- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਥਲੈਟਿਕ ਮੀਟ ਮੁਕਾਬਲਿਆਂ ’ਚ ਈਸਟਵੁੱਡ ਸਕੂਲ ਦੀ ਹੂੰਝਾਂ ਫੇਰ ਜਿੱਤ

ਸੁਰਿੰਦਰ ਅਰੋੜਾ, ਪੰਜਾਬੀ ਜਾਗਰਣ
ਮੁੱਲਾਂਪੁਰ ਦਾਖਾ : ਲੁਧਿਆਣਾ ਸਹੋਦਿਆ ਸਕੂਲ ਕੰਪਲੈਕਸ ਜ਼ੋਨ ਵੈਸਟ ਦੇ ਸੀਨੀਅਰ ਅਥਲੈਟਿਕ ਮੀਟ ਮੁਕਾਬਲਿਆਂ ਦਾ ਟੂਰਨਾਮੈਂਟ ਬਾਬਾ ਈਸ਼ਰ ਸਿੰਘ ਬਾਬਾ ਕੁੰਦਨ ਸਿੰਘ ਪਬਲਿਕ ਸਕੂਲ ਝੋਰੜਾਂ ਵਿਖੇ ਕਰਵਾਇਆ ਗਿਆ। ਇਸ ਮੌਕੇ ਈਸਟਵੁੱਡ ਸਕੂਲ ਦੇ ਵਿਦਿਆਰਥੀਆਂ ਨੇ ਹਿੱਸਾ ਲੈਂਦਿਆ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਫਸਟ ਰਨਰਅੱਪ ਟਰਾਫੀ ਹਾਸਲ ਕੀਤੀ। ਇਨ੍ਹਾਂ ਮੁਕਾਬਲਿਆਂ ਵਿੱਚ ਅੰਡਰ-14 ਲੜਕੀਆਂ ਦੇ ਵਰਗ ਵਿੱਚ ਪਾਵੁਨਮੀਤ ਕੌਰ ਨੇ 100 ਮੀਟਰ ਅਤੇ 200 ਮੀਟਰ ਦੌੜ ਵਿੱਚ ਪਹਿਲਾ ਸਥਾਨ ਅਤੇ ਲਵੱਨਿਆ ਨੇ 400 ਮੀਟਰ ਅਤੇ 600 ਮੀਟਰ ਦੌੜ ਵਿੱਚ ਦੂਜਾ ਸਥਾਨ ਹਾਸਲ ਕੀਤਾ। ਅੰਡਰ-14 ਲੜਕਿਆਂ ਦੇ ਵਰਗ ਵਿੱਚ ਏਕਮਜੋਤ ਨੇ ਲੰਮੀ ਛਾਲ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ।
ਗੁਰਸ਼ਬਦ ਸਿੰਘ ਨੇ ਗੋਲਾ ਸੁੱਟਣ ਵਿੱਚ ਦੂਜਾ, ਕਰਨਵੀਰ ਸਿੰਘ ਨੇ 400 ਮੀਟਰ ਅਤੇ 600 ਮੀਟਰ ਦੌੜ ਵਿੱਚ ਦੂਜਾ ਅਤੇ ਤਨਵੀਰ ਸਿੰਘ ਨੇ 200 ਮੀਟਰ ਦੌੜ ਵਿੱਚ ਦੂਜਾ ਸਥਾਨ ਹਾਸਲ ਕੀਤਾ। ਅੰਡਰ-17 ਲੜਕਿਆਂ ਦੇ ਵਰਗ ਵਿੱਚ ਯੁਗਰਾਜ ਨੇ 800 ਮੀਟਰ ਅਤੇ 1500 ਮੀਟਰ ਦੌੜ ਵਿੱਚ ਪਹਿਲਾ ਸਥਾਨ, ਗੁਰਜੋਬਨ ਸਿੰਘ ਨੇ 200 ਮੀਟਰ ਅਤੇ 400 ਮੀਟਰ ਦੌੜ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ। ਅੰਡਰ-17 ਲੜਕੀਆਂ ਦੇ ਵਰਗ ਵਿੱਚ ਮੰਨਤਪ੍ਰੀਤ ਨੇ 800 ਮੀਟਰ ਅਤੇ 1500 ਮੀਟਰ ਦੌੜ ਵਿੱਚ ਪਹਿਲਾ ਸਥਾਨ, ਹਰਲੀਨ ਕੌਰ ਨੇ 200 ਮੀਟਰ ਦੌੜ ਵਿੱਚ ਪਹਿਲਾ ਅਤੇ 100 ਮੀਟਰ ਦੌੜ ਵਿੱਚ ਦੂਜਾ ਸਥਾਨ ਹਾਸਲ ਕੀਤਾ। ਅੰਡਰ-19 ਲੜਕੀਆਂ ਦੇ ਵਰਗ ਵਿੱਚ ਅਵੀਰੂਪ ਨੇ ਲੰਮੀ ਛਾਲ ਵਿੱਚ ਪਹਿਲਾ।
ਇਸ ਤੋਂ ਇਲਾਵਾ ਰਿਲੇਅ ਮੁਕਾਬਲਿਆਂ ਵਿੱਚ ਅੰਡਰ-17 ਲੜਕੀਆਂ ਦੀ ਟੀਮ ਨੇ 100 ਮੀਟਰ ਰਿਲੇਅ ਵਿੱਚ ਦੂਜਾ ਅਤੇ 400 ਮੀਟਰ ਰਿਲੇਅ ਦੌੜ ਵਿੱਚ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਪ੍ਰਾਪਤ ਕੀਤਾ। ਅੰਡਰ-19 (ਲੜਕੀਆਂ) 400 ਮੀਟਰ ਰਿਲੇਅ ਦੌੜ ਮੁਕਾਬਲੇ ਵਿੱਚ ਵੀ ਲੜਕੀਆਂ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਜੇਤੂ ਬੱਚਿਆਂ ਦਾ ਸਕੂਲ ਪੁੱਜਣ ’ਤੇ ਪ੍ਰਧਾਨ ਦਮਨਜੀਤ ਸਿੰਘ ਮੋਹੀ, ਪ੍ਰਿੰਸੀਪਲ ਡਾ. ਅਮਨਦੀਪ ਕੌਰ ਬਖਸ਼ੀ ਅਤੇ ਸਮੂਹ ਸਟਾਫ਼ ਨੇ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ’ਤੇ ਵਧਾਈ ਦਿੱਤੀ। ਇਸ ਮੌਕੇ ਪ੍ਰਧਾਨ ਮੋਹੀ ਅਤੇ ਪਿ੍ੰਸੀਪਲ ਬਖਸ਼ੀ ਨੇ ਉਨ੍ਹਾਂ ਦੀ ਮਿਹਨਤ, ਲਗਨ ਅਤੇ ਖੇਡ ਭਾਵਨਾ ਦੀ ਸ਼ਲਾਘਾ ਕਰਦਿਆਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮੱਲ੍ਹਾਂ ਮਾਰਨ ਲਈ ਪ੍ਰੇਰਿਤ ਕੀਤਾ।