50 ਗ੍ਰਾਮ ਹੈਰੋਇਨ ਸਮੇਤ ਨਸ਼ਾ ਸਮੱਗਲਰ ਗ੍ਰਿਫ਼ਤਾਰ
50 ਗ੍ਰਾਮ ਹੈਰੋਇਨ ਸਮੇਤ ਨਸ਼ਾ ਸਮਗਲਰ ਗ੍ਰਿਫਤਾਰ
Publish Date: Fri, 06 Mar 2026 09:05 PM (IST)
Updated Date: Fri, 06 Mar 2026 09:09 PM (IST)
ਐੱਸਪੀ ਜੋਸ਼ੀ, ਪੰਜਾਬੀ ਜਾਗਰਣ, ਲੁਧਿਆਣਾ : ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਕਰਦੇ ਹੋਏ ਥਾਣਾ ਬਸਤੀ ਜੋਧੇਵਾਲ ਦੀ ਪੁਲਿਸ ਨੇ ਕਥਿਤ ਨਸ਼ਾ ਸਮੱਗਲਰ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਦਸਮੇਸ਼ ਪੁਰੀ ਕਾਲੋਨੀ ਨੂਰਾਵਾਲਾ ਰੋਡ ਦੇ ਰਹਿਣ ਵਾਲੇ ਅਮਨਦੀਪ ਸਿੰਘ ਦੇ ਰੂਪ ਵਿੱਚ ਹੋਈ ਹੈ। ਪੁਲਿਸ ਨੇ ਹੈੱਡ ਕਾਂਸਟੇਬਲ ਗੁਰਪ੍ਰੀਤ ਸਿੰਘ ਦੇ ਬਿਆਨ ਉੱਪਰ ਮੁਲਜ਼ਮ ਖ਼ਿਲਾਫ਼ ਪਰਚਾ ਦਰਜ ਕਰ ਕੇ ਅਗਲੇਰੀ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਉਕਤ ਮਾਮਲੇ ਦੇ ਤਫਤੀਸ਼ੀ ਅਧਿਕਾਰੀ ਗੁਰਪ੍ਰੀਤ ਸਿੰਘ ਮੁਤਾਬਿਕ ਸਥਾਨਕ ਬਹਾਦਰ ਕੇ ਰੋਡ ਸਬਜ਼ੀ ਮੰਡੀ ਨਜ਼ਦੀਕ ਪਾਣੀ ਵਾਲੀ ਟੈਂਕੀ ਕੋਲ ਸ਼ੱਕੀ ਹਾਲਤ ਵਿੱਚ ਖੜ੍ਹੇ ਵਿਅਕਤੀ ਨੂੰ ਰੋਕ ਕੇ ਪੁੱਛਗਿੱਛ ਕੀਤੀ ਗਈ ਤਾਂ ਉਸ ਦੇ ਕਬਜ਼ੇ ਵਿੱਚ 50 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਅਧਿਕਾਰੀਆਂ ਮੁਤਾਬਿਕ ਮੁਲਜ਼ਮ ਪਾਣੀ ਵਾਲੀ ਟੈਂਕੀ ਕੋਲ ਖੜ੍ਹਾ ਆਪਣੇ ਕਿਸੇ ਗਾਹਕ ਨੂੰ ਹੈਰੋਇਨ ਦੀ ਸਪਲਾਈ ਦੇਣ ਆਇਆ ਸੀ। ਆਸ ਹੈ ਕਿ ਮੁਲਜ਼ਮ ਕੋਲੋਂ ਵਧੇਰੇ ਪੁੱਛ ਪੜਤਾਲ ਦੌਰਾਨ ਉਸ ਦੇ ਨਸ਼ਾ ਤਸਕਰੀ ਦੇ ਰੈਕਟ ਨਾਲ ਜੁੜੇ ਹੋਰ ਮੁਲਜ਼ਮਾਂ ਬਾਰੇ ਅਹਿਮ ਸੁਰਾਗ ਹੱਥ ਲੱਗਣਗੇ।