ਐਵਰੈਸਟ ਸਕੂਲ ਦੇ ਵਿਦਿਆਰਥੀਆਂ ਨੇ ਪਹਿਲੇ ਦਰਜੇ ’ਚ ਪਾਸ ਕੀਤੀ 10ਵੀਂ ਦੀ ਪ੍ਰੀਖਿਆ
ਐਵਰੈਸਟ ਸਕੂਲ ਦੇ ਵਿਦਿਆਰਥੀਆਂ ਨੇ ਪਹਿਲੇ ਦਰਜੇ ’ਚ ਪਾਸ ਕੀਤੀ 10ਵੀਂ ਦੀ ਪ੍ਰੀਖਿਆ
Publish Date: Tue, 12 May 2026 07:27 PM (IST)
Updated Date: Wed, 13 May 2026 04:10 AM (IST)

ਰਵੀ, ਪੰਜਾਬੀ ਜਾਗਰਣ ਲੁਧਿਆਣਾ ਸਨਅਤੀ ਸ਼ਹਿਰ ਲੁਧਿਆਣਾ ਦੇ ਇਲਾਕੇ ਗਿਆਸਪੁਰਾ ਸਥਿਤ ਐਵਰੈਸਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ 10ਵੀਂ ਜਮਾਤ ਦੀ ਪ੍ਰੀਖਿਆ ਵਿੱਚ 100 ਫ਼ੀਸਦੀ ਨਤੀਜੇ ਪ੍ਰਾਪਤ ਕਰਕੇ ਆਪਣਾ, ਆਪਣੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਇਨ੍ਹਾਂ ਨਤੀਜਿਆਂ ਵਿੱਚ ਐਵਰੈਸਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਥਣ ਕਨਕ ਲਤਾ ਨੇ 89 ਫ਼ੀਸਦੀ (577/650) ਅੰਕ ਪ੍ਰਾਪਤ ਕਰਕੇ ਸਕੂਲ ਚੋਂ ਪਹਿਲਾ ਸਥਾਨ, ਨਵੀਨ ਕੁਮਾਰੀ ਨੇ 87 ਫ਼ੀਸਦੀ (569/650) ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਪ੍ਰਿਆ ਨੇ 86 ਫ਼ੀਸਦੀ (562/650) ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਸਕੂਲ ਡਾਇਰੈਕਟਰ ਆਸ਼ਾ ਸ਼ਰਮਾ ਨੇ ਦੱਸਿਆ ਕਿ ਸਕੂਲ ਦੀ ਵਿਦਿਆਥਣ ਪਲਕ ਗੁਪਤਾ ਨੇ ਸਮਾਜਿਕ ਵਿਗਿਆਨ ਵਿੱਚ 98 ਫ਼ੀਸਦੀ, ਪ੍ਰਿਯਾਂਸ਼ੀ ਨੇ ਗਣਿਤ ਵਿੱਚ 96 ਫ਼ੀਸਦੀ, ਮੁਹੰਮਦ ਯਜ਼ਦਾਨ ਨੇ ਸਮਾਜਿਕ ਵਿਗਿਆਨ ਵਿੱਚ 95 ਫ਼ੀਸਦੀ ਅਤੇ ਆਰੂਸ਼ੀ ਰਾਠੌਰ ਨੇ ਪੰਜਾਬੀ ਵਿੱਚ 93 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਨਤੀਜਿਆਂ ਵਿੱਚ ਸਕੂਲ ਦੇ 10ਵੀਂ ਦੇ ਸਾਰੇ ਵਿਦਿਆਰਥੀਆਂ ਨੇ ਪਹਿਲਾ ਦਰਜਾ ਪ੍ਰਾਪਤ ਕੀਤਾ। ਉਨ੍ਹਾਂ ਇਸ ਪ੍ਰਾਪਤੀ ਲਈ ਸਕੂਲ ਦੇ ਅਧਿਆਪਕਾਂ, ਵਿਦਿਆਥੀਆਂ ਤੇ ਬੱਚਿਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਸਕੂਲ ਡਾਇਰੈਕਟਰ ਆਸ਼ਾ ਸ਼ਰਮਾ ਨੇ ਵਿਦਿਆਥੀਆਂ ਦੇ ਉੱਜਵਲ ਪਵਿੱਖ ਦੀ ਕਾਮਨਾ ਕੀਤੀ।