12ਵੀਂ ਦੇ ਨਤੀਜਿਆਂ ’ਚ ਛਾਏ ਨਨਕਾਣਾ ਸਾਹਿਬ ਸਕੂਲ ਦੇ ਵਿਦਿਆਥੀ
12ਵੀਂ ਦੇ ਨਤੀਜਿਆਂ 'ਚ ਨਨਕਾਣਾ ਸਾਹਿਬ ਸਕੂਲ ਦੇ ਵਿਦਿਆਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
Publish Date: Thu, 14 May 2026 07:59 PM (IST)
Updated Date: Fri, 15 May 2026 04:15 AM (IST)
ਰਵੀ, ਪੰਜਾਬੀ ਜਾਗਰਣ ਲੁਧਿਆਣਾ
ਨਨਕਾਣਾ ਸਾਹਿਬ ਐਜੂਕੇਸ਼ਨਲ ਟੱਰਸਟ ਗਿੱਲ ਪਾਰਕ ਲੁਧਿਆਣਾ ਦੀ ਰਹਿਨੁਮਾਈ ਵਿੱਚ ਚੱਲ ਰਹੇ ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਖਾਸੀ ਕਲਾਂ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨਿਆ 12ਵੀਂ ਦਾ ਨਤੀਜਾ 100 ਫੀਸਦੀ ਰਿਹਾ। 30 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ ਜਿਸ 'ਚ ਸਾਰੇ ਵਿਦਿਆਰਥੀ ਵਧੀਆ ਅੰਕ ਲੈ ਕੇ ਪਾਸ ਹੋਏ।
12ਵੀਂ ਮੈਡੀਕਲ ਦੇ ਵਿਦਿਆਰਥੀਆਂ ਵਿੱਚੋਂ ਦਿਲਪ੍ਰੀਤ ਕੌਰ ਨੇ 92 ਫੀਸਦੀ ਅੰਕ ਲੈ ਕੇ ਸਕੂਲ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਕੁਲਜੀਤ ਕੌਰ ਨੇ ਕਾਮਰਸ ਵਿੱਚੋਂ 87.4 ਫ਼ੀਸਦੀ ਅੰਕ ਲੈ ਕੇ ਦੂਸਰਾ ਸਥਾਨ ਅਤੇ ਅਰਸ਼ਦੀਪ ਸਿੰਘ ਢਿੱਲੋਂ ਨੇ ਨਾਨ- ਮੈਡੀਕਲ ਵਿਚ 79.4 ਫ਼ੀਸਦੀ ਅੰਕ ਲੈ ਕੇ ਤੀਸਰਾ ਸਥਾਨ ਹਾਸਲ ਕੀਤਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਹਰਦੀਪ ਸਿੰਘ ਕਾਹਲੋਂ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆ ਕਿਹਾ ਕਿ ਭਵਿੱਖ ਨੂੰ ਸੁਨਹਿਰਾ ਬਣਾਉਣ ਲਈ ਸਕੂਲੀ ਪਧੱਰ ਦੀ ਪੜਾਈ ਦਾ ਆਪਣਾ ਮਹੱਤਵ ਹੈ। ਸਕੂਲ ਪ੍ਰਬੰਧਕ ਕਮੇਟੀ ਦੇ ਐਡੀ. ਸਕੱਤਰ ਕਰਮਜੀਤ ਸਿੰਘ ਗਰੇਵਾਲ, ਪ੍ਰਿਤਪਾਲ ਸਿੰਘ ਗਰੇਵਾਲ ਅਤੇ ਦਲਜੀਤ ਸਿੰਘ ਆਦਿ ਮੈਂਬਰਾਂ ਵੱਲੋਂ ਅਧਿਆਪਕਾ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈਆਂ ਦਿੱਤੀਆਂ।