ਕਾਰ ਦੀ ਟੱਕਰ ਨਾਲ ਬਜ਼ੁਰਗ ਦੀ ਮੌਤ
ਕਾਰ ਦੀ ਟੱਕਰ ਨਾਲ ਬਜ਼ੁਰਗ ਦੀ ਮੌਤ
Publish Date: Sun, 01 Nov 2026 06:54 PM (IST)
Updated Date: Mon, 02 Nov 2026 04:02 AM (IST)
ਜਰਨੈਲ ਸਿੰਘ ਸਿੱਧੂ, ਪੰਜਾਬੀ ਜਾਗਰਣ, ਸਿੱਧਵਾਂ ਬੇਟ : ਸਥਾਨਕ ਥਾਣੇ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਇੱਕ ਬਜ਼ੁਰਗ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 65 ਸਾਲਾਂ ਟਹਿਲ ਸਿੰਘ ਪੁੱਤਰ ਅਰਜਨ ਸਿੰਘ ਵਾਸੀ ਪਿੰਡ ਤਲਵਾੜਾ ਵਜੋਂ ਹੋਈ ਹੈ। ਉਹ ਰੋੜੀ-ਬਜਰੀ ਪਾਉਣ ਦਾ ਕੰਮ ਕਰਦਾ ਸੀ ਅਤੇ ਆਪਣੇ ਪਿੱਛੇ ਇੱਕ ਪੁੱਤ ਛੱਡ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਟਹਿਲ ਸਿੰਘ ਆਪਣੇ ਮੋਟਰਸਾਈਕਲ ’ਤੇ ਜਾ ਰਿਹਾ ਸੀ। ਜਦੋਂ ਉਹ ਥਾਣੇ ਨੇੜੇ ਇੱਕ ਟਰਾਲੀ ਨੂੰ ਓਵਰਟੇਕ ਕਰਨ ਲੱਗਾ ਤਾਂ ਪਿੱਛੋਂ ਆ ਰਹੀ ਕਾਰ ਨੰਬਰ ਪੀਬੀ91ਕੇ. 2857 ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਟੱਕਰ ਕਾਰਨ ਮੋਟਰਸਾਈਕਲ ਬੇਕਾਬੂ ਹੋ ਕੇ ਟਰਾਲੀ ਨਾਲ ਜਾ ਟਕਰਾਇਆ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਪਰਿਵਾਰਕ ਮੈਂਬਰ ਉਸ ਨੂੰ ਸਿੱਧਵਾਂ ਬੇਟ ਦੇ ਸਿਵਲ ਹਸਪਤਾਲ ਲੈ ਗਏ, ਜਿੱਥੋਂ ਉਸ ਨੂੰ ਜਗਰਾਓ ਅਤੇ ਬਾਅਦ ਵਿੱਚ ਲੁਧਿਆਣਾ ਰੈਫਰ ਕਰ ਦਿੱਤਾ ਗਿਆ। ਲੁਧਿਆਣਾ ਦੇ ਨਿੱਜੀ ਹਸਪਤਾਲ ਵਿੱਚ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਵੱਲੋਂ ਲਾਸ਼ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।