ਹੈਰੋਇਨ ਸਮੇਤ ਨਸ਼ਾ ਸਮਗਲਰ ਗ੍ਰਿਫਤਾਰ
ਹੈਰੋਇਨ ਸਮੇਤ ਨਸ਼ਾ ਸਮਗਲਰ ਗ੍ਰਿਫਤਾਰ
Publish Date: Fri, 16 Jan 2026 10:04 PM (IST)
Updated Date: Fri, 16 Jan 2026 10:06 PM (IST)
ਐਸਪੀ ਜੋਸ਼ੀ, ਪੰਜਾਬੀ ਜਾਗਰਣ ਲੁਧਿਆਣਾ ਨਸ਼ਾ ਤਸਕਰੀ ਖਿਲਾਫ ਕਾਰਵਾਈ ਕਰਦੇ ਹੋਏ ਥਾਣਾ ਬਸਤੀ ਜੋਧੇਵਾਲ ਦੀ ਪੁਲਿਸ ਨੇ ਕਥਿਤ ਨਸ਼ਾ ਸਮਗਲਰ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਬਾਜ਼ੀਗਰ ਡੇਰਾ ਫਾਂਬੜਾ ਰੋਡ ਦੇ ਰਹਿਣ ਵਾਲੇ ਰਾਮ ਰਤਨ ਦੇ ਰੂਪ ਵਿੱਚ ਹੋਈ ਹੈ। ਹੈਡ ਕਾਂਸਟੇਬਲ ਗੁਰਪ੍ਰੀਤ ਸਿੰਘ ਦੇ ਬਿਆਨ ਉੱਪਰ ਮੁਲਜ਼ਮ ਖਿਲਾਫ ਪਰਚਾ ਦਰਜ ਕਰਕੇ ਪੁਲਿਸ ਵੱਲੋਂ ਅਗਲੇਰੀ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਤਫਤੀਸ਼ੀ ਅਧਿਕਾਰੀ ਗੁਰਪ੍ਰੀਤ ਸਿੰਘ ਮੁਤਾਬਕ ਸਥਾਨਕ ਕਾਕੋਵਾਲਕ ਪਿੰਡ ਸਰਕਾਰੀ ਸਕੂਲ ਕੋਲ ਗਸ਼ਤ ਦੌਰਾਨ ਪੁਲਿਸ ਪਾਰਟੀ ਨੂੰ ਸਾਹਮਣੇ ਤੋਂ ਆ ਰਿਹਾ ਇੱਕ ਸ਼ੱਕੀ ਵਿਅਕਤੀ ਵਿਖਾਈ ਦਿੱਤਾ। ਪੁਲਿਸ ਵੱਲੋਂ ਜਦੋਂ ਉਕਤ ਵਿਅਕਤੀ ਨੂੰ ਰੋਕ ਕੇ ਪੁੱਛ ਗਿੱਛ ਕੀਤੀ ਗਈ ਤਾਂ ਉਸਦੇ ਕਬਜ਼ੇ ਵਿੱਚੋਂ 50 ਗ੍ਰਾਮ ਹੈਰੋਇਨ ਬਰਾਮਦ ਹੋਈ। ਥਾਣਾ ਬਸਤੀ ਜੋਧੇਵਾਲ ਦੀ ਪੁਲਿਸ ਨੇ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਕੇ ਉਸ ਤੇ ਨਸ਼ਾ ਤਸਕਰੀ ਦੇ ਰੈਕਟ ਨਾਲ ਜੁੜੇ ਹੋਰ ਮੁਲਜਮਾਂ ਬਾਰੇ ਪੁੱਛ ਪੜਤਾਲ ਸ਼ੁਰੂ ਕਰ ਦਿੱਤੀ ਹੈ।