ਅਧਿਆਪਕਾਂ ਨੂੰ ਅਧਿਆਪਨ ਦੇ ਤਰੀਕੇ ਸਮਝਾਏ
ਅਧਿਆਪਕਾਂ ਨੂੰ ਅਧਿਆਪਨ ਦੇ ਤਰੀਕੇ ਸਮਝਾਏ
Publish Date: Sun, 29 Mar 2026 07:33 PM (IST)
Updated Date: Mon, 30 Mar 2026 04:09 AM (IST)
ਰਵੀ, ਪੰਜਾਬੀ ਜਾਗਰਣ, ਲੁਧਿਆਣਾ ਇੰਟਰਨੈਸ਼ਨਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਮੁੱਚੇ ਵਿਕਾਸ ਲਈ ਅਨੁਭਵੀ ਸਿੱਖਿਆ ਰਾਹੀਂ ਪਰੰਪਰਾਗਤ ਰੁਕਾਵਟਾਂ ਨੂੰ ਤੋੜਨਾ ਵਿਸ਼ੇ ਤੇ ਇੱਕ ਸਿਖਲਾਈ ਪ੍ਰੋਗਰਾਮ ਸਕੂਲ ਦੇ ਅਕਾਦਮਿਕ ਡਾਇਰੈਕਟਰ ਹਰਮਨ ਸਿੰਘ ਸੰਧੂ ਅਤੇ ਸਕੂਲ ਪ੍ਰਿੰਸੀਪਲ ਸ਼ੀਤਲ ਨਥਾਨਿਏਲ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤਾ ਗਿਆ। ਇਸ ਮੌਕੇ ਮੁੱਖ ਬੁਲਾਰੇ ਸਰਯੂ ਦਹੀਆ ਨੇ ਅਧਿਆਪਕਾਂ ਨੂੰ ਸਮਝਾਇਆ ਕਿ ਵਿਦਿਆਰਥੀਆਂ ਨੂੰ ਅਸਲ-ਸੰਸਾਰ ਦਾ ਗਿਆਨ ਪ੍ਰਦਾਨ ਕਰਨ ਲਈ ਅਨੁਭਵੀ ਸਿੱਖਿਆ ਦੀ ਵਰਤੋਂ ਕਿਵੇਂ ਕੀਤੀ ਜਾ ਸਕਦੀ ਹੈ, ਵਿਦਿਆਰਥੀ ਸਿੱਧੇ ਅਨੁਭਵ ਰਾਹੀਂ ਆਸਾਨੀ ਨਾਲ ਗਿਆਨ ਪ੍ਰਾਪਤ ਕਰ ਸਕਦੇ ਹਨ, ਜੋ ਉਨ੍ਹਾਂ ਦੇ ਮਾਨਸਿਕ ਵਿਕਾਸ ਵਿੱਚ ਮਦਦਗਾਰ ਸਾਬਤ ਹੋਵੇਗਾ। ਇਸ ਦੌਰਾਨ ਅਧਿਆਪਕਾਂ ਨੇ ਵੀ ਇਸ ਵਿਸ਼ੇ ਤੇ ਆਪਣੇ ਵਿਚਾਰ ਸਾਂਝੇ ਕੀਤੇ। ਅੰਤ ਵਿੱਚ ਸਕੂਲ ਪ੍ਰਿੰਸੀਪਲ ਨੇ ਮਾਹਿਰਾਂ ਦਾ ਧੰਨਵਾਦ ਕੀਤਾ ਅਤੇ ਅਧਿਆਪਕਾਂ ਨੂੰ ਆਪਣੇ ਅਧਿਆਪਨ ਵਿੱਚ ਇਸ ਅਨੁਭਵੀ ਸਿੱਖਿਆ ਪ੍ਰਣਾਲੀ ਨੂੰ ਅਪਣਾਉਣ ਲਈ ਉਤਸ਼ਾਹਿਤ ਕੀਤਾ।