- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਲਕਾ ਉੱਤਰੀ ਦੇ ਵਾਰਡ-90 ਵਿੱਚ ਜਨਸੰਪਰਕ ਮੁਹਿੰਮ ਦੌਰਾਨ ਵਿਧਾਇਕ ਬੱਗਾ ਨੂੰ ਬਜ਼ੁਰਗਾਂ ਨੇ ਦਿੱਤਾ ਆਸ਼ੀਰਵਾਦ

-ਕਿਹਾ, ਲੋਕਾਂ ਦਾ ਪਿਆਰ, ਸਹਿਯੋਗ ਤੇ ਭਰੋਸਾ ਹੀ ਸਭ ਤੋਂ ਵੱਡੀ ਤਾਕਤ
ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ
ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਵਾਰਡ-90 ਦੇ ਸ਼ਾਹਪੁਰ ਰੋਡ ਇਲਾਕੇ ਵਿੱਚ ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਦੇ ਨਾਲ ਘਰ-ਘਰ ਜਨ ਸੰਪਰਕ ਮੁਹਿੰਮ ਚਲਾਈ। ਇਸ ਦੌਰਾਨ ਉਨ੍ਹਾਂ ਨੇ ਇਲਾਕਾ ਨਿਵਾਸੀਆਂ ਨਾਲ ਸਿੱਧੀ ਮੁਲਾਕਾਤ ਕਰਕੇ ਉਨ੍ਹਾਂ ਨੂੰ ਹਰ ਮਹੀਨੇ 300 ਯੁਨਿਟ ਮੁਫਤ ਬਿਜਲੀ ਅਤੇ ਨਗਦ ਰਾਸ਼ੀ ਬੈਂਕਾ ’ਚ ਟਰਾਂਸਫਰ ਹੋਣ ਦੇ ਮਾਨ ਸਰਕਾਰ ਵਲੋਂ ਦਿੱਤੇ ਜਾ ਰਹੇ ਮੁਨਾਫੇ ਦੀ ਜਾਣਕਾਰੀ ਦੇਣ ਉਪਰੰਤ ਅਤੇ ਇਲਾਕੇ ਦੇ ਵਿਕਾਸ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਜਨ ਸੰਪਰਕ ਮੁਹਿੰਮ ਦੌਰਾਨ ਇਲਾਕੇ ਦੀਆਂ ਔਰਤਾਂ ਨੇ ਵਿਧਾਇਕ ਬੱਗਾ ਨੂੰ ਆਸ਼ੀਰਵਾਦ ਦਿੰਦਿਆਂ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਮੁਫ਼ਤ ਇਲਾਜ, ਬੱਸ ਯਾਤਰਾ ਅਤੇ ਮਾਵਾਂ-ਧੀਆਂ ਸਤਿਕਾਰ ਯੋਜਨਾ ਸਮੇਤ ਵੱਖ-ਵੱਖ ਯੋਜਨਾਵਾਂ ਦੀ ਪ੍ਰਸ਼ੰਸਾ ਕੀਤੀ। ਵਿਧਾਇਕ ਬੱਗਾ ਨੂੰ ਮੁੜ ਜਿੱਤ ਲਈ ਆਸ਼ੀਰਵਾਦ ਦਿੱਤਾ। ਇਲਾਕਾ ਨਿਵਾਸੀਆਂ ਨੇ ਵਿਧਾਇਕ ਬੱਗਾ ਅਤੇ ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਦੀ ਜੋੜੀ ਵੱਲੋਂ ਕਰਵਾਏ ਗਏ ਵਿਕਾਸ ਕਾਰਜਾਂ ਦੀ ਵੀ ਸ਼ਲਾਘਾ ਕੀਤੀ।
ਵਿਧਾਇਕ ਬੱਗਾ ਨੇ ਕਿਹਾ ਕਿ ਸਥਾਨਕ ਲੋਕਾਂ ਦਾ ਪਿਆਰ, ਸਹਿਯੋਗ ਤੇ ਭਰੋਸਾ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ। ਵਿਧਾਨ ਸਭਾ ਉੱਤਰੀ ਦੇ ਹਰ ਵਾਰਡ ਨੂੰ ਵਿਕਾਸ ਦੇ ਪੱਖੋਂ ਅੱਗੇ ਲਿਜਾਣਾ ਉਨ੍ਹਾਂ ਦਾ ਟੀਚਾ ਹੈ। ਉਨ੍ਹਾਂ ਕਿਹਾ ਕਿ ਜਨਸੰਪਰਕ ਮੁਹਿੰਮ ਦੌਰਾਨ ਬਜ਼ੁਰਗਾਂ ਸਮੇਤ ਹਰ ਵਰਗ ਦੇ ਲੋਕਾਂ ਵੱਲੋਂ ਮਿਲਿਆ ਆਸ਼ੀਰਵਾਦ ਉਨ੍ਹਾਂ ਲਈ ਜੀਵਨ ਦੀ ਅਨਮੋਲ ਪੂੰਜੀ ਹੈ। ਉਨ੍ਹਾਂ ਦਸਿਆ ਕਿ ਉਹ ਰੋਜਾਨਾ ਵੱਖ-ਵੱਖ ਵਾਰਡਾਂ ਵਿੱਚ ਜਨਸੰਪਰਕ ਕਰਕੇ ਲੋਕਾਂ ਨਾਲ ਸਿਧਾ ਰਾਬਤਾ ਕਾਇਮ ਕਰ ਰਹੇ ਹਨ।