ਦੀਵਾਨ ਨੂੰ ਮੀਟਿੰਗ ਦੌਰਾਨ ਲੋਕਾਂ ਨੇ ਦੱਸੀਆਂ ਇਲਾਕੇ ਦੀਆਂ ਸਮੱਸਿਆਵਾਂ
ਦੀਵਾਨ ਨੂੰ ਮੀਟਿੰਗ ਦੌਰਾਨ ਲੋਕਾਂ ਨੇ ਦੱਸੀਆਂ ਇਲਾਕੇ ਦੀਆਂ ਸਮੱਸਿਆਵਾਂ
Publish Date: Wed, 08 Apr 2026 08:01 PM (IST)
Updated Date: Thu, 09 Apr 2026 04:09 AM (IST)

- ਸਰਕਾਰੀ ਦਾਅਵਿਆਂ ਤੋਂ ਉਲਟ ਲੋਕ ਮੁੱਢਲੀਆਂ ਸੁਵਿਧਾਵਾਂ ਤੋਂ ਵਾਂਝੇ : ਦੀਵਾਨ ਫੋਟੋ ਨੰਬਰ-6 ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ : ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਸ਼ਹਿਰੀ ਦੇ ਸਾਬਕਾ ਪ੍ਰਧਾਨ ਤੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਪਵਨ ਦੀਵਾਨ ਵੱਲੋਂ ਸਥਾਨਕ ਅਮ੍ਰਿਤ ਕਲੋਨੀ ਵਿਧਾਨ ਸਭਾ ਹਲਕਾ ਪੱਛਮੀ ਸਥਿਤ ਰਾਮ ਕੁਮਾਰ ਦੇ ਨਿਵਾਸ ਵਿਖੇ ਮੀਟਿੰਗ ਦੌਰਾਨ ਇਲਾਕਾ ਨਿਵਾਸੀਆਂ ਦੀਆਂ ਸਮੱਸਿਆਵਾਂ ਨੂੰ ਜਾਣਿਆ ਗਿਆ। ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ ਦੀਵਾਨ ਨੇ ਦੱਸਿਆ ਕਿ ਸਰਕਾਰ ਵੱਲੋਂ ਕੀਤੇ ਜਾ ਰਹੇ ਦਾਅਵਿਆਂ ਦੇ ਉਲਟ ਲੋਕ ਮੁੱਢਲੀਆਂ ਸੁਵਿਧਾਵਾਂ ਵੀ ਨਾ ਮਿਲਣ ਕਾਰਨ ਭਾਰੀ ਪਰੇਸ਼ਾਨ ਹਨ। ਲੋਕਾਂ ਨੇ ਦੱਸਿਆ ਕਿ ਇਲਾਕੇ ਵਿੱਚ ਸੜਕਾਂ ਦੀ ਬੜੀ ਮਾੜੀ ਹਾਲਤ ਹੈ। ਇਸ ਤੋਂ ਇਲਾਵਾ ਆਏ ਦਿਨ ਹੋਣ ਵਾਲੀਆਂ ਅਪਰਾਧਿਕ ਘਟਨਾਵਾਂ ਕਾਨੂੰਨ ਤੇ ਵਿਵਸਥਾ ਸਬੰਧੀ ਸਰਕਾਰੀ ਦਾਅਵਿਆਂ ਦੀ ਪੋਲ ਖੋਲਦੀਆਂ ਹਨ। ਦੀਵਾਨ ਨੇ ਕਿਹਾ ਕਿ ਵਿਕਾਸ ਜਮੀਨ ਤੇ ਨਜ਼ਰ ਆਉਣਾ ਚਾਹੀਦਾ ਹੈ, ਲੇਕਿਨ ਸਰਕਾਰ ਸਿਰਫ ਦਿਖਾਵੇਬਾਜੀ ਉੱਪਰ ਜ਼ੋਰ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਨੂੰ ਸੱਤਾ ਤੋਂ ਬੇਦਖ਼ਲ ਕਰਨ ਲਈ ਬੇਸਬਰੀ ਨਾਲ ਵੋਟਾਂ ਦਾ ਇੰਤਜ਼ਾਰ ਕਰ ਰਹੇ ਹਨ। ਇਸ ਮੌਕੇ ਰੋਹਿਤ ਪਾਹਵਾ, ਕ੍ਰਿਸ਼ਨ ਲਾਲ, ਮਨਜੀਤ ਕੁਮਾਰ, ਹਨੁਮਾਨ ਬਾਹਰੀ, ਵੇਦ ਪ੍ਰਕਾਸ਼, ਸੁਖਚੈਨ ਬਰਾੜ, ਡਾ. ਰਣਜੀਤ ਸਕਸੈਨਾ, ਮਹਿਪਾਲ ਲੋਹਟ, ਚੰਦਨ ਵਰਮਾ, ਪ੍ਰਦੀਪ ਯਾਦਵ ਵੀ ਮੌਜੂਦ ਰਹੇ।