- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਲੈਕਟੋਰਲ ਰੋਲ ਅਬਜ਼ਰਵਰ ਨੇ ਪੋਲਿੰਗ ਬੂਥਾਂ ਦਾ ਕੀਤਾ ਨਿਰੀਖਣ

ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ
ਇਲੈਕਟੋਰਲ ਰੋਲ ਆਬਜ਼ਰਵਰ ਅਰਸ਼ਦੀਪ ਸਿੰਘ ਥਿੰਦ ਨੇ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਵਿਧਾਨ ਸਭਾ ਚੋਣ ਹਲਕਿਆਂ ਅਧੀਨ ਪੈਂਦੇ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਵੋਟਰ ਸੂਚੀਆਂ ਦੀ ਤਿਆਰੀ ਤੇ ਸੋਧ ਸਬੰਧੀ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਨਵੇਂ ਵੋਟਰਾਂ ਲਈ ਪ੍ਰਾਪਤ ਫਾਰਮ ਨੰਬਰ-6 ਤੇ ਵੋਟਰ ਕਾਰਡਾਂ ਵਿੱਚ ਦਰੁਸਤੀ ਲਈ ਪ੍ਰਾਪਤ ਫਾਰਮ ਨੰਬਰ 8 ਦੀ ਮੌਕੇ ’ਤੇ ਜਾਂਚ ਕੀਤੀ। ਥਿੰਦ ਨੇ ਵਿਧਾਨ ਸਭਾ ਚੋਣ ਹਲਕਾ 68-ਦਾਖਾ ਅਧੀਨ ਮੁਲਾਂਪੁਰ ਦਾਖਾ ਵਿਖੇ ਪੋਲਿੰਗ ਬੂਥਾਂ ਦਾ ਦੌਰਾ ਕੀਤਾ ਅਤੇ ਨਵੀਆਂ ਵੋਟਾਂ ਬਣਾਉਣ ਲਈ ਭਰੇ ਗਏ ਪੰਜ ਫਾਰਮ ਨੰਬਰ 6 ਦੀ ਜਾਂਚ ਕੀਤੀ। ਇਸੇ ਤਰ੍ਹਾਂ ਵਿਧਾਨ ਸਭਾ ਚੋਣ ਹਲਕਾ 69-ਰਾਏਕੋਟ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਨਵੀਂ ਆਬਾਦੀ, ਅਕਾਲਗੜ੍ਹ, ਬਲਾਕ ਸੁਧਾਰ ਵਿਖੇ ਪੋਲਿੰਗ ਬੂਥ ਦਾ ਨਿਰੀਖਣ ਕਰਦਿਆਂ ਛੇ ਨਵੀਆਂ ਵੋਟਾਂ ਬਣਾਉਣ ਲਈ ਭਰੇ ਫਾਰਮ ਨੰਬਰ-6 ਦੀ ਜਾਂਚ ਕੀਤੀ ਗਈ। ਇਸ ਤੋਂ ਬਾਅਦ ਵਿਧਾਨ ਸਭਾ ਚੋਣ ਹਲਕਾ 70-ਜਗਰਾਓਂ ਦੇ ਸਕੂਲ ਆਫ਼ ਐਮੀਨੈਂਸ ਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਜਗਰਾਓਂ ਵਿਖੇ ਪੋਲਿੰਗ ਬੂਥਾਂ ਦਾ ਨਿਰੀਖਣ ਕੀਤਾ ਗਿਆ। ਇੱਥੇ ਵੀ ਛੇ ਨਵੀਆਂ ਵੋਟਾਂ ਬਣਾਉਣ ਲਈ ਭਰੇ ਗਏ ਫਾਰਮ ਨੰਬਰ 6 ਦੀ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਵੋਟਰਾਂ ਵੱਲੋਂ ਵੋਟਰ ਕਾਰਡਾਂ ਵਿੱਚ ਦਰੁਸਤੀ ਕਰਵਾਉਣ ਲਈ ਭਰੇ ਗਏ ਕੁੱਲ 48 ਫਾਰਮ ਨੰਬਰ 8 ਦੀ ਵੀ ਫੀਲਡ ਵਿਜ਼ਿਟ ਦੌਰਾਨ ਜਾਂਚ ਕੀਤੀ ਗਈ, ਜੋ ਸਹੀ ਪਾਏ ਗਏ। ਦੌਰੇ ਦੌਰਾਨ ਸਮੂਹ ਬੀਐੱਲਓਜ਼ ਵੱਲੋਂ ਕੀਤਾ ਜਾ ਰਿਹਾ ਕੰਮ ਵੀ ਤਸੱਲੀਬਖ਼ਸ਼ ਪਾਇਆ ਗਿਆ।