ਰਾਧਾ ਵਾਟਿਕਾ ਸਕੂਲ ’ਚ ਮਨਾਇਆ ਦੁਸਹਿਰੇ ਦਾ ਤਿਉਹਾਰ
ਰਾਧਾ ਵਾਟਿਕਾ ਸਕੂਲ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ
Publish Date: Mon, 19 Oct 2026 06:55 PM (IST)
Updated Date: Tue, 20 Oct 2026 04:01 AM (IST)
ਕੁਲਵਿੰਦਰ ਸਿੰਘ ਰਾਏ, ਪੰਜਾਬੀ ਜਾਗਰਣ, ਖੰਨਾ : ਅੱਜ ਰਾਧਾ ਵਾਟਿਕਾ ਸੀਨੀਅਰ ਸੈਕੰਡਰੀ ਸਕੂਲ ਖੰਨਾ ਵਿਖੇ ਬੁਰਾਈ ’ਤੇ ਚੰਗਿਆਈ ਤੇ ਅਧਰਮ ’ਤੇ ਧਰਮ ਦੀ ਜਿੱਤ ਦੇ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਡਾਇਰੈਕਟਰ ਅਰਵਿੰਦ ਸਕਰਸੁਧਾ, ਸਕੂਲ ਦੀ ਪ੍ਰਿੰਸੀਪਲ ਅਨੁਪਮਾ ਸ਼ਰਮਾ ਤੇ ਆਰਵੀ ਮਾਡਲ ਸਕੂਲ ਦੀ ਪ੍ਰਿੰਸੀਪਲ ਡਾ. ਮੰਜਲੀ ਮੈਨਨ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਤੇ ਸਕੂਲ ਦੀ ਇੱਕ ਵਿਦਿਆਰਥਣ ਨੇ ਦੁਸਹਿਰੇ ਦੇ ਮਹੱਤਵ ਬਾਰੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਸਾਰਿਆਂ ਨੂੰ ਇਸ ਤਿਉਹਾਰ ਦੀ ਮਹੱਤਤਾ ਤੋਂ ਜਾਣੂ ਕਰਵਾਇਆ। ਇਸ ਤੋਂ ਬਾਅਦ ਸੱਤਵੀਂ ਤੇ ਅੱਠਵੀਂ ਜਮਾਤ ਦੀਆਂ ਵਿਦਿਆਰਥਣਾਂ ਵੱਲੋਂ ਸ਼ਰਧਾ ਭਾਵਨਾ ਨਾਲ ‘ਰਾਮ ਸੀਆ ਰਾਮ’ ਭਜਨ ਗਾਇਆ ਗਿਆ। ਇਸ ਦੇ ਨਾਲ ਹੀ ਰਾਵਣ ਵਧ ਨਾਲ ਸਬੰਧਤ ਇੱਕ ਲਘੂ ਨਾਟਕ ਵੀ ਪੇਸ਼ ਕੀਤਾ ਗਿਆ, ਜਿਸ ਦਾ ਸਭ ਨੇ ਭਰਪੂਰ ਆਨੰਦ ਮਾਣਿਆ। ਪ੍ਰੋਗਰਾਮ ਦੇ ਅੰਤ ’ਚ ਸਕੂਲ ਦੀ ਪ੍ਰਿੰਸੀਪਲ ਅਨੁਪਮਾ ਸ਼ਰਮਾ ਨੇ ਸਾਰਿਆਂ ਨੂੰ ਦੁਸਹਿਰੇ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਗਵਾਨ ਸ਼੍ਰੀ ਰਾਮ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਤੇ ਹਮੇਸ਼ਾ ਸੱਚਾਈ ਤੇ ਨੇਕੀ ਦੇ ਮਾਰਗ ਤੇ ਚੱਲਣ ਦਾ ਸੰਦੇਸ਼ ਦਿੱਤਾ।