ਸੜਕ ਹਾਦਸੇ ’ਚ ਬਜ਼ੁਰਗ ਦੀ ਮੌਤ
ਸੜਕ ਹਾਦਸੇ ਦੇ ਦੌਰਾਨ ਬਜ਼ੁਰਗ ਵਿਅਕਤੀ ਦੀ ਮੌਤ
Publish Date: Thu, 20 Nov 2025 08:16 PM (IST)
Updated Date: Thu, 20 Nov 2025 08:19 PM (IST)
ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ ਲੁਧਿਆਣਾ ਫੁੱਲਾਂਵਾਲ ਵਿੱਚ ਵਾਪਰੇ ਇੱਕ ਸੜਕ ਹਾਦਸੇ ਦੌਰਾਨ 73 ਸਾਲਾਂ ਦੇ ਬਜ਼ੁਰਗ ਵਿਅਕਤੀ ਦੀ ਮੌਤ ਹੋ ਗਈ। ਇਸ ਮਾਮਲੇ ਸਬੰਧੀ ਥਾਣਾ ਸਦਰ ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਂਦਿਆਂ ਪੱਖੋਵਾਲ ਰੋਡ ਦੇ ਪਾਸੀ ਨਗਰ ਦੇ ਵਾਸੀ ਮਨਪ੍ਰੀਤ ਸਿੰਘ ਉਰਫ ਸੰਨੀ ਨੇ ਦੱਸਿਆ ਉਸ ਦੇ ਪਿਤਾ ਹਾਕਮ ਸਿੰਘ 73 ਆਪਣੇ ਐਕਟਿਵਾ ਸਕੂਟਰ ਤੇ ਸਵਾਰ ਹੋ ਕੇ ਘਰ ਵੱਲ ਆ ਰਹੇ ਸਨ ਜਿਵੇਂ ਹੀ ਉਹ ਫੁੱਲਾਂਵਾਲ ਦੇ ਲਾਗੇ ਪਹੁੰਚੇ ਤਾਂ ਇੱਕ ਤੇਜ਼ ਰਫਤਾਰ ਕਾਰ ਨੇ ਉਨ੍ਹਾਂ ਦੇ ਸਕੂਟਰ ਨੂੰ ਟੱਕਰ ਮਾਰ ਦਿੱਤੀ। ਚਾਲਕ ਕਾਰ ਨੂੰ ਬੜੀ ਹੀ ਤੇਜ਼ ਰਫਤਾਰੀ ਅਤੇ ਲਾਪਰਵਾਹੀ ਨਾਲ ਚਲਾ ਰਿਹਾ ਸੀ। ਹਾਦਸਾ ਇਸ ਕਦਰ ਭਿਆਨਕ ਸੀ ਕਿ ਹਾਕਮ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ। ਦੁਰਘਟਨਾ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਉਧਰ ਇਸ ਮਾਮਲੇ ਵਿੱਚ ਏਐਸਆਈ ਜੋਹਨ ਪੀਟਰ ਨੇ ਦੱਸਿਆ ਕਿ ਪੁਲਿਸ ਨੇ ਅਣਪਛਾਤੇ ਕਾਰ ਚਾਲਕ ਦੇ ਖਿਲਾਫ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।