ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
ਹੈਰੋਇਨ ਸਮੇਤ ਨਸ਼ਾ ਤਸਕਰ ਗਿ੍ਫਤਾਰ
Publish Date: Thu, 05 Mar 2026 07:16 PM (IST)
Updated Date: Fri, 06 Mar 2026 04:09 AM (IST)

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ : ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ ਥਾਣਾ-5 ਦੀ ਪੁਲਿਸ ਨੇ ਇਕ ਨੌਜਵਾਨ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਵੱਲੋਂ ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਲੇਬਰ ਕਾਲੋਨੀ ਜਵਾਹਰ ਨਗਰ ਕੈਂਪ ਵਾਸੀ ਸਾਜਨ ਕੁਮਾਰ ਵਜੋਂ ਹੋਈ ਹੈ। ਸਹਾਇਕ ਥਾਣੇਦਾਰ ਸੁਖਦੇਵ ਸਿੰਘ ਦੇ ਬਿਆਨ ’ਤੇ ਮੁਲਜਮ ਖ਼ਿਲਾਫ਼ ਪਰਚਾ ਦਰਜ ਕਰ ਕੇ ਅਗਲੇਰੀ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਸਹਾਇਕ ਥਾਣੇਦਾਰ ਸੁਖਦੇਵ ਸਿੰਘ ਮੁਤਾਬਕ ਸਥਾਨਕ ਰੇਲਵੇ ਲਾਈਨ ਪਾਣੀ ਵਾਲੀ ਟੈਂਕੀ ਨੇੜੇ ਗਸ਼ਤ ਦੌਰਾਨ ਪੁਲਿਸ ਪਾਰਟੀ ਨੂੰ ਰੇਲਵੇ ਲਾਈਨਾਂ ਵੱਲੋਂ ਇੱਕ ਸ਼ੱਕੀ ਵਿਅਕਤੀ ਪੈਦਲ ਆਉਂਦਾ ਵਿਖਾਈ ਦਿੱਤਾ। ਜਦੋਂ ਉਕਤ ਸ਼ੱਕੀ ਵਿਅਕਤੀ ਨੂੰ ਰੋਕ ਕੇ ਪੁੱਛ ਗਿੱਛ ਕੀਤੀ ਗਈ ਤਾਂ ਉਸ ਕੋਲੋਂ ਪੰਜ ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੂੰ ਆਸ ਹੈ ਕਿ ਮੁਲਜਮ ਕੋਲੋਂ ਵਧੇਰੇ ਪੁੱਛ ਗਿੱਛ ਦੌਰਾਨ ਉਸ ਦੇ ਨਸ਼ਾ ਤਸਕਰੀ ਦੇ ਰੈਕਟ ਨਾਲ ਜੁੜੇ ਹੋਰ ਮੁਲਜਮਾਂ ਬਾਰੇ ਅਹਿਮ ਸੁਰਾਗ ਹੱਥ ਲੱਗਣਗੇ। ਅਜਿਹੇ ਹੀ ਇੱਕ ਹੋਰ ਮਾਮਲੇ ਵਿੱਚ ਥਾਣਾ ਮਾਡਲ ਟਾਊਨ ਪੁਲਿਸ ਵੱਲੋਂ ਹੈਰੋਇਨ ਦਾ ਨਸ਼ਾ ਕਰ ਰਹੇ ਇੱਕ ਮੁਲਜਮ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਨਸ਼ਾ ਕਰਦਾ ਸ਼ੱਕੀ ਅੜਿੱਕੇ : ਸਹਾਇਕ ਥਾਣੇਦਾਰ ਸੁਨੀਲ ਕੁਮਾਰ ਮੁਤਾਬਕ ਆਤਮ ਪਾਰਕ ਸੇਵਾ ਕੇਂਦਰ ਨੇੜੇ ਪੁਲਿਸ ਪਾਰਟੀ ਨੂੰ ਇੱਕ ਸ਼ੱਕੀ ਵਿਅਕਤੀ ਨਸ਼ਾ ਕਰਦਾ ਵਿਖਾਈ ਦਿੱਤਾ। ਉਕਤ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਕੇ ਉਸਦੇ ਕਬਜ਼ੇ ਵਿੱਚੋਂ ਇੱਕ ਲਾਇਟਰ, ਹੈਰੋਇਨ ਨਾਲ ਲਿਬੜੀ ਪੰਨੀ ਅਤੇ 20 ਰੁਪਏ ਦਾ ਰੋਲ ਕੀਤਾ ਹੋਇਆ ਨੋਟ ਬਰਾਮਦ ਹੋਇਆ। ਪੁੱਛਗਿੱਛ ਦੌਰਾਨ ਮੁਲਜ਼ਮ ਦੀ ਸ਼ਨਾਖਤ ਗੌਰਵ ਕਲਿਆਣ ਦੇ ਰੂਪ ਵਿੱਚ ਹੋਈ ਹੈ।