ਸੁਸ਼ੀਲ ਕੁਮਾਰ ਸ਼ਸ਼ੀ, ਲੁਧਿਆਣਾ : ਡਿਪਰੈਸ਼ਨ ਦਾ ਸ਼ਿਕਾਰ ਹੋਈ ਇੱਕ 16 ਸਾਲਾਂ ਦੀ ਵਿਦਿਆਰਥਣ ਨੇ ਇਲਾਕੇ ਵਿੱਚ ਪੈਂਦੀ ਪਾਣੀ ਵਾਲੀ ਟੈਂਕੀ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਮੌਤ ਨੂੰ ਗਲੇ ਲਗਾਉਣ ਤੋਂ ਪਹਿਲਾਂ ਲੜਕੀ ਨੇ ਇੱਕ ਸੁਸਾਈਡ ਨੋਟ ਲਿਖਿਆ ਜਿਸ ਵਿਚ ਉਸ ਨੇ ਆਪਣੀ ਮੌਤ ਦਾ ਜ਼ਿੰਮੇਵਾਰ ਖੁਦ ਨੂੰ ਦੱਸਿਆ ਅਤੇ ਮਾਪਿਆਂ ਦੀਆਂ ਉਮੀਦਾਂ ਤੇ ਖਰੀ ਨਾ ਉੱਤਰਨ ਦਾ ਜ਼ਿਕਰ ਵੀ ਕੀਤਾ। ਇਸ ਮਾਮਲੇ ਦੀ ਜਾਣਕਾਰੀ ਮਿਲਦੇ ਸਾਰ ਹੀ ਥਾਣਾ ਪੀਏਯੂ ਦੀ ਪੁਲਿਸ ਮੌਕੇ ਤੇ ਪਹੁੰਚੀ ਤੇ ਗਿਆਰ੍ਹਵੀਂ ਦੀ ਵਿਦਿਆਰਥਣ ਅਮਨਦੀਪ ਕੌਰ (16) ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟ ਮਾਰਟਮ ਲਈ ਭੇਜਿਆ।

