10ਵੀਂ ਅਤੇ 12ਵੀਂ ’ਚ ਰਹੀ ਵਧੀਆ ਕਾਰਗੁਜ਼ਾਰੀ
ਦੁਰਗੇਸ਼ਵਰੀ ਬਾਲ ਵਿੱਦਿਆ ਮੰਦਰ ਦਾ 10ਵੀਂ ਅਤੇ 12ਵੀਂ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Thu, 14 May 2026 08:01 PM (IST)
Updated Date: Fri, 15 May 2026 04:15 AM (IST)

ਰਵੀ, ਪੰਜਾਬੀ ਜਾਗਰਣ ਲੁਧਿਆਣਾ ਦੁਰਗੇਸ਼ਵਰੀ ਬਾਲ ਵਿੱਦਿਆ ਮੰਦਿਰ ਸਕੂਲ ਸਲੇਮ ਟਾਬਰੀ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਅਤੇ 12ਵੀਂ ਜਮਾਤ ਦੇ ਨਤੀਜਿਆਂ ਵਿੱਚ ਆਪਣੇ ਕਾਰਗੁਜ਼ਾਰੀ ਦਾ ਬਹੁਤ ਹੀ ਵਧੀਆ ਪ੍ਰਦਰਸ਼ਨ ਕੀਤਾ ਹੈ। 10ਵੀਂ ਦੇ ਨਤੀਜਿਆਂ ਵਿੱਚ ਸਕੂਲ ਵਿੱਚੋਂ ਸਿਮਰਨਜੀਤ ਕੌਰ ਨੇ 93.38 ਫੀਸਦੀ ਅੰਕ ਲੈ ਕੇ ਪਹਿਲਾ ਸਥਾਨ, ਜਤਿਨ ਕੁਮਾਰ ਨੇ 89.69 ਫੀਸਦੀ ਅੰਕ ਲੈ ਕੇ ਦੂਜਾ ਸਥਾਨ, ਗੀਤਾ ਦਾਸ ਨੇ 89.54 ਫੀਸਦੀ ਅੰਕ ਲੈ ਕੇ ਤੀਜਾ ਸਥਾਨ, ਚਰਨਜੀਤ ਸਿੰਘ ਨੇ 88.77 ਫੀਸਦੀ ਅੰਕ ਲੈ ਕੇ ਚੌਥਾ ਸਥਾਨ ਅਤੇ ਰਿਤੂ ਨੇ 88 ਫੀਸਦੀ ਅੰਕ ਲੈ ਕੇ ਪੰਜਵਾਂ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ 12ਵੀਂ ਦੇ ਨਤੀਜਿਆਂ ਵਿੱਚ ਮਨਪ੍ਰੀਤ ਕੌਰ ਨੇ 90.40 ਫੀਸਦੀ ਅੰਕ ਲੈ ਕੇ ਸਕੂਲ ਵਿੱਚੋਂਂ ਪਹਿਲਾ ਸਥਾਨ,ਵੰਸ਼ ਨੇ 82.40 ਫੀਸਦੀ ਅੰਕ ਲੈ ਕੇ ਦੂਜਾ ਸਥਾਨ,ਦਕਸ਼ ਗੰਭੀਰ ਨੇ 81.80 ਫੀਸਦੀ ਅੰਕ ਲੈ ਕੇ ਤੀਜਾ ਸਥਾਨ,ਟਾਫਿਸ ਨੇ 80.20 ਫੀਸਦੀ ਅੰਕ ਲੈ ਕੇ ਚੌਥਾ ਸਥਾਨ ਅਤੇ ਰਜਨੀਸ਼ ਨੇ 79.40 ਫੀਸਦੀ ਅੰਕ ਲੈ ਕੇ ਪੰਜਵਾਂ ਸਥਾਨ ਹਾਸਿਲ ਕੀਤਾ। ਸਕੂਲ ਦੇ ਫਾਊਂਡਰ ਜਗਦੀਸ਼ ਰਾਜ ਸ਼ਰਮਾ ਅਤੇ ਸਕੂਲ ਡਾਇਰੈਕਟਰ ਸੁਨੀਲ ਸ਼ਰਮਾ ਨੇਸਾਰੇ ਹੀ ਵਿਦਿਆਰਥੀਆਂ ਨੂੰ ਉਨਾਂ ਦੀ ਇਸ ਉਪਲਬਧੀ ਲਈ ਵਧਾਈਆਂ ਦਿੱਤੀਆਂ ਅਤੇ ਮੂੰਹ ਮਿੱਠਾ ਕਰਵਾਇਆ। ਸਕੂਲ ਪ੍ਰਿੰਸੀਪਲ ਰਜਨੀ ਬਾਲਾ ਜੋਸ਼ੀ ਨੇ ਬੱਚਿਆਂ ਦੀ ਇਸ ਕਾਮਯਾਬੀ ਦਾ ਸਿਹਰਾ ਅਧਿਆਪਕਾਂ ਸਿਰ ਸਜਾਇਆ ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਪ੍ਰਦਾਨ ਕਰਕੇ ਤਰੱਕੀ ਦੇ ਰਾਹ ਤੇ ਪਾਇਆ। ਪ੍ਰਿੰਸੀਪਲ ਜੋਸ਼ੀ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਹੋਰ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਅਤੇ ਆਸ਼ੀਰਵਾਦ ਦਿੱਤਾ।