ਲੁਧਿਆਣਾ ਪੁਲਿਸ ਤੇ ਰੋਹਿਤ ਗੋਦਾਰਾ ਗੈਂਗ 'ਚ ਮੁਕਾਬਲਾ, ਜਵਾਬੀ ਫਾਇਰਿੰਗ ਦੌਰਾਨ ਦੋ ਗੈਂਗਸਟਰਾਂ ਨੂੰ ਲੱਗੀਆਂ ਗੋਲ਼ੀਆਂ
ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਮੁਕਾਬਲਾ ਉਸ ਵੇਲੇ ਹੋਇਆ ਜਦੋਂ ਰੋਹਿਤ ਗੋਦਾਰਾ ਗੈਂਗ ਦੇ ਮੈਂਬਰ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਲਈ ਵਿਉਂਤ ਘੜ ਰਹੇ ਸਨ। ਲੁਧਿਆਣਾ ਪੁਲਿਸ ਵੱਲੋਂ ਇਸ ਗੈਂਗ ਦੇ ਦੋ ਹੋਰ ਮੈਂਬਰਾਂ ਦੀ ਤਲਾਸ਼ ਕੀਤੀ ਜਾ ਰਹੀ ਹੈ।
Publish Date: Mon, 12 Jan 2026 02:46 PM (IST)
Updated Date: Mon, 12 Jan 2026 02:55 PM (IST)
ਸੁਸ਼ੀਲ ਕੁਮਾਰ ਸ਼ਸ਼ੀ ,ਪੰਜਾਬੀ ਜਾਗਰਣ ਲੁਧਿਆਣਾ : ਰੋਹਿਤ ਗੋਦਾਰਾ ਗੈਂਗ ਨਾਲ ਹੋਏ ਮੁਕਾਬਲੇ 'ਚ ਪੁਲਿਸ ਵੱਲੋਂ ਕੀਤੀ ਗਈ ਜਵਾਬੀ ਫਾਇਰਿੰਗ ਦੌਰਾਨ ਦੋ ਗੈਂਗਸਟਰਾਂ ਨੂੰ ਗੋਲ਼ੀਆਂ ਲੱਗ ਗਈਆਂ। ਸੋਮਵਾਰ ਸਵੇਰੇ ਦੋਵਾਂ ਪਾਸਿਓਂ ਕਈ ਰਾਊਂਡ ਫਾਇਰ ਕੀਤੇ ਗਏ। ਫੱਟੜ ਹੋਏ ਦੋਵਾਂ ਮੁਲਜ਼ਮਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਪੁਲਿਸ ਨੇ ਮੌਕੇ ਤੋਂ ਦੋ ਗੈਰ-ਕਾਨੂੰਨੀ ਹਥਿਆਰ ਅਤੇ ਕਈ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।