ਹਲਵਾਰਾ ਹਵਾਈ ਅੱਡੇ ਦੇ ਚਾਲੂ ਹੋਣ ਨਾਲ ਵੱਡਾ ਹੁਲਾਰਾ ਮਿਲਣ ਦੀ ਉਮੀਦ
ਹਲਵਾਰਾ ਹਵਾਈ ਅੱਡੇ ਦੇ ਚਾਲੂ ਹੋਣ ਨਾਲ ਵੱਡਾ ਹੁਲਾਰਾ ਮਿਲਣ ਦੀ ਉਮੀਦ
Publish Date: Sun, 29 Mar 2026 08:40 PM (IST)
Updated Date: Mon, 30 Mar 2026 04:12 AM (IST)

ਪੰਜਾਬੀ ਜਾਗਰਣ ਟੀਮ, ਲੁਧਿਆਣਾ ਹਲਵਾਰਾ ਹਵਾਈ ਅੱਡੇ ਦੇ ਵਿਕਾਸ ਅਤੇ ਪ੍ਰਗਤੀ ਬਾਰੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਦਿੱਤਾ ਗਿਆ ਹਾਲੀਆ ਬਿਆਨ ਗੁੰਮਰਾਹਕੁੰਨ ਤੇ ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ ਹੈ। ਇਹ ਦੱਸਣਾ ਜ਼ਰੂਰੀ ਹੈ ਕਿ 26 ਮਾਰਚ ਨੂੰ ਲੁਧਿਆਣਾ ਵਿਖੇ ਹੋਈ ਇੱਕ ਪ੍ਰੈਸ ਬ੍ਰੀਫਿੰਗ ਦੌਰਾਨ, ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲਾਂ ਹੀ ਪੁਸ਼ਟੀ ਕੀਤੀ ਸੀ ਕਿ ਹਲਵਾਰਾ ਲਈ ਉਡਾਣ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ ਹੋ ਜਾਵੇਗੀ। ਉਨ੍ਹਾਂ ਮਜਾਕਿਆ ਲਹਿਜੇ ’ਚ ਕਿਹਾ ਕਿ ਇਹੀ ਗੱਲ ਅੱਜ ਕੈਬਨਿਟ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਤਿੰਨ ਦਿਨਾਂ ਬਾਅਦ ਦੁਹਰਾਈ। ਸੰਜੀਵ ਅਰੋੜਾ ਨੇ ਕਿਹਾ ਕਿ ਹਲਵਾਰਾ ਹਵਾਈ ਅੱਡੇ ਦੇ ਚਾਲੂ ਹੋਣ ਨਾਲ ਖੇਤਰੀ ਹਵਾਈ ਸੰਪਰਕ ਵਿੱਚ ਮਹੱਤਵਪੂਰਨ ਵਾਧਾ ਹੋਣ, ਉਦਯੋਗ ਅਤੇ ਯਾਤਰੀਆਂ ਲਈ ਯਾਤਰਾ ਦਾ ਸਮਾਂ ਘਟਾਉਣ ਅਤੇ ਪੰਜਾਬ ਦੇ ਉਦਯੋਗਿਕ, ਨਿਰਯਾਤ ਤੇ ਨਿਵੇਸ਼ ਵਾਤਾਵਰਣ ਨੂੰ ਵੱਡਾ ਹੁਲਾਰਾ ਮਿਲਣ ਦੀ ਉਮੀਦ ਹੈ ਖਾਸ ਕਰ ਕੇ ਉੱਤਰੀ ਭਾਰਤ ਦੇ ਸਭ ਤੋਂ ਵੱਡੇ ਨਿਰਮਾਣ ਕੇਂਦਰਾਂ ਵਿੱਚੋਂ ਇੱਕ, ਲੁਧਿਆਣਾ ਨੂੰ ਲਾਭ ਪਹੁੰਚਾਉਣ ਲਈ। ਸੰਜੀਵ ਅਰੋੜਾ ਦੇ ਨਿਰੰਤਰ ਫਾਲੋਅੱਪ, ਨੀਤੀਗਤ ਸ਼ਮੂਲੀਅਤ ਅਤੇ ਸਿਵਲ ਏਵੀਏਸ਼ਨ ਮੰਤਰਾਲੇ, ਏਅਰਪੋਰਟ ਅਥਾਰਟੀ ਆਫ਼ ਇੰਡੀਆ, ਏਅਰਲਾਈਨ ਆਪਰੇਟਰਾਂ ਅਤੇ ਪੰਜਾਬ ਸਰਕਾਰ ਨਾਲ ਤਾਲਮੇਲ ਨੇ ਇਹ ਯਕੀਨੀ ਬਣਾਇਆ ਕਿ ਲੰਬੇ ਸਮੇਂ ਤੋਂ ਲਟਕ ਰਹੇ ਪ੍ਰੋਜੈਕਟ ਨੂੰ ਅੰਤ ’ਚ ਸਫਲਤਾ ਮਿਲੀ।