ਮੈਡੀਕਲ ਕਰਵਾਉਣ ਆਇਆ ਨਸ਼ਾ ਤਸਕਰ ਪੁਲਿਸ ਕਸਟਡੀ 'ਚੋਂ ਫ਼ਰਾਰ, ਕੁਝ ਹੀ ਮਿੰਟਾਂ 'ਚ ਪੁਲਿਸ ਨੇ ਮੁਸਤੈਦੀ ਸਦਕਾ ਮੁੜ ਦਬੋਚਿਆ
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਥਾਣਾ ਟਿੱਬਾ ਦੀ ਪੁਲਿਸ ਨੇ ਮੁਲਜ਼ਮ ਨੂੰ ਨਸ਼ੀਲੀਆਂ ਗੋਲੀਆਂ ਦੇ ਮਾਮਲੇ ਵਿੱਚ ਹਿਰਾਸਤ ਵਿੱਚ ਲਿਆ ਸੀ। ਸੌਰਵ ਨਾਮ ਦੇ ਇਸ ਮੁਲਜ਼ਮ ਦਾ ਮੈਡੀਕਲ ਕਰਵਾਉਣ ਲਈ ਏਐਸਆਈ ਇੰਦਰਜੀਤ ਸਿੰਘ ਉਸ ਨੂੰ ਲੈ ਕੇ ਸਿਵਲ ਹਸਪਤਾਲ ਆਏ ਸਨ।
Publish Date: Mon, 19 Jan 2026 02:26 PM (IST)
Updated Date: Mon, 19 Jan 2026 02:32 PM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ ਲੁਧਿਆਣਾ : ਸਿਵਿਲ ਹਸਪਤਾਲ ਵਿੱਚ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਮੈਡੀਕਲ ਕਰਵਾਉਣ ਲਈ ਲਿਆਂਦਾ ਗਿਆ ਇੱਕ ਮੁਲਜ਼ਮ ਪੁਲਿਸ ਕਸਟਡੀ 'ਚੋਂ ਫਰਾਰ ਹੋ ਗਿਆ। ਪੁਲਿਸ ਦੀ ਮੁਸਤੈਦੀ ਦੇ ਚਲਦੇ ਮੁਲਜ਼ਮ ਨੂੰ ਕੁਝ ਹੀ ਸਮੇਂ ਵਿੱਚ ਮੁੜ ਤੋਂ ਦਬੋਚ ਲਿਆ ਗਿਆ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਥਾਣਾ ਟਿੱਬਾ ਦੀ ਪੁਲਿਸ ਨੇ ਮੁਲਜ਼ਮ ਨੂੰ ਨਸ਼ੀਲੀਆਂ ਗੋਲੀਆਂ ਦੇ ਮਾਮਲੇ ਵਿੱਚ ਹਿਰਾਸਤ ਵਿੱਚ ਲਿਆ ਸੀ। ਸੌਰਵ ਨਾਮ ਦੇ ਇਸ ਮੁਲਜ਼ਮ ਦਾ ਮੈਡੀਕਲ ਕਰਵਾਉਣ ਲਈ ਏਐਸਆਈ ਇੰਦਰਜੀਤ ਸਿੰਘ ਉਸ ਨੂੰ ਲੈ ਕੇ ਸਿਵਲ ਹਸਪਤਾਲ ਆਏ ਸਨ। ਇਸੇ ਦੌਰਾਨ ਮੁਲਜ਼ਮ ਪੁਲਿਸ ਨੂੰ ਝਕਾਨੀ ਦੇ ਕੇ ਫਰਾਰ ਹੋ ਗਿਆ। ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜ਼ਮ ਨੂੰ ਮੁੜ ਤੋਂ ਗ੍ਰਿਫਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।