ਭਾਜਪਾ ’ਚ ਸ਼ਾਮਲ ਹੋਣ ਵਾਲੇ ਰਾਜ ਸਭਾ ਮੈਂਬਰਾਂ ਦਾ ਪੁਤਲਾ ਫੂਕਿਆ, ਚੇਅਰਮੈਨ ਮੁੰਡੀਆਂ ਨੇ ਕਿਹਾ ਬਾਗੀ ਸੰਸਦ ਮੈਂਬਰਾਂ ਨੇ ਪੰਜਾਬ ਦੇ ਲੋਕਾਂ ਨੂੰ ਦਿੱਤਾ ਧੋਖਾ
ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਰਾਜ ਸਭਾ ਮੈਂਬਰਾਂ ਦਾ ਪੁਤਲਾ ਫੂਕਿਆ
Publish Date: Sun, 26 Apr 2026 06:29 PM (IST)
Updated Date: Sun, 26 Apr 2026 06:31 PM (IST)

ਲੱਕੀ ਘੁਮੈਤ, ਪੰਜਾਬੀ ਜਾਗਰਣ ਸਾਹਨੇਵਾਲ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਨਿਰਦੇਸ਼ਾਂ ’ਤੇ ਆਮ ਆਦਮੀ ਪਾਰਟੀ ਹਲਕਾ ਸਾਹਨੇਵਾਲ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਜਾਰ ਸਭਾ ਮੈਂਬਰ ਰਾਘਵ ਚੱਢਾ ਸਮੇਤ ਭਾਜਪਾ ਵਿਚ ਸ਼ਾਮਲ ਹੋਣ ਵਾਲੇ ਹੋਰ ਰਾਜ ਸਭਾ ਮੈਂਬਰਾਂ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰ ਕੇ ਮੇਨ ਚੌਕ ਸਾਹਨੇਵਾਲ ਵਿਖੇ ਪੁਤਲਾ ਫੂਕਿਆ ਗਿਆ। ਰੋਸ ਪ੍ਰਦਰਸ਼ਨ ਮੌਕੇ ਬੁੱਢੇਵਾਲ ਖੰਡ ਮਿੱਲ ਦੇ ਚੇਅਰਮੈਨ ਜ਼ੋਰਾਵਰ ਸਿੰਘ ਮੁੰਡੀਆਂ ਨੇ ਕਿਹਾ ਕਿ ਆਪ ਵੱਲੋਂ ਇਨ੍ਹਾਂ ਸੰਸਦ ਮੈਂਬਰਾਂ ਨੂੰ ਵੱਡੇ ਪੱਧਰ ’ਤੇ ਮਾਣ ਸਨਮਾਨ ਦਿੱਤਾ ਗਿਆ, ਪਰ ਇਨ੍ਹਾਂ ਵੱਲੋਂ ਆਪ ਸਮੇਤ ਸਮੂਹ ਪੰਜਾਬੀਆਂ ਨੂੰ ਧੋਖਾ ਦੇ ਕੇ ਗਦਾਰੀ ਕੀਤੀ ਗਈ ਹੈ। ਇਸ ਮੌਕੇ ਵਾਲੰਟੀਅਰਾਂ ਨੇ ਭਾਜਪਾ ਵਿਚ ਸ਼ਾਮਲ ਹੋਏ ਰਾਜ ਸਭਾ ਮੈਂਬਰਾਂ ਨੂੰ ਗੱਦਾਰ ਦੱਸਦਿਆਂ ਕਿਹਾ ਕਿ ਪਾਰਟੀ ਨੇ ਪੰਜਾਬ ਦੇ ਲੋਕਾਂ ਦੇ ਮੁੱਦਿਆਂ ਸੰਸਦ ਵਿੱਚ ਜੋਰਦਾਰ ਤਰੀਕੇ ਨਾਲ ਚੱਕਣ ਅਤੇ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਭੇਜਿਆ ਸੀ, ਪਰ ਇਨ੍ਹਾਂ ਨੇ ਨਿੱਜੀ ਹਿੱਤਾਂ ਲਈ ਪਾਰਟੀ ਅਤੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਇਸ ਮੌਕੇ ਸੰਗਠਨ ਇੰਚਾਰਜ ਤੇਜਿੰਦਰ ਸਿੰਘ ਮਿੱਠੂ, ਟ੍ਰੇਡ ਵਿੰਗ ਦਿਹਾਤੀ ਦੇ ਉੱਪ ਚੇਅਰਮੈਨ ਰਾਜਦੀਪ ਭਾਟੀਆ, ਇਕਬਾਲ ਸਿੰਘ ਜੰਡਿਆਲੀ, ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਲਾਲੀ ਹਰਾ, ਸਰਬਜੀਤ ਸੈਣੀ, ਕੁਲਦੀਪ ਐਰੀ, ਜਸਪ੍ਰੀਤ ਸਿੰਘ ਪੰਧੇਰ, ਕੀਰਤਨ ਸਿੰਘ ਬੱਬੂ ਬਿਰਦੀ, ਗੁਰਮੀਤ ਸਿੰਘ ਪੱਪੂ ਤਲਵਾੜਾ, ਕੌਂਸਲਰ ਪਤੀ ਸਤਵਿੰਦਰ ਹੈਪੀ, ਕੌਂਸਲਰ ਪਲਵਿੰਦਰ ਸਿੰਘ ਸੰਧੂ, ਪੁਸ਼ਪਿੰਦਰ ਪੱਪੀ, ਬੇਅੰਤ ਸਿੰਘ ਬਿਲਗਾ, ਅਮਰਦੀਪ ਸਿੰਘ, ਨਰੇਸ਼ ਗੋਇਲ, ਰਾਜੀਵ ਗੁਪਤਾ ਅਤੇ ਹੋਰ ਹਾਜ਼ਰ ਸਨ।