ਏਐੱਸ ਕਾਲਜ ਆਫ਼ ਐਜੂਕੇਸ਼ਨ ਖੰਨਾ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਏਐਸ ਕਾਲਜ ਆਫ਼ ਐਜੂਕੇਸ਼ਨ ਖੰਨਾ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
Publish Date: Sat, 26 Sep 2026 06:53 PM (IST)
Updated Date: Sun, 27 Sep 2026 04:06 AM (IST)
ਪੀ 04, 05, 06 : ਸ਼ਾਨਦਾਰ ਪ੍ਰਾਪਤੀ ਕਰਨ ਵਾਲੀਆਂ ਵਿਦਿਆਰਥਣਾਂ। ਕੁਲਵਿੰਦਰ ਸਿੰਘ ਰਾਏ, ਪੰਜਾਬੀ ਜਾਗਰਣ ਖੰਨਾ : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਬੀਐੱਡ ਦੂਜੇ ਸਮੈਸਟਰ ਦੇ ਨਤੀਜੇ ਐਲਾਨੇ, ਜਿਸ ’ਚ ਏਐਸ ਕਾਲਜ ਆਫ਼ ਐਜੂਕੇਸ਼ਨ ਖੰਨਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਡਾ. ਪਵਨ ਕੁਮਾਰ ਪ੍ਰਿੰਸੀਪਲ ਦੁਆਰਾ ਜਾਣਕਾਰੀ ਅਨੁਸਾਰ ਪਲਕ ਵਰਮਾ ਨੇ 90.66 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ’ਚ ਦੂਜਾ ਸਥਾਨ ਪ੍ਰਾਪਤ ਕੀਤਾ ਤੇ ਕਾਲਜ ’ਚ ਪਹਿਲਾ ਸਥਾਨ ਪ੍ਰਾਪਤ ਕੀਤਾ। ਰਾਜਵੀਰ ਕੌਰ ਨੇ 88.66 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਤੇ ਸਿਮਰਨਜੀਤ ਕੌਰ ਨੇ 88.44 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਕਾਲਜ ਦੇ 52 ਵਿਦਿਆਰਥੀਆਂ ਨੇ 75 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ ਤੇ 28 ਵਿਦਿਆਰਥੀਆਂ ਨੇ 60 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ। ਕਾਲਜ ਦਾ ਕੁੱਲ ਨਤੀਜਾ 100 ਪ੍ਰਤੀਸ਼ਤ ਰਿਹਾ। ਏਐਸ ਹਾਈ ਸਕੂਲ ਖੰਨਾ ਟਰੱਸਟ ਤੇ ਮੈਨੇਜਮੈਂਟ ਸੋਸਾਇਟੀ ਦੇ ਪ੍ਰਧਾਨ ਰਾਜੇਸ਼ ਡਾਲੀ, ਨਵੀਨ ਥੰਮਨ ਐਡਵੋਕੇਟ ਉਪ-ਪ੍ਰਧਾਨ, ਸੰਜੀਵ ਧਮੀਜਾ ਜਨਰਲ ਸਕੱਤਰ, ਜਤਿੰਦਰ ਦੇਵਗਨ ਇੰਟਰਨਲ ਆਡੀਟਰ-ਕਮ-ਖਜ਼ਾਨਚੀ ਤੇ ਮੈਨੇਜਮੈਂਟ ਦੇ ਸਾਰੇ ਮੈਂਬਰਾਂ ਨੇ ਯਤਨਾਂ ਦੀ ਸ਼ਲਾਘਾ ਕੀਤੀ ਤੇ ਡਾ. ਪਵਨ ਕੁਮਾਰ ਪ੍ਰਿੰਸੀਪਲ ਤੇ ਸਟਾਫ਼ ਮੈਂਬਰਾਂ, ਪੁਜੀਸ਼ਨ ਧਾਰਕਾਂ ਤੇ ਸਾਰੇ ਵਿਦਿਆਰਥੀਆਂ ਨੂੰ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ।