ਇੰਟਰਨੈਸ਼ਨਲ ਸਕੂਲ ’ਚ ਮਨਾਇਆ ਈਦ ਦਾ ਤਿਉਹਾਰ
ਇੰਟਰਨੈਸ਼ਨਲ ਸਕੂਲ ’ਚ ਮਨਾਇਆ ਈਦ ਦਾ ਤਿਉਹਾਰ
Publish Date: Sat, 21 Mar 2026 07:12 PM (IST)
Updated Date: Sun, 22 Mar 2026 04:13 AM (IST)
ਰਵੀ, ਪੰਜਾਬੀ ਜਾਗਰਣ ਲੁਧਿਆਣਾ ਮਹਾਨਗਰ ਲੁਧਿਆਣਾ ਦੇ ਇਲਾਕੇ ਸੰਧੂ ਨਗਰ ਵਿੱਚ ਸਥਿਤ ਇੰਟਰਨੈਸ਼ਨਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਈਦ ਦਾ ਤਿਉਹਾਰ ਬੜੀ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸ਼ੁਭ ਮੌਕੇ ਤੇ ਕਰਵਾਏ ਗਏ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਵਿੱਚ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਬਲਜਿੰਦਰ ਸਿੰਘ ਸੰਧੂ, ਅਕਾਦਮਿਕ ਡਾਇਰੈਕਟਰ ਹਰਮਨ ਸਿੰਘ ਸੰਧੂ ਅਤੇ ਸਕੂਲ ਦੇ ਮੁੱਖ ਅਧਿਆਪਕ ਸ਼ੀਤਲ ਨਥੈਨਿਅਲ ਵਿਸ਼ੇਸ਼ ਤੌਰਤੇ ਹਾਜ਼ਰ ਰਹੇ। ਇਸ ਮੌਕੇ ਸਕੂਲ ਦੀ ਅਧਿਆਪਕਾ ਅੰਕਿਤਾ ਮਿਗਲਾਨੀ ਨੇ ਆਪਣੇ ਵਿਚਾਰ ਪੇਸ਼ ਕਰਕੇ ਵਿਦਿਆਥੀਆਂ ਨੂੰ ਈਦ ਦੇ ਪਵਿੱਤਰ ਤਿਉਹਾਰ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ। ਉਨ੍ਹਾਂ ਸਾਰਿਆਂ ਨੂੰ ਭਾਈਚਾਰਕ ਸਾਂਝ ਦਾ ਸੰਦੇਸ਼ ਦਿੰਦੇ ਹੋਏ ਪ੍ਰੇਮ ਅਤੇ ਪਿਆਰ ਨਾਲ ਰਹਿਣ ਲਈ ਪ੍ਰੇਰਿਤ ਕੀਤਾ। ਸਕੂਲ ਦੇ ਮੁੱਖ ਅਧਿਆਪਕ ਸ਼ੀਤਲ ਨਥੈਨੀਅਲ ਨੇ ਸਾਰੀਆਂ ਨੂੰ ਈਦ ਦੀ ਵਧਾਈ ਦਿੱਤੀ।