ਸਟਾਫ ਰਿਪੋਰਟਰ, ਖੰਨਾ : ਪੰਜਾਬ ਯੂਨੀਵਰਸਿਟੀ ਚੰਡੀਗੜ2 ਵੱਲੋਂ ਐਲਾਨੇ ਐੱਮਏ ਰਾਜਨੀਤਿਕ ਵਿਗਿਆਨ ਦੇ ਸਮੈਸਟਰ ਪਹਿਲੇ ਦੇ ਨਤੀਜਿਆਂ 'ਚ ਏਐੱਸ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਪਿੰ੍ਸੀਪਲ ਡਾ. ਆਰਐੱਸ ਝਾਂਜੀ ਨੇ ਦੱਸਿਆ ਕਾਲਜ ਦੀ ਵਿਦਿਆਰਥਣ ਨਵਜੋਤ ਕੌਰ ਨੇ 88.75 ਫ਼ੀਸਦੀ ਅੰਕਾਂ ਨਾਲ ਪਹਿਲਾ, ਜਸਪ੍ਰਰੀਤ ਕੌਰ 87.25 ਨੇ ਫੀਸਦੀ ਅੰਕਾਂ ਨਾਲ ਦੂਜਾ ਤੇ ਜਸਪ੍ਰਰੀਤ ਕੌਰ 87 ਨੇ ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ।

ਵਿਦਿਆਰਥਣਾਂ ਦੀ ਸ਼ਾਨਦਾਰ ਕਾਰਗੁਜ਼ਾਰੀ 'ਤੇ ਕਾਲਜ ਕਮੇਟੀ ਦੇ ਪ੍ਰਧਾਨ ਸ਼ਮਿੰਦਰ ਸਿੰਘ, ਮੀਤ ਪ੍ਰਧਾਨ ਸੁਸ਼ੀਲ ਸ਼ਰਮਾ, ਜਨਰਲ ਸਕੱਤਰ ਐਡਵੋਕੇਟ ਬਰਿੰਦਰ ਡੈਵਿਟ, ਕਾਲਜ ਸਕੱਤਰ ਤਜਿੰਦਰ ਸ਼ਰਮਾ ਤੇ ਹੋਰਨਾਂ ਨੇ ਵਿਦਿਆਰਥਣਾਂ ਤੇ ਮਾਪਿਆਂ ਨੂੰ ਮੁਬਾਰਕਾਂ ਦਿੱਤੀਆਂ।