ਹੈਰੋਇਨ ਸਮੇਤ ਨਸ਼ਾ ਸਮਗਲਰ ਗ੍ਰਿਫਤਾਰ
ਹੈਰੋਇਨ ਸਮੇਤ ਨਸ਼ਾ ਸਮਗਲਰ ਗ੍ਰਿਫਤਾਰ
Publish Date: Sun, 08 Feb 2026 07:04 PM (IST)
Updated Date: Sun, 08 Feb 2026 07:05 PM (IST)

ਚਿੱਟੇ ਦਾ ਨਸ਼ਾ ਕਰਦੇ ਦੋ ਵਿਅਕਤੀ ਵੀ ਕੀਤੇ ਕਾਬੂ ਐਸਪੀ ਜੋਸ਼ੀ, ਪੰਜਾਬੀ ਜਾਗਰਣ ਲੁਧਿਆਣਾ ਨਸ਼ਾ ਤਸਕਰੀ ਅਤੇ ਨਸ਼ਾ ਖੋਰੀ ਖਿਲਾਫ ਕਾਰਵਾਈ ਕਰਦੇ ਹੋਏ ਲੁਧਿਆਣਾ ਪੁਲਿਸ ਵੱਲੋਂ ਵੱਖ-ਵੱਖ ਮਾਮਲਿਆਂ ਵਿੱਚ ਇੱਕ ਕਥਿਤ ਨਸ਼ਾ ਸਮਗਲਰ ਅਤੇ ਦੋ ਵਿਅਕਤੀਆਂ ਨੂੰ ਹੈਰੋਇਨ ਦਾ ਨਸ਼ਾ ਕਰਦੇ ਹੋਏ ਗ੍ਰਿਫਤਾਰ ਕੀਤਾ ਗਿਆ ਹੈ। ਪਹਿਲੇ ਮਾਮਲੇ ਵਿੱਚ ਥਾਣਾ ਟਿੱਬਾ ਪੁਲਿਸ ਵੱਲੋਂ ਹੈਰੋਇਨ ਤਸਕਰੀ ਦੇ ਦੋਸ਼ ਵਿੱਚ ਕਥਿਤ ਮੁਲਜਮ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਸਹਾਇਕ ਥਾਣੇਦਾਰ ਜੀਵਨ ਸਿੰਘ ਮੁਤਾਬਕ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਮੁਹੱਲਾ ਬਲਦੇਵ ਨਗਰ ਦੇ ਰਹਿਣ ਵਾਲੇ ਕਮਲਜੀਤ ਦੇ ਰੂਪ ਵਿੱਚ ਹੋਈ ਹੈ। ਤਫਤੀਸ਼ੀ ਅਧਿਕਾਰੀ ਮੁਤਾਬਕ ਪੁਲਿਸ ਨੂੰ ਗੁਪਤ ਰੂਪ ਨਾਲ ਜਾਣਕਾਰੀ ਮਿਲੀ ਸੀ ਕਿ ਮੁਲਜਮ ਕਮਲਜੀਤ ਸਿੰਘ ਹੈਰੋਇਨ ਵਿੱਚ ਦਾ ਧੰਦਾ ਕਰਦਾ ਹੈ, ਪੁਲਿਸ ਨੂੰ ਮੁਖਬਰ ਤੋਂ ਜਾਣਕਰੀ ਮਿਲੀ ਕਿ ਮੁਲਜਮ ਆਪਣੇ ਕਿਸੇ ਗ੍ਰਾਹਕ ਨੂੰ ਹੈਰੋਇਨ ਦੀ ਸਪਲਾਈ ਦੇਣ ਪ੍ਰਾਚੀਨ ਗਊਸ਼ਾਲਾ ਦੇ ਨਜਦੀਕ ਆ ਰਿਹਾ ਹੈ, ਇਸ ਜਾਣਕਾਰੀ ਦੇ ਆਧਾਰ ਤੇ ਪੁਲਿਸ ਨੇ ਰੇਡ ਕਰਕੇ ਮੁਲਜਮ ਨੂੰ ਹਿਰਾਸਤ ਵਿੱਚ ਲਿਆ। ਸ਼ੁਰੂਆਤੀ ਪੜਤਾਲ ਦੌਰਾਨ ਮੁਲਜਮ ਦੇ ਕਬਜ਼ੇ ਵਿੱਚੋਂ ਪੰਜ ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਨਸ਼ਾਖੋਰੀ ਖਿਲਾਫ ਇੱਕ ਹੋਰ ਕਾਰਵਾਈ ਵਿੱਚ ਥਾਣਾ ਬਸਤੀ ਜੋਧੇਵਾਲ ਪੁਲਿਸ ਵੱਲੋਂ ਨੂਰ ਵਾਲਾ ਰੋਡ ਦੇ ਰਹਿਣ ਵਾਲੇ ਗੁਰਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਮਾਮਲੇ ਦੇ ਤਫਤੀਸ਼ੀ ਅਧਿਕਾਰੀ ਸਬ ਇੰਸਪੈਕਟਰ ਸੁਖਵਿੰਦਰ ਸਿੰਘ ਮੁਤਾਬਕ ਸਥਾਨਕ ਪੰਚਸ਼ੀਲ ਕਲੋਨੀ ਦੇ ਨਜ਼ਦੀਕ ਗਸਤ ਦੌਰਾਨ ਪੁਲਿਸ ਨੂੰ ਸੜਕ ਦੇ ਕਿਨਾਰੇ ਇਕ ਸ਼ੱਕੀ ਵਿਅਕਤੀ ਨਸ਼ੇ ਦਾ ਸੇਵਨ ਕਰਦਾ ਵਿਖਾਈ ਦਿੱਤਾ। ਪੜਤਾਲ ਦੌਰਾਨ ਉਕਤ ਵਿਅਕਤੀ ਕੋਲੋਂ ਹੈਰੋਇਨ ਨਾਲ ਲਿਬੜੀ ਸਿਲਵਰ ਪੰਨੀ ਇੱਕ ਲਾਈਟਰ ਅਤੇ 10 ਰੁਪਏ ਦਾ ਸੜਿਆ ਹੋਇਆ ਨੋਟ ਬਰਾਮਦ ਕੀਤਾ ਗਿਆ। ਅਜਿਹੇ ਹੀ ਦੂਜੇ ਮਾਮਲੇ ਵਿੱਚ ਥਾਣਾ ਮਿਹਰਬਾਨ ਪੁਲਿਸ ਵੱਲੋਂ ਪਿੰਡ ਬੂਥਗੜ੍ਹ ਦੇ ਰਹਿਣ ਵਾਲੇ ਮਨਪ੍ਰੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਮਾਮਲੇ ਦੇ ਤਫਤੀਸ਼ ਅਧਿਕਾਰੀ ਸਹਾਇਕ ਥਾਣੇਦਾਰ ਜੋਗਿੰਦਰ ਪਾਲ ਮੁਤਾਬਕ ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਪਿੰਡ ਮੱਤੇਵਾੜਾ ਤੋਂ ਪਿੰਡ ਗੜੀ ਫਜ਼ਲ ਨੂੰ ਜਾਂਦੀ ਸੜਕ ਤੇ ਬਣੀ ਪੁਲੀ ਕੋਲ ਕੋਈ ਨਸ਼ੇੜੀ ਲੁਕ ਕੇ ਹੈਰੋਇਨ ਦਾ ਨਸ਼ਾ ਕਰ ਰਿਹਾ ਹੈ। ਜਾਣਕਾਰੀ ਦੇ ਆਧਾਰ ਤੇ ਪੁਲਿਸ ਨੇ ਮੌਕੇ ਤੇ ਰੇਡ ਕਰਕੇ ਮੁਲਜਮ ਨੂੰ ਹਿਰਾਸਤ ਵਿੱਚ ਲੈ ਲਿਆ। ਪੁਲਿਸ ਨੂੰ ਆਸ ਹੈ ਕਿ ਮੁਲਜ਼ਮਾਂ ਕੋਲੋਂ ਵਧੇਰੇ ਪੁੱਛ ਪੜਤਾਲ ਮਗਰੋਂ ਉਨਾਂ ਦੇ ਹੈਰੋਇਨ ਪ੍ਰਾਪਤ ਕਰਨ ਤੇ ਸਰੋਤਾਂ ਬਾਰੇ ਅਹਿਮ ਸੁਰਾਗ ਹੱਥ ਲੱਗਣਗੇ।