ਹੜਤਾਲ ਕਾਰਨ ਸਾਹਨੇਵਾਲ ’ਚ ਥਾਂ-ਥਾਂ ਲੱਗੇ ਕੂੜੇ ਦੇ ਢੇਰ
ਹੜਤਾਲ ਕਾਰਨ ਸਾਹਨੇਵਾਲ ਅੰਦਰ ਥਾਂ-ਥਾਂ ਲੱਗੇ ਕੂੜੇ ਦੇ ਢੇਰ
Publish Date: Thu, 14 May 2026 06:38 PM (IST)
Updated Date: Fri, 15 May 2026 04:10 AM (IST)

ਲੱਕੀ ਘੁਮੈਤ, ਪੰਜਾਬੀ ਜਾਗਰਣ ਸਾਹਨੇਵਾਲ ਪਿਛਲੇ ਕਈ ਦਿਨਾਂ ਤੋਂ ਨਗਰ ਕੌਂਸਲ ਸਾਹਨੇਵਾਲ ਦੇ ਸਫ਼ਾਈ ਸੇਵਕਾਂ ਵੱਲੋਂ ਅਣਮਿੱਥੇ ਸਮੇਂ ਲਈ ਕੀਤੀ ਹੜਤਾਲ ਕਾਰਨ ਸਾਹਨੇਵਾਲ ਅੰਦਰ ਥਾਂ-ਥਾਂ ਲੱਗੇ ਗੰਦਗੀ ਦੇ ਢੇਰਾਂ ਕਾਰਨ ਲੋਕਾਂ ਅੰਦਰ ਬੀਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਹੈ। ਇਸ ਮੌਕੇ ਰਸ਼ਪਾਲ ਸਿੰਘ,ਹਰੀ ਸਿੰਘ,ਵਿਨੈ ਕੁਮਾਰ, ਰਾਜਵਿੰਦਰ ਸਿੰਘ, ਇੰਦਰਜੀਤ ਸਿੰਘ,ਜੀਤ ਮਿਸਤਰੀ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ ਕੁੱਝ ਦਿਨਾਂ ਤੋਂ ਨਗਰ ਕੌਂਸਲ ਸਾਹਨੇਵਾਲ ਦੇ ਸਫ਼ਾਈ ਸੇਵਕਾਂ ਵੱਲੋਂ ਕੀਤੀ ਗਈ ਆਪਣੀ ਹੱਕੀ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਦੀ ਹੜਤਾਲ ਕਾਰਨ ਸਾਹਨੇਵਾਲ ਅੰਦਰ ਵੱਖ-ਵੱਖ ਥਾਵਾਂ ਤੇ ਲੱਗੇ ਗੰਦਗੀ ਦੇ ਢੇਰਾਂ ਕਾਰਨ ਭਿਆਨਕ ਬੀਮਾਰੀਆਂ ਫੈਲ ਸਕਦੀ ਹਨ ਅਤੇ ਸੂਬਾ ਸਰਕਾਰ ਨੂੰ ਇਨ੍ਹਾਂ ਦੀਆਂ ਹੱਕੀ ਮੰਗਾਂ ਨੂੰ ਜਲਦੀ ਮੰਨ ਲੈਣਾ ਚਾਹਿਦਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਦੀਆਂ ਮੰਗਾਂ ਜੋ ਕਿ ਤਨਖਾਹ ਅਤੇ ਕੱਚੇ ਮੁਲਾਜ਼ਮ ਨੂੰ ਪੱਕਾ ਕਰਨ ਦੀਆਂ ਮੰਗਾਂ ਹਨ, ਉਨ੍ਹਾਂ ਨੂੰ ਸਰਕਾਰ ਨੂੰ ਮੰਨ ਲੈਣਾ ਚਾਹੀਦਾ ਹੈ, ਕਿਉਂਕਿ ਜੇ ਸੂਬਾ ਸਰਕਾਰ ਵੱਲੋਂ ਇਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਥਾਂ- ਥਾਂ ਲੱਗੇ ਗੰਦਗੀ ਢੇਰਾਂ ਕਾਰਨ ਸ਼ਹਿਰ ਵਾਸੀਆਂ ਦਾ ਬੱਦਬੂ ਕਾਰਨ ਆਉਣ ਜਾਣ ਵਿੱਚ ਕਾਫੀ ਮੁਸ਼ਕਿਲ ਹੋ ਜਾਵੇਗਾ ਅਤੇ ਗੰਦਗੀ ਦੇ ਢੇਰਾਂ ਕਾਰਨ ਬਿਮਾਰੀਆਂ ਫੈਲਣ ਦਾ ਵੀ ਡਰ ਬਣਿਆ ਹੋਇਆ ਹੈ।