- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਖ ਮੰਤਰੀ ਨੇ ਕਿਹਾ ਕਿ ਸਕੂਲਾਂ ਵਿੱਚ ਮਿਲ ਰਹੀਆਂ ਸ਼ਾਨਦਾਰ ਸਹੂਲਤਾਂ ਕਾਰਨ ਲਗਭਗ 90 ਫ਼ੀਸਦੀ ਵਿਦਿਆਰਥੀ ਪ੍ਰਾਈਵੇਟ ਸਕੂਲਾਂ ਨੂੰ ਛੱਡ ਕੇ ‘ਸਕੂਲ ਆਫ਼ ਐਮੀਨੈਂਸ’ ਵਿੱਚ ਦਾਖ਼ਲਾ ਲੈ ਰਹੇ ਹਨ, ਕਿਉਂਕਿ ਮਾਪੇ ਪ੍ਰਾਈਵੇਟ ਸਕੂਲਾਂ ਦੀ ਭਾਰੀ ਫ਼ੀਸ ਅਦਾ ਕਰਨ ਤੋਂ ਅਸਮਰੱਥ ਸਨ।

ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਲੁਧਿਆਣਾ ਵਿਖੇ ਦੋ ਸਕੂਲ ਆਫ਼ ਐਮੀਨਸ ਦਾ ਉਦਘਾਟਨ ਕੀਤਾ ਗਿਆ। ਪੰਜਾਬ ਸਿੱਖਿਆ ਕ੍ਰਾਂਤੀ ਰਾਹੀਂ ਹਰ ਬੱਚੇ ਤੱਕ ਵਿਸ਼ਵ ਪੱਧਰੀ ਸਿੱਖਿਆ ਪਹੁੰਚਾਉਣ ਲਈ ਚਲਾਈ ਗਈ ਸਕੂਲ ਆਫ਼ ਐਮੀਨੈਂਸ ਦੀ ਲੜੀ ਵਿੱਚ ਹੀ ਲੁਧਿਆਣਾ ਦੇ ਕਿਦਵਈ ਨਗਰ ਅਤੇ ਮਿੱਲਰਗੰਜ ਵਿਖੇ ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਸਿੱਖਿਆ ਸੁਧਾਰ ਨੀਤੀਆਂ ਕਾਰਨ ਪੰਜਾਬ ਨੇ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਲ 2022 ਵਿੱਚ ਜਦੋਂ ਉਨ੍ਹਾਂ ਦੀ ਸਰਕਾਰ ਆਈ ਸੀ, ਉਸ ਸਮੇਂ ਦੇਸ਼ ਭਰ ਵਿੱਚ ਸਿੱਖਿਆ ਰੈਂਕਿੰਗ ਵਿੱਚ ਪੰਜਾਬ 27ਵੇਂ ਨੰਬਰ 'ਤੇ ਸੀ, ਪਰ ਹੁਣ ਪੰਜਾਬ ਕੇਰਲ ਨੂੰ ਪਿੱਛੇ ਛੱਡ ਕੇ ਪਹਿਲੇ ਨੰਬਰ ਉੱਤੇ ਪਹੁੰਚ ਗਿਆ ਹੈ। ਉਦਘਾਟਨ ਸਮੇਂ ਪੰਜਾਬ ਸਰਕਾਰ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਮੁੱਖ ਸਕੱਤਰ ਕੇਪੀਐਸ ਸਿਨਾ ਵਿਧਾਇਕ ਅਸ਼ੋਕ ਪ੍ਰੈਸ਼ਰ ਪਪੀ ਆਦਿ ਹਾਜ਼ਰ ਸਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਜਿੱਥੇ ਸੂਬੇ ਦੇ ਹਰ ਖੇਤਰ ਵਿੱਚ ਅਗਾਂਹਵਧੂ ਕੰਮ ਕੀਤੇ ਗਏ ਹਨ। ਉਥੇ ਹੀ ਸਿੱਖਿਆ ਦੇ ਖੇਤਰ ਵਿੱਚ ਵੀ ਕਈ ਮਾਅਰਕੇ ਵਾਲੇ ਕੰਮ ਕੀਤੇ ਗਏ ਹਨ। ਉਹਨਾਂ ਕਿਹਾ ਕਿ ਸਕੂਲਾਂ ਦੀ ਹਾਲਤ ਸੁਧਾਰਨ ਲਈ ਸਰਕਾਰ ਵੱਲੋਂ ਹਰ ਯਤਨ ਕੀਤੇ ਗਏ ਹਨ। ਸਿੱਖਿਆ ਮੰਤਰੀ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕਈ ਅਗਾਂਹਵਧੂ ਕੰਮ ਕੀਤੇ ਗਏ ਹਨ, ਜਿਸ ਨਾਲ ਸਿੱਖਿਆ ਵਿਭਾਗ ਹਰ ਪੱਖੋਂ ਤਰੱਕੀ ਵਾਲੇ ਪਾਸੇ ਜਾ ਰਹੇ ਹਨ।