ਜਾਣਕਾਰੀ ਦਿੰਦਿਆਂ ਥਾਣਾ ਪੀਏਯੂ ਦੇ ਇੰਸਪੈਕਟਰ ਪਰਮਦੀਪ ਸਿੰਘ ਨੇ ਦੱਸਿਆ ਕਿ ਵਿਦਿਆਰਥਣ ਅਮਨਦੀਪ ਕੌਰ ਪਿਛਲੇ ਕੁਝ ਸਮੇਂ ਤੋਂ ਪੜ੍ਹਾਈ ਅਤੇ ਹੋਰ ਕਾਰਨਾਂ ਨੂੰ ਲੈ ਕੇ ਡਿਪ੍ਰੈਸ਼ਨ ਦੀ ਸ਼ਿਕਾਰ ਹੋ ਚੁੱਕੀ ਸੀ । ਬੀਤੀ ਸ਼ਾਮ ਸੱਤ ਵਜੇ ਤੋਂ ਅਮਨਦੀਪ ਕੌਰ ਘਰ ਤੋਂ ਗਾਇਬ ਸੀ। ਪਰਿਵਾਰਕ ਮੈਂਬਰਾਂ ਨੇ ਉਸ ਨੂੰ ਲੱਭਣ ਦਾ ਯਤਨ ਕੀਤਾ ਪਰ ਲੜਕੀ ਸਬੰਧੀ ਕੋਈ ਵੀ ਜਾਣਕਾਰੀ ਨਾ ਮਿਲੀ। ਬੁੱਧਵਾਰ ਦੁਪਹਿਰ ਵੇਲੇ ਕੁਝ ਰਾਹਗੀਰਾਂ ਨੇ ਸਾਊਥ ਸਿਟੀ ਦੇ ਲਾਗੇ ਪਾਣੀ ਵਾਲੀ ਟੈਂਕੀ ਦੇ ਹੇਠਾਂ ਲੜਕੀ ਦੇ ਲਾਸ਼ ਦੇਖੀ। ਸ਼ਨਾਖਤ ਤੋਂ ਬਾਅਦ ਪਤਾ ਲੱਗਾ ਕਿ ਲੜਕੀ ਸਾਊਥ ਸਿਟੀ ਦੇ ਰਹਿਣ ਵਾਲੇ ਕਾਰੋਬਾਰੀ ਰਵਿੰਦਰ ਸਿੰਘ ਦੀ ਬੇਟੀ ਹੈ। ਸਿਰ ਅਤੇ ਸਰੀਰ ਦੇ ਹੋਰ ਹਿੱਸਿਆਂ ਤੇ ਸੱਟਾਂ ਲੱਗਣ ਕਾਰਨ ਲੜਕੀ ਦੀ ਮੌਕੇ ਤੇ ਹੀ ਮੌਤ ਹੋ ਚੁੱਕੀ ਸੀ। ਪਾਣੀ ਵਾਲੀ ਟੈਂਕੀ ਤੋਂ ਛਲਾਂਗ ਮਾਰਨ ਤੋਂ ਪਹਿਲਾਂ ਲੜਕੀ ਨੇ ਇੱਕ ਸੁਸਾਈਡ ਨੋਟ ਲਿਖਿਆ ਜਿਸ ਵਿਚ ਉਸ ਨੇ ਖੁਦ ਨੂੰ ਮੌਤ ਦਾ ਜ਼ਿੰਮੇਵਾਰ ਦੱਸਿਆ ਅਤੇ ਮਾਪਿਆਂ ਦੀਆਂ ਉਮੀਦਾਂ ਤੇ ਖਰਾ ਨਾ ਉਤਰਨ ਦਾ ਜ਼ਿਕਰ ਕੀਤਾ। ਕਾਰੋਬਾਰੀ ਰਵਿੰਦਰ ਸਿੰਘ ਦਾ ਵੱਡਾ ਬੇਟਾ ਉੱਚ ਸਿੱਖਿਆ ਦੀ ਪੜ੍ਹਾਈ ਕਰ ਰਿਹਾ ਹੈ। ਇਸ ਮਾਮਲੇ ਵਿੱਚ ਜਾਣਕਾਰੀ ਦਿੰਦਿਆਂ ਥਾਣਾ ਪੀਏਯੂ ਦੇ ਇੰਸਪੈਕਟਰ ਪਰਮਦੀਪ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ ਅਤੇ ਕੇਸ ਦੀ ਡੂੰਘਾਈ ਨਾਲ ਪੜਤਾਲ ਕਰਨੀ ਸ਼ੁਰੂ ਕਰ ਦਿੱਤੀ ਹੈ ।

100 ਉੱਚੀ ਸੀ ਪਾਣੀ ਵਾਲੀ ਟੈਂਕੀ

ਜਾਣਕਾਰੀ ਮੁਤਾਬਕ ਪਾਣੀ ਵਾਲੀ ਟੈਂਕੀ ਦੀ ਲੰਬਾਈ ਸੌ ਫੁੱਟ ਦੇ ਕਰੀਬ ਸੀ । ਇੰਨੀ ਉੱਚਾਈ ਤੋਂ ਡਿੱਗ ਕੇ ਲੜਕੀ ਦੇ ਸਿਰ ਅਤੇ ਸਰੀਰ ਦੀਆਂ ਕਈ ਹੱਡੀਆਂ ਟੁੱਟ ਚੁੱਕੀਆਂ ਸਨ ।ਘਰ ਤੋਂ ਮਹਿਜ਼ ਪੰਜ ਸੌ ਮੀਟਰ ਦੀ ਦੂਰੀ ਤੇ ਲੜਕੀ ਨੇ ਪਾਣੀ ਵਾਲੀ ਟੈਂਕੀ ਤੇ ਚੜ੍ਹ ਕੇ ਖੁਦਕੁਸ਼ੀ ਕਰ ਲਈ ।

Posted By: Susheel Khanna