ਗਿਆਸਪੁਰਾ ਨੇ ਵਿਧਾਨ ਸਭਾ ’ਚ ਚੁੱਕੇ ਪਾਇਲ ਦੇ ਮੁੱਦੇ ਇੰਜਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਹਲਕਾ ਪਾਇਲ ਦੀ ਆਵਾਜ਼ ਬਣ ਕੇ ਗੂੰਜਿਆ
Publish Date: Tue, 27 Oct 2026 07:51 PM (IST)
Updated Date: Tue, 27 Oct 2026 07:52 PM (IST)
ਬਲਵਿੰਦਰ ਸਿੰਘ ਮਹਿਮੀ, ਪੰਜਾਬੀ ਜਾਗਰਣ ਰਾੜਾ ਸਾਹਿਬ : ਵਿਧਾਨ ਸਭਾ ਹਲਕਾ ਪਾਇਲ (ਰਿਜ਼ਰਵ) ਤੋਂ ਨੁਮਾਇੰਦਗੀ ਕਰ ਰਹੇ ਵਿਧਾਇਕ ਇੰਜ: ਮਨਵਿੰਦਰ ਸਿੰਘ ਗਿਆਸਪੁਰਾ ਨੇ ਸਿੱਖ ਚਿਹਰਾ ਹੋਣ ਦੇ ਨਾਲ ਨਾਲ ਹਲਕਾ ਪਾਇਲ ਦੀ ਆਵਾਜ਼ ਬਣਕੇ ਹਰ ਵਰਗ ਦੇ ਮੁੱਦੇ ਨੂੰ ਜੋਰ ਸੋਰ ਨਾਲ ਪੰਜਾਬ ਵਿਧਾਨ ਸਭਾ ’ਚ ਚੁੱਕ ਕੇ ਅਹਿਮ ਭੂਮਿਕਾ ਅਦਾ ਕੀਤੀ। ਜਿਕਰਯੋਗ ਹੈ ਕਿ ਪੌਣੇ ਪੰਜ ਸਾਲਾਂ ਵਿੱਚ ਵਿਧਾਨ ਸਭਾ ਦੇ ਕਿਸੇ ਵੀ ਸੈਸ਼ਨ ਵਿੱਚ ਨਹੀਂ ਲਈ ਛੁੱਟੀ, 100 ਫ਼ੀਸਦੀ ਹਾਜ਼ਰੀ ਨਾਲ ਵਿਧਾਇਕ ਗਿਆਸਪੁਰਾ ਮੋਹਰੀ ਰਹੇ। ਹਲਕਾ ਪਾਇਲ ਦੇ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਨੇ ਪੌਣੇ ਪੰਜ ਸਾਲਾਂ ਦੌਰਾਨ ਪੰਜਾਬ ਵਿਧਾਨ ਸਭਾ ਦੇ ਕਿਸੇ ਵੀ ਸੈਸ਼ਨ ਵਿੱਚੋਂ ਛੁੱਟੀ ਨਾ ਲੈ ਕੇ ਆਪਣੀ ਲਗਾਤਾਰ ਹਾਜ਼ਰੀ ਦਰਜ ਕਰਵਾਈ। ਉਨ੍ਹਾਂ ਦੀ 100 ਫ਼ੀਸਦੀ ਹਾਜ਼ਰੀ ਵਿਧਾਨ ਸਭਾ ਦੀ ਕਾਰਵਾਈ ਵਿੱਚ ਨਿਰੰਤਰ ਸ਼ਮੂਲੀਅਤ ਨੂੰ ਦਰਸਾਉਂਦੀ ਹੈ। ਵਿਧਾਨ ਸਭਾ ਦੇ ਵੱਖ-ਵੱਖ ਸੈਸ਼ਨਾਂ ਦੌਰਾਨ ਉਨ੍ਹਾਂ ਨੇ ਲੋਕਾਂ ਨਾਲ ਸਬੰਧਤ ਮੁੱਦਿਆਂ ਨੂੰ ਉਠਾਉਣ ਅਤੇ ਹਲਕੇ ਦੀਆਂ ਸਮੱਸਿਆਵਾਂ ਨੂੰ ਸਰਕਾਰ ਦੇ ਧਿਆਨ ’ਚ ਲਿਆਉਣ ਲਈ ਆਪਣੀ ਭੂਮਿਕਾ ਨਿਭਾਈ। ਵਿਧਾਇਕ ਗਿਆਸਪੁਰਾ ਵੱਲੋਂ ਹਰ ਵਰਗ ਦੇ ਲੋਕਾਂ ਨਾਲ ਸਬੰਧਤ ਮਸਲਿਆਂ ਨੂੰ ਵਿਧਾਨ ਸਭਾ ਵਿੱਚ ਚੁੱਕਿਆ ਗਿਆ। ਇਨ੍ਹਾਂ ਵਿੱਚ ਆਮ ਲੋਕਾਂ ਦੀਆਂ ਮੁਸ਼ਕਲਾਂ, ਪਿੰਡਾਂ ਦੇ ਵਿਕਾਸ, ਸੜਕਾਂ, ਸਿੱਖਿਆ, ਸਿਹਤ ਸਹੂਲਤਾਂ, ਨੌਜਵਾਨਾਂ ਦੇ ਰੁਜ਼ਗਾਰ ਅਤੇ ਕਿਸਾਨਾਂ ਸਮੇਤ ਵੱਖ-ਵੱਖ ਵਰਗਾਂ ਨਾਲ ਜੁੜੇ ਮੁੱਦੇ ਸ਼ਾਮਲ ਰਹੇ। ਉਨ੍ਹਾਂ ਦਾ ਕਹਿਣਾ ਹੈ ਕਿ ਲੋਕਾਂ ਵੱਲੋਂ ਚੁਣੇ ਗਏ ਨੁਮਾਇੰਦੇ ਦੀ ਜ਼ਿੰਮੇਵਾਰੀ ਸਿਰਫ਼ ਵਿਧਾਨ ਸਭਾ ਤੱਕ ਸੀਮਤ ਨਹੀਂ, ਸਗੋਂ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦੇ ਹੱਲ ਲਈ ਆਵਾਜ਼ ਉਠਾਉਣਾ ਵੀ ਹੈ। ਵਿਧਾਇਕ ਗਿਆਸਪੁਰਾ ਦੀ ਲਗਾਤਾਰ ਹਾਜ਼ਰੀ ਅਤੇ ਵੱਖ-ਵੱਖ ਮੁੱਦਿਆਂ ’ਤੇ ਸ਼ਮੂਲੀਅਤ ਹਲਕਾ ਪਾਇਲ ਦੀ ਨੁਮਾਇੰਦਗੀ ਨਾਲ ਜੁੜਿਆ ਮਹੱਤਵਪੂਰਨ ਪੱਖ ਹੈ। ਵਿਧਾਨ ਸਭਾ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਠਾਉਣਾ, ਸਬੰਧਤ ਵਿਭਾਗਾਂ ਦਾ ਧਿਆਨ ਦਿਵਾਉਣਾ ਅਤੇ ਵਿਕਾਸ ਕਾਰਜਾਂ ਲਈ ਯਤਨ ਕਰਨਾ ਇੱਕ ਵਿਧਾਇਕ ਦੀਆਂ ਅਹਿਮ ਜ਼ਿੰਮੇਵਾਰੀਆਂ ਹਨ। ਇਸੇ ਤਰ੍ਹਾਂ ਗਿਆਸਪੁਰਾ ਵੱਲੋਂ ਹਲਕੇ ਅਤੇ ਪੰਜਾਬ ਦੇ ਵੱਖ-ਵੱਖ ਵਰਗਾਂ ਨਾਲ ਸਬੰਧਤ ਮਸਲਿਆਂ ਨੂੰ ਵਿਧਾਨ ਸਭਾ ਵਿੱਚ ਪੇਸ਼ ਕਰਨ ਦੀ ਗੱਲ ਸਾਹਮਣੇ ਆਉਂਦੀ ਰਹੀ ਹੈ।