ਲੋਕਾਂ ਨੇ ਦੀਵਾਨ ਨੂੰ ਦੱਸੀਆਂ ਸਮੱਸਿਆਵਾਂ
ਗੰਦਗੀ ਤੇ ਬੁਨਿਆਦੀ ਸਹੂਲਤਾਂ ਨਾ ਮਿਲਣ ਕਰਕੇ ਪ੍ਰੇਸ਼ਾਨ ਲੋਕਾਂ ਨੇ ਦੀਵਾਨ ਨੂੰ ਦੱਸੀਆਂ ਸਮੱਸਿਆਵਾਂ
Publish Date: Mon, 04 May 2026 06:45 PM (IST)
Updated Date: Tue, 05 May 2026 04:12 AM (IST)
- ਸਾਹਿਰ ਲੁਧਿਆਣਵੀ ਲਈ ਯਾਦਗਾਰ ਬਣਾਉਣ ਵਾਸਤੇ ਅਲਾਟ ਜਗ੍ਹਾ ਬਣੀ ਕੂੜੇ ਦਾ ਡੰਪ
ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ
ਗੰਦਗੀ ਤੇ ਬੁਨਿਆਦੀ ਸਹੂਲਤਾਂ ਨਾ ਮਿਲਣ ਕਰਕੇ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੇ ਮਾਡਲ ਟਾਊਨ ਐਕਸਟੈਂਸ਼ਨ ਦੇ ਲੋਕ ਡਾਢੇ ਪ੍ਰੇਸ਼ਾਨ ਹਨ। ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਸ਼ਹਿਰੀ ਦੇ ਸਾਬਕਾ ਪ੍ਰਧਾਨ ਤੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਪਵਨ ਦੀਵਾਨ ਵੱਲੋਂ ਮਾਡਲ ਟਾਊਨ ਐਕਸਟੈਂਸ਼ਨ ਦੇ ਲੋਕਾਂ ਨਾਲ ਮੁਲਾਕਾਤ ਕਰਕੇ ਇਲਾਕੇ ਦੀਆਂ ਸਮੱਸਿਆਵਾਂ ਬਾਰੇ ਚਰਚਾ ਕੀਤੀ ਗਈ।
ਦੀਵਾਨ ਨੇ ਕਿਹਾ ਕਿ ਉਹਨਾਂ ਨੂੰ ਲੋਕਾਂ ਨੇ ਦੱਸਿਆ ਹੈ ਕਿ ਇਹ ਇਲਾਕੇ ਵਿੱਚ ਸਫਾਈ ਵਿਵਸਥਾ ਦੀ ਬਹੁਤ ਮਾੜੀ ਹਾਲਤ ਹੈ। ਇਥੋਂ ਤੱਕ ਕਿ ਮਸ਼ਹੂਰ ਲਿਖਾਰੀ ਸਾਹਿਰ ਲੁਧਿਆਣਵੀ ਲਈ ਯਾਦਗਾਰ ਬਣਾਉਣ ਵਾਸਤੇ ਸਰਕਾਰ ਵੱਲੋਂ ਅਲਾਟ ਕੀਤੀ ਗਈ ਜਗ੍ਹਾ ਕੂੜੇ ਦਾ ਡੰਪ ਬਣ ਚੁੱਕੀ ਹੈ। ਲੋਕ ਉਸ ਜਗ੍ਹਾ ਤੇ ਕੂੜਾ ਸੁੱਟ ਦਿੰਦੇ ਹਨ ਅਤੇ ਸਫਾਈ ਨਾ ਹੋਣ ਕਾਰਨ ਉਥੋਂ ਬਦਬੂ ਆਉਂਦੀ ਹੈ ਅਤੇ ਬਿਮਾਰੀਆਂ ਫੈਲਣ ਦਾ ਖਦਸ਼ਾ ਬਣਿਆ ਹੋਇਆ ਹੈ। ਇਸੇ ਤਰ੍ਹਾਂ ਕਾਨੂੰਨ ਤੇ ਵਿਵਸਥਾ ਦੀ ਸਥਿਤੀ ਨੂੰ ਲੈ ਕੇ ਵੀ ਲੋਕਾਂ ਨੇ ਚਿੰਤਾ ਜ਼ਾਹਿਰ ਕੀਤੀ। ਦੀਵਾਨ ਨੇ ਅਫਸੋਸ ਜਤਾਇਆ ਕਿ ਇਲਾਕੇ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸੰਜੀਵ ਅਰੋੜਾ ਇਲਾਕੇ ਦੇ ਵਿਧਾਇਕ ਵੀ ਹਨ, ਲੇਕਿਨ ਇੱਥੇ ਮੁੱਢਲੀ ਸੁਵਿਧਾਵਾਂ ਦਾ ਮਾੜਾ ਹਾਲ ਹੈ। ਉਹਨਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਦਾਅਵੇ ਕਰਨ ਦੀ ਬਜਾਏ ਜਮੀਨੀ ਹਾਲਾਤਾਂ ਉੱਪਰ ਕੰਮ ਕਰਨਾ ਚਾਹੀਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨਿਰਭੈ ਸਿੰਘ, ਹਰਜੀਤ ਸਿੰਘ, ਗੁਰਮੀਤ ਸਿੰਘ, ਮਨਜੀਤ ਸਿੰਘ, ਹਰਪ੍ਰੀਤ ਸਿੰਘ, ਸ਼ਮਸ਼ੇਰ ਸਿੰਘ, ਬਲਜੀਤ ਸਿੰਘ, ਸਤਵੰਤ ਸਿੰਘ ਵੀ ਮੌਜੂਦ ਰਹੇ।