- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵੱਖ ਵੱਖ ਥਾਵਾਂ ਤੋਂ ਨਸ਼ਾ ਤਸਕਰ ਗ੍ਰਿਫਤਾਰ, ਨਸ਼ੀਲਾ ਪਦਾਰਥ ਬਰਾਮਦ

ਐੱਸਪੀ ਜੋਸ਼ੀ, ਪੰਜਾਬੀ ਜਾਗਰਣ, ਲੁਧਿਆਣਾ : ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਕਰਦੇ ਹੋਏ ਲੁਧਿਆਣਾ ਪੁਲਿਸ ਵੱਲੋਂ ਵੱਖ-ਵੱਖ ਇਲਾਕਿਆਂ ਵਿੱਚੋਂ ਨਸ਼ਾ ਤਸਕਰੀ ਕਰਨ ਵਾਲੇ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪਹਿਲੇ ਮਾਮਲੇ ਵਿੱਚ ਥਾਣਾ ਬਸਤੀ ਜੋਧਵਾਲ ਪੁਲਿਸ ਨੇ ਵਰਧਮਾਨ ਨਗਰ ਦੇ ਰਹਿਣ ਵਾਲੇ ਸਈਅਦ ਕਤਮਰਜਾ ਨਾਮ ਦੇ ਨਸ਼ਾ ਸਮੱਰਲਰ ਨੂੰ ਗ੍ਰਿਫਤਾਰ ਕੀਤਾ ਹੈ। ਸਹਾਇਕ ਥਾਣੇਦਾਰ ਬਲਜੀਤ ਸਿੰਘ ਮੁਤਾਬਕ ਸਥਾਨਕ ਰਾਹੋਂ ਰੋਡ ਇਲਾਕੇ ਵਿੱਚ ਗਸ਼ਤ ਦੌਰਾਨ ਪੁਲਿਸ ਪਾਰਟੀ ਨੂੰ ਇੱਕ ਸ਼ੱਕੀ ਵਿਅਕਤੀ ਖੜ੍ਹਾ ਵਿਖਾਈ ਦਿੱਤਾ। ਉਕਤ ਸ਼ੱਕੀ ਵਿਅਕਤੀ ਨੂੰ ਰੋਕ ਕੇ ਪੁੱਛਗਿਛ ਕੀਤੀ ਗਈ ਤਾਂ ਉਸ ਦੇ ਕਬਜ਼ੇ ਵਿੱਚੋਂ 70 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਅਜਿਹੇ ਹੀ ਦੂਜੇ ਮਾਮਲੇ ਵਿੱਚ ਥਾਣਾ ਡਵੀਜ਼ਨ ਨੰਬਰ 3 ਦੀ ਪੁਲਿਸ ਨੇ ਸਹਾਇਕ ਥਾਣੇਦਾਰ ਰਾਮ ਮੂਰਤੀ ਦੀ ਅਗਵਾਈ ਵਿੱਚ ਮੁਲਜ਼ਮ ਮਨੀਸ਼ ਵਰਮਾ ਵਾਸੀ ਜਨੇਜਾ ਕਾਲੋਨੀ ਥਾਣਾ ਟਿੱਬਾ ਨੂੰ ਨਸ਼ਾ ਤਸਕਰੀ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਸਹਾਇਕ ਥਾਣੇਦਾਰ ਰਾਮ ਮੂਰਤੀ ਮੁਤਾਬਿਕ ਕਸ਼ਮੀਰ ਚੌਕ ਕੋਲ ਗਸ਼ਤ ਦੌਰਾਨ ਪੁਲਿਸ ਨੂੰ ਇੱਕ ਸ਼ੱਕੀ ਵਿਅਕਤੀ ਪੈਦਲ ਆਉਂਦਾ ਵਿਖਾਈ ਦਿੱਤਾ। ਉਸ ਵਿਅਕਤੀ ਨੂੰ ਰੋਕ ਕੇ ਪੁੱਛਗਿਛ ਕੀਤੀ ਗਈ ਤਾਂ ਉਸ ਦੇ ਕਬਜ਼ੇ ਵਿੱਚੋਂ ਤਿੰਨ ਗ੍ਰਾਮ ਹੈਰੋਇਨ ਬਰਾਮਦ ਹੋਈ। ਅਜਿਹੇ ਹੀ ਇੱਕ ਹੋਰ ਮਾਮਲੇ ਵਿੱਚ ਥਾਣਾ ਮਾਡਲ ਟਾਊਨ ਪੁਲਿਸ ਦੇ ਸਹਾਇਕ ਥਾਣੇਦਾਰ ਸੁਨੀਲ ਕੁਮਾਰ ਦੀ ਅਗਵਾਈ ਵਿੱਚ ਪੁਲਿਸ ਪਾਰਟੀ ਨੇ ਗੋਪਾਲ ਮੰਦਰ ਦੇ ਨਜ਼ਦੀਕ ਇਸਲਾਮ ਗੰਜ ਦੇ ਰਹਿਣ ਵਾਲੇ ਮੁਲਜ਼ਮ ਆਸ਼ੂ ਉਰਫ ਅਸ਼ੀਸ਼ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸਹਾਇਕ ਥਾਣੇਦਾਰ ਸੁਨੀਲ ਕੁਮਾਰ ਮੁਤਾਬਿਕ ਗੁਪਤ ਰੂਪ ਨਾਲ ਮਿਲੀ ਜਾਣਕਾਰੀ ਦੇ ਆਧਾਰ ’ਤੇ ਪੁਲਿਸ ਪਾਰਟੀ ਨੇ ਮੁਲਜ਼ਮ ਨੂੰ ਆਤਮ ਪਾਰਕ ਸੇਵਾ ਕੇਂਦਰ ਦੇ ਨਜ਼ਦੀਕ ਖੜ੍ਹੇ ਨੂੰ ਉਸ ਵੇਲੇ ਗ੍ਰਿਫ਼ਤਾਰ ਕੀਤਾ, ਜਦੋਂ ਉਹ ਆਪਣੇ ਕਿਸੇ ਗਾਹਕ ਨੂੰ ਹੈਰੋਇਨ ਦੀ ਸਪਲਾਈ ਦੇਣ ਆਇਆ ਸੀ। ਸ਼ੁਰੂਆਤੀ ਪੜਤਾਲ ਦੌਰਾਨ ਮੁਲਜ਼ਮ ਦੇ ਕਬਜ਼ੇ ਵਿੱਚੋਂ ਤਿੰਨ ਗ੍ਰਾਮ ਹਰੋਇਨ ਬਰਾਮਦ ਕੀਤੀ ਗਈ ਹੈ। ਇੱਕ ਹੋਰ ਮਾਮਲੇ ਵਿੱਚ ਥਾਣਾ ਟਿੱਬਾ ਪੁਲਿਸ ਵੱਲੋਂ ਸਹਾਇਕ ਥਾਣੇਦਾਰ ਰਜਿੰਦਰ ਸਿੰਘ ਦੀ ਅਗਵਾਈ ਵਿੱਚ ਅਨੰਦਪੁਰੀ ਕਾਲੋਨੀ ਨੂਰ ਵਾਲਾ ਰੋਡ ਦੇ ਰਹਿਣ ਵਾਲੇ ਨਵਦੀਪ ਸ਼ਰਮਾ ਨੂੰ ਗ੍ਰਿਫ਼ਤਾਰ ਕੀਤਾ ਗਿਆ। ਸਹਾਇਕ ਥਾਣੇਦਾਰ ਰਜਿੰਦਰ ਸਿੰਘ ਮੁਤਾਬਿਕ ਸਥਾਨਕ ਚੰਦਰ ਲੋਕ ਕਾਲੋਨੀ ਦੇ ਨਜ਼ਦੀਕ ਗਸ਼ਤ ਦੌਰਾਨ ਪੁਲਿਸ ਨੂੰ ਤਿਰਕੋਣੀ ਪਾਰਕ ਵੱਲੋਂ ਇੱਕ ਸ਼ੱਕੀ ਵਿਅਕਤੀ ਪੈਦਲ ਆਉਂਦਾ ਵਿਖਾਈ ਦਿੱਤਾ। ਉਕਤ ਵਿਅਕਤੀ ਕੋਲੋਂ ਸ਼ੁਰੂਆਤੀ ਪੁੱਛਗਿੱਛ ਵਿੱਚ ਚਾਰ ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਪੁਲਿਸ ਨੂੰ ਆਸ ਹੈ ਕਿ ਮੁਲਜ਼ਮਾਂ ਕੋਲੋਂ ਵਧੇਰੇ ਪੁੱਛ ਪੜਤਾਲ ਦੌਰਾਨ ਉਨ੍ਹਾਂ ਦੇ ਨਸ਼ਾ ਤਸਕਰੀ ਦੇ ਰੈਕੇਟ ਨਾਲ ਜੁੜੇ ਹੋਰ ਸਾਥੀਆਂ ਬਾਰੇ ਅਹਿਮ ਸੁਰਾਗ ਹੱਥ ਲੱਗਣਗੇ।