ ਰੁਦਰਾ ਕਲੋਨੀ ਇਲਾਕੇ ਵਿੱਚ ਰਹਿ ਰਿਹਾ ਸੀ। ਅਜਿਹੇ ਹੀ ਦੂਜੇ ਮਾਮਲੇ ਵਿੱਚ ਥਾਣਾ ਸਾਹਨੇਵਾਲ ਦੀ ਪੁਲਿਸ ਵੱਲੋਂ ਪਿੰਡ ਰੋਮਾਣਾ ਕੁੰਮ ਕਲਾਂ ਦੇ ਰਹਿਣ ਵਾਲੇ ਬਲਵਿੰਦਰ ਸਿੰਘ ਉਰਫ ਬਿੰਦਰ ਨੂੰ ਹੈਰੋਇਨ ਤਸਕਰੀ ਤੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਇਸ ਮਾਮਲੇ ਦੇ ਤਫਤੀਸ਼ੀ ਅਧਿਕਾਰੀ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਮੁਤਾਬਕ ਜੀਟੀ ਰੋਡ ਪਿੰਡ ਪਵਾ ਦੇ ਨਜ਼ਦੀਕ ਗਸ਼ਤ ਦੌਰਾਨ ਪੁਲਿਸ ਪਾਰਟੀ ਨੂੰ ਵਰਨਾ ਕਾਰ ਵਿੱਚ ਆਉਂਦਾ ਸ਼ੱਕੀ ਵਿਅਕਤੀ ਵਿਖਾਈ ਦਿੱਤਾ, ਜਦੋਂ ਉਕਤ ਕਾਰ ਸਵਾਰ ਨੂੰ ਰੋਕ ਕੇ ਪੁੱਛ ਕੇ ਕੀਤੀ ਗਈ ਤਾਂ ਉਸ ਦੇ ਕਬਜ਼ੇ ਵਿੱਚੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ। ਦੋਨਾਂ ਹੀ ਮਾਮਲਿਆਂ ਵਿੱਚ ਪੁਲਿਸ ਨੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਨਸ਼ਾ ਪ੍ਰਾਪਤ ਕਰਨ ਦੇ ਸਰੋਤਾਂ ਬਾਰੇ ਪੁੱਛ ਕੇ ਸ਼ੁਰੂ ਕਰ ਦਿੱਤੀ ਹੈ।