ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ED ਦੀ ਰੇਡ, ਲੁਧਿਆਣਾ ਰਿਹਾਇਸ਼ 'ਤੇ ਹੋ ਰਹੀ ਛਾਪੇਮਾਰੀ
ਸੂਤਰਾਂ ਮੁਤਾਬਕ ਇਹ ਕਾਰਵਾਈ ਕਥਿਤ ਵਿੱਤੀ ਬੇਨਿਯਮੀਆਂ ਅਤੇ ਲੈਣ-ਦੇਣ ਨਾਲ ਜੁੜੇ ਮਾਮਲਿਆਂ ਦੀ ਜਾਂਚ ਦੇ ਤਹਿਤ ਕੀਤੀ ਜਾ ਰਹੀ ਹੈ। ਹਾਲਾਂਕਿ, ਅਧਿਕਾਰਤ ਤੌਰ 'ਤੇ ਈਡੀ ਵੱਲੋਂ ਅਜੇ ਤੱਕ ਕੋਈ ਵਿਸਤ੍ਰਿਤ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ। ਛਾਪੇਮਾਰੀ ਦੌਰਾਨ ਕਈ ਅਹਿਮ ਦਸਤਾਵੇਜ਼ਾਂ ਅਤੇ ਇਲੈਕਟ੍ਰਾਨਿਕ ਉਪਕਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
Publish Date: Fri, 17 Apr 2026 09:17 AM (IST)
Updated Date: Fri, 17 Apr 2026 10:13 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਲੁਧਿਆਣਾ: ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਗੁਰਦੇਵ ਨਗਰ ਸਥਿਤ ਘਰ ਵਿੱਚ ਅੱਜ ਸਵੇਰੇ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਪਹੁੰਚੀ। ਸੂਤਰਾਂ ਦੀ ਮੰਨੀਏ ਤਾਂ ਟੀਮ ਦੇ ਪਹੁੰਚਣ ਤੋਂ ਪਹਿਲਾਂ ਸਵੇਰ ਸਾਰ ਕੇਂਦਰੀ ਸੁਰੱਖਿਆ ਬਲਾਂ ਦੀਆਂ ਦੋ ਗੱਡੀਆਂ ਪਹੁੰਚੀਆਂ ਜਿਸ ਤੋਂ ਕੁਝ ਦੇਰ ਬਾਅਦ ਹੀ ਈਡੀ ਦੇ ਅਧਿਕਾਰੀ ਮੰਤਰੀ ਸੰਜੀਵ ਅਰੋੜਾ ਦੇ ਘਰ ਦੇ ਅੰਦਰ ਜਾਂਚ ਕਰਨ ਲਈ ਪਹੁੰਚ ਗਏ। ਕਰੀਬ ਡੇਢ ਸਾਲ ਵਿੱਚ ਈਡੀ ਵੱਲੋਂ ਸੰਜੀਵ ਅਰੋੜਾ ਤੇ ਇਹ ਦੂਸਰੀ ਵਾਰ ਛਾਪੇਮਾਰੀ ਕੀਤੀ ਗਈ ਹੈ ਇਸ ਤੋਂ ਪਹਿਲਾਂ ਅਕਤੂਬਰ 2024 ਵਿੱਚ ਵੀ ਈਡੀ ਦੀ ਟੀਮ ਕਿਸੇ ਪੁਰਾਣੇ ਮਨੀ ਲਾਂਡਰਿੰਗ ਅਤੇ ਜਮੀਨ ਦੇ ਮਾਮਲੇ ਦੀ ਜਾਂਚ ਕਰਨ ਲਈ ਪਹੁੰਚੀ ਸੀ। ਸੂਤਰਾਂ ਦੀ ਮੰਨੀਏ ਤਾਂ ਈਡੀ ਵੱਲੋਂ ਲੁਧਿਆਣਾ ਸਮੇਤ ਉਹਨਾਂ ਦੇ ਵੱਖ-ਵੱਖ ਟਿਕਾਣਿਆਂ ਤੇ ਇੱਕੋ ਸਮੇਂ ਜਾਂਚ ਜਾਰੀ ਹੈ। ਜਲੰਧਰ ਵਿੱਚ ਚੰਦਰ ਦੇ ਵੀ ਰੇਡ ਹੋਈ ਹੈ। ਜਲੰਧਰ ਈਡੀ ਦਫ਼ਤਰ ਕਾਰਵਾਈ ਦੀ ਅਗਵਾਈ ਕਰ ਰਿਹਾ ਹੈ।