ਇੰਪਲਾਈਜ਼ ਯੂਨੀਅਨ ਪੰਜਾਬ ਵੱਲੋਂ ਵੱਡੇ ਸੰਘਰਸ਼ ਦਾ ਐਲਾਨ
ਇੰਪਲਾਈਜ਼ ਯੂਨੀਅਨ ਪੰਜਾਬ ਵੱਲੋਂ ਵੱਡੇ ਸੰਘਰਸ਼ ਦਾ ਐਲਾਨ
Publish Date: Wed, 13 May 2026 08:45 PM (IST)
Updated Date: Thu, 14 May 2026 04:15 AM (IST)

-ਕਾਡਰ ਦਾ ਨਾਂ ਬਦਲੀ ਸਮੇਤ ਹੱਕੀ ਮੰਗਾਂ ਨੂੰ ਲੈ ਕੇ ਚੰਡੀਗੜ੍ਹ ’ਚ ਧਰਨਾ ਲਗਾਉਣ ਦਾ ਲਿਆ ਫ਼ੈਸਲਾ --- ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਲੁਧਿਆਣਾ ਸਿਹਤ ਵਿਭਾਗ ਪੰਜਾਬ ਦੀ ਸਿਰਮੌਰ ਜਥੇਬੰਦੀ ਮਲਟੀਪਰਪਜ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਸੂਬਾ ਪ੍ਰਧਾਨ ਕੁਲਬੀਰ ਸਿੰਘ ਦੀ ਅਗਵਾਈ ਹੇਠ ਲੁਧਿਆਣਾ ਵਿਖੇ ਹੋਈ। ਜਿਸ ਵਿੱਚ ਜਥੇਬੰਦੀ ਵੱਲੋਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨਾ ਮੰਨਣ ਦੇ ਰੋਸ ਵੱਜੋਂ ਸੂਬਾ ਸਰਕਾਰ ਖਿਲਾਫ ਆਰ ਪਾਰ ਦੀ ਲੜਾਈ ਸ਼ੁਰੂ ਲੜਨ ਦਾ ਐਲਾਨ ਕੀਤਾ ਗਿਆ। ਇਸ ਮੌਕੇ ਪ੍ਰਧਾਨ ਕੁਲਬੀਰ ਸਿੰਘ ਤੇ ਸੂਬਾ ਜਨਰਲ ਸਕੱਤਰ ਜਸਵਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਥੇਬੰਦੀ ਪਿਛਲੇ ਲੰਬੇ ਸਮੇਂ ਤੋਂ ਕਾਡਰ ਦਾ ਨਾਂ ਬਦਲੀ, ਵਰਦੀ ਭੱਤਾ, ਐਫਟੀਏ, ਡਾਈਟ, ਭੱਤਾ ਲਗਾਉਣ, ਪੁਰਾਣੀ ਪੈਨਸ਼ਨ ਬਹਾਲ ਕਰਨ, ਪੰਜਾਬ ਸਕੇਲ ਲਾਗੂ ਕਰਨ, ਨਵ ਨਿਯੁਕਤ ਸਿਹਤ ਕਾਮਿਆਂ ਦਾ ਪਰਖ ਕਾਲ ਸਮਾਂ ਘਟਾਉਣ, ਮਾਣਯੋਗ ਹਾਈਕੋਰਟ ਦੇ ਫੈਸਲੇ ਨੂੰ ਜਰਨਾਲਾਈਜ ਕਰਕੇ ਤਨਖਾਹ ਸਕੇਲ ਸੋਧਣ ਸਮੇਤ ਕਈ ਮੰਗਾਂ ਦੇ ਲਈ ਸਿਹਤ ਮੰਤਰੀ, ਮੁੱਖ ਮੰਤਰੀ ਪੰਜਾਬ ਦੇ ਓਐਸਡੀ ਅਤੇ ਸਿਹਤ ਡਾਇਰੈਕਟਰ ਪੰਜਾਬ ਨਾਲ ਕਈ ਵਾਰ ਮੀਟਿੰਗਾਂ ਕਰ ਚੁੱਕੀ ਹੈ, ਪਰ ਵਾਰ ਵਾਰ ਇਨ੍ਹਾਂ ਮੰਗਾਂ ਤੇ ਸਹਿਮਤੀ ਪ੍ਰਗਟਾਉਂਦੇ ਹੋਏ ਫਿਰ ਮੰਗਾਂ ਨੂੰ ਲਟਕਾਉਣ ਦੀ ਨੀਤੀ ਅਪਣਾਈ ਜਾ ਰਹੀ ਹੈ, ਜੋ ਮੰਦਭਾਗੀ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਹੁਣ ਵੱਡੇ ਸੰਘਰਸ਼ ਦੇ ਰੋਹ ਦੇ ਵਿੱਚ ਹੈ ਤੇ ਜਿਸ ਦੇ ਤਹਿਤ 20 ਤੋਂ 22 ਮਈ ਤੱਕ ਜ਼ਿਲ੍ਹਾ ਹੈਡਕੁਆਟਰਾਂ ਰਾਹੀਂ ਮੰਗ ਪੱਤਰ ਭੇਜੇ ਜਾਣਗੇ ਤੇ ਉਸ ਤੋਂ ਬਾਅਦ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ 4 ਜੂਨ ਨੂੰ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਫਤਰ ਅੱਗੇ ਸੂਬਾ ਪੱਧਰੀ ਰੋਸ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਤੇ ਸੀਨੀਅਰ ਮੀਤ ਪ੍ਰਧਾਨ ਟਹਿਲ ਸਿੰਘ, ਕੁਲਪ੍ਰੀਤ ਸਿੰਘ, ਰਮਨ ਅੱਤਰੀ, ਰਣਧੀਰ ਸਿੰਘ, ਜਗਤਾਰ ਸਿੰਘ ਸਿੱਧੂ, ਕਮਲਜੀਤ, ਰਕੇਸ਼ ਕੰਬੋਜ, ਦਲਜੀਤ ਸਿੰਘ, ਗੁਲਸ਼ਨ ਕੁਮਾਰ, ਸੰਦੀਪ ਸਿੰਘ, ਅਮਨਦੀਪ ਸਿੰਘ, ਜਗਤਾਰ ਸਿੰਘ, ਗੁਰਪ੍ਰੀਤ ਸਿੰਘ, ਸੁਖਜਿੰਦਰ ਸਿੰਘ, ਬਾਬੂ ਸਿੰਘ, ਤੇਜਪਾਲ ਸਿੰਘ, ਪਰਮਿੰਦਰ ਸਿੰਘ, ਦਵਿੰਦਰ ਸਿੰਘ, ਗੁਰਵਿੰਦਰ ਸਿੰਘ, ਗੁਰਦਿਆਲ ਸਿੰਘ, ਮੈਡਮ ਮਨਵਿੰਦਰ ਕਟਾਰੀਆ, ਜਸਵਿੰਦਰ ਕੌਰ, ਅਮਰਦੀਪ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਆਗੂ ਹਾਜ਼ਰ ਸਨ।