- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੰਗਰੂਰ ਵਿਚ ਹੋਣ ਵਾਲੀ ਇਨਸਾਫ਼ ਰੈਲੀ ’ਚ ਸ਼ਾਮਲ ਹੋਣ ਵਰਕਰਾਂ ਵਿੱਚ ਉਤਸਾਹ - ਦਾਖਾ

ਸਵਰਨ ਗੌਂਸਪੁਰੀ, ਪੰਜਾਬੀ ਜਾਗਰਣ
ਹੰਬੜਾਂ : ਕਾਂਗਰਸ ਪਾਰਟੀ ਵੱਲੋਂ ਸੂਬੇ ਅੰਦਰ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ ਕਾਂਗਰਸੀ ਵਰਕਰਾਂ ’ਚ ਨਵਾਂ ਜੋਸ਼ ਭਰਨ ਲਈ 4 ਨਵੰਬਰ ਨੂੰ ਸੰਗਰੂਰ ’ਚ ਰੱਖੀ ਕਾਂਗਰਸ ਦੀ ਇਨਸਾਫ਼ ਰੈਲੀ ’ਚ ਸ਼ਮੂਲੀਅਤ ਕਰਨ ਲਈ ਹਲਕਾ ਗਿੱਲ ਦੇ ਸਮੂਹ ਪਿੰਡਾਂ ਦੇ ਕਾਂਗਰਸੀ ਵਰਕਰਾਂ ਵਿੱਚ ਉਤਸ਼ਾਹ ਦਿਖ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਦੇ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਨੇ ਵਿਧਾਨ ਸਭਾ ਹਲਕਾ ਗਿੱਲ ’ਚ ਆਪਣੀ ਦਾਅਵੇਦਾਰੀ ਪੇਸ਼ ਕਰਦਿਆਂ ਕਾਂਗਰਸੀ ਵਰਕਰਾਂ ਨਾਲ ਸੰਗਰੂਰ ਰੈਲੀ ਦੀ ਕਾਮਯਾਬੀ ਲਈ ਵੱਖ-ਵੱਖ ਪਿੰਡਾਂ ’ਚ ਮੀਟਿੰਗਾਂ ਕਰਦਿਆਂ ਪਿੰਡ ਨੂਰਪੁਰ ਬੇਟ ਵਿਖੇ ਕਾਂਗਰਸ ਪਾਰਟੀ ਦੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕੀਤਾ। ਦਾਖਾ ਨੇ ਕਿਹਾ ਕਿ ਸੂਬੇ ਦੀ ‘ਆਪ’ ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ ਨੇ ਆਪਣੇ ਕਾਰਜਕਾਲ ’ਚ ਲੋਕਾਂ ਨੂੰ ਲੁੱਟਣ ਤੇ ਕੁੱਟਣ ਤੋਂ ਸਿਵਾਏ ਕੁਝ ਨਹੀਂ ਕੀਤਾ, ਜਿਸ ਲਈ ਸੂਬੇ ਦੇ ਲੋਕ 2027 ਦੀਆਂ ਆ ਰਹੀਆਂ ਵਿਧਾਨ ਸਭਾ ਚੋਣਾਂ ’ਚ ‘ਆਪ’ ਅਤੇ ਭਾਜਪਾ ਸਮੇਤ ਹੋਰ ਵੀ ਰਾਜਨੀਤਿਕ ਪਾਰਟੀਆਂ ਨੂੰ ਸਬਕ ਸਿਖਾਉਂਦੇ ਹੋਏ ਤੇ ਸੂਬੇ 'ਚ ਕਾਂਗਰਸ ਦੀ ਸਰਕਾਰ ਬਣਾਉਣਗੇ।
ਇਸ ਮੌਕੇ ਸਾਬਕਾ ਬਲਾਕ ਸੰਮਤੀ ਮੈਂਬਰ ਇੰਦਰਜੀਤ ਸਿੰਘ ਗਿੱਲ ਸਲੇਮਪੁਰ ਤੇ ਹਰਦੇਵ ਸਿੰਘ ਲਾਦੀਆਂ, ਕਾਂਗਰਸੀ ਆਗੂ ਪ੍ਰਧਾਨ ਹਰਜੀਤ ਸਿੰਘ ਚੀਮਾ, ਕਾਂਗਰਸ ਦੇ ਸੀਨੀਅਰ ਆਗੂ ਗੁਰਜੀਤ ਸਿੰਘ ਧਾਂਦਰਾ, ਸਾਬਕਾ ਸਰਪੰਚ ਜਸਵੀਰ ਸਿੰਘ ਬਿੱਟੂ, ਸਾਬਕਾ ਸਰਪੰਚ ਰਜਿੰਦਰ ਸਿੰਘ ਗੋਰਸੀਆਂ ਨੇ ਕਿਹਾ ਕਿ ਸੰਗਰੂਰ ਇਨਸਾਫ਼ ਰੈਲੀ ਵਿਚ ਹਲਕਾ ਗਿੱਲ ਤੋਂ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਦੀ ਅਗਵਾਈ ਹੇਠ ਵੱਡੀ ਗਿਣਤੀ 'ਚ ਕਾਂਗਰਸੀ ਵਰਕਰ ਆਪਣੇ ਆਪਣੇ ਸਾਧਨਾਂ ਰਾਹੀਂ ਰੈਲੀ ਵਿੱਚ ਸ਼ਮੂਲੀਅਤ ਲਈ ਭਾਰੀ ਜੋਸ਼ ਨਾਲ ਵੱਡੇ ਕਾਫ਼ਲਿਆਂ ਨਾਲ ਅੱਜ ਰੈਲੀ ਵਿੱਚ ਪੁੱਜ ਕੇ ਰਾਹੁਲ ਗਾਂਧੀ ਸਮੇਤ ਹੋਰ ਵੀ ਕਾਂਗਰਸ ਪਾਰਟੀ ਦੇ ਆਗੂਆਂ ਦੇ ਵਿਚਾਰ ਸੁਣਨਗੇ। ਇਸ ਮੌਕੇ ਤੇ ਨਛੱਤਰ ਸਿੰਘ ਨੂਰਪੁਰ ਬੇਟ, ਸਾਬਕਾ ਸਰਪੰਚ ਰਾਜਿੰਦਰ ਸਿੰਘ ਰਜਾਪੁਰਾ, ਬਲਵੀਰ ਸਿੰਘ ਰੱਜੋਵਾਲ, ਜੰਗੀਰ ਸਿੰਘ ਰਿੰਕੂ, ਸਾਬਕਾ ਸਰਪੰਚ ਸੁਖਦੇਵ ਸਿੰਘ ਗੌਂਸਪੁਰ,ਅਮਰਜੀਤ ਸਿੰਘ ਖਹਿਰਾ ਬੇਟ,ਪੰਚ ਪਰਵਿੰਦਰ ਸਿੰਘ ਨੂਰਪੁਰ ਬੇਟ, ਪੰਚ ਸਤਨਾਮ ਸਿੰਘ, ਪੰਚ ਜਗਜੀਤ ਸਿੰਘ, ਕਸ਼ਮੀਰ ਸਿੰਘ ਸਲੇਮਪੁਰ, ਭੁਪਿੰਦਰ ਸਿੰਘ ਬਾੜੇਵਾਲ, ਜਗਜੀਤ ਸਿੰਘ, ਗੁਰਵਿੰਦਰ ਸਿੰਘ, ਗੁਰਦਿਆਲ ਸਿੰਘ, ਮਨਜੀਤ ਸਿੰਘ, ਹਰਮਨਦੀਪ ਸਿੰਘ, ਮਨਵੀਰ ਸਿੰਘ, ਗੁਰਪ੍ਰੀਤ ਸਿੰਘ ਪੀਤਾ, ਕਸ਼ਮੀਰ ਸਿੰਘ ਸਲੇਮਪੁਰ ਆਦਿ ਮੌਜੂਦ ਸਨ।