ਸੁਖਦੇਵ ਗਰਗ, ਜਗਰਾਓਂ

ਜਗਰਾਓਂ ਦੀ ਰੀਟੇਲ ਕਰਿਆਨਾ ਐਸੋਸੀਏਸ਼ਨ ਨੇ ਸ਼ਨੀਵਾਰ ਸੇਲ ਟੈਕਸ ਵਿਭਾਗ ਦੇ ਨਵ-ਨਿਯੁਕਤ ਈਟੀਓ ਰਾਜ ਕੁਮਾਰ ਦਾ ਸਨਮਾਨ ਕੀਤਾ। ਇਸ ਮੌਕੇ ਐਸੋਸੀਏਸ਼ਨ ਦੇ ਚੇਅਰਮੈਨ ਮਨੋਹਰ ਸਿੰਘ ਟੱਕਰ ਅਤੇ ਪ੍ਰਧਾਨ ਓਮ ਪ੍ਰਕਾਸ਼ ਸਿੰਗਲਾ ਨੇ ਕਿਹਾ ਕਿ ਕਰਿਆਨਾ ਐਸੋਸੀਏਸ਼ਨ ਨੇ ਹਮੇਸ਼ਾ ਹੀ ਈਟੀਓ ਦਫ਼ਤਰ ਦਾ ਸਮਰਥਨ ਕੀਤਾ ਅਤੇ ਸਾਨੂੰ ਉਮੀਦ ਹੈ ਕਿ ਨਵੇਂ ਈਟੀਓ ਰਾਜ ਕੁਮਾਰ ਵੀ ਪਹਿਲਾਂ ਵਾਂਗ ਹੀ ਐਸੋਸੀਏਸ਼ਨ ਨੂੰ ਆਪਣਾ ਸਮਰਥਨ ਦਿੰਦੇ ਰਹਿਣਗੇ।

ਇਸ ਮੌਕੇ ਈਟੀਓ ਰਾਜ ਕੁਮਾਰ ਨੇ ਐਸੋਸੀਏਸ਼ਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਿਭਾਗ ਅਤੇ ਵਪਾਰੀਆਂ ਦਾ ਭਾਈਚਾਰਕ ਸਾਂਝ ਹੈ ਅਤੇ ਇਹ ਸਾਂਝ ਹਮੇਸ਼ਾ ਬਣੀ ਰਹੇਗੀ। ਉਨ੍ਹਾਂ ਕਿਹਾ ਕਿ ਹਰੇਕ ਕਾਰੋਬਾਰੀ ਨੰੂ ਦਫ਼ਤਰ ਵਿਚ ਪੂਰਾ ਮਾਣ ਸਤਿਕਾਰ ਮਿਲੇਗਾ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਕਾਰੋਬਾਰੀ ਨੂੰ ਵਿਭਾਗ ਦੀ ਤਰਫ਼ੋਂ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਉਨ੍ਹਾਂ ਨਾਲ ਸਿੱਧਾ ਸੰਪਰਕ ਕਰ ਸਕਦਾ ਹੈ। ਇਸ ਮੌਕੇ ਯੂਨੀਅਨ ਦੇ ਮੀਤ ਪ੍ਰਧਾਨ ਪ੍ਰਵੀਨ ਜੈਨ, ਜਨਰਲ ਸਕੱਤਰ ਵਿਨੋਦ ਜੈਨ, ਖ਼ਜ਼ਾਨਚੀ ਸੰਜੀਵ ਬਾਂਸਲ, ਸੈਕਟਰੀ ਕਮਲਦੀਪ ਬਾਂਸਲ, ਵਿਭਾਗ ਦੇ ਇੰਸਪੈਕਟਰ ਵਿਕਰਮਜੀਤ ਸਿੰਘ, ਕੁਲਦੀਪ ਸਿੰਘ ਆਦਿ ਹਾਜ਼ਰ ਸਨ।