ਬੱਚਿਆਂ ਨੂੰ ਵਿਸਾਖੀ ਦੀ ਦੱਸੀ ਮਹਿਤਤਾ
ਬੱਚਿਆਂ ਨੂੰ ਵਿਸਾਖੀ ਦੀ ਦੱਸੀ ਮਹਿਤਤਾ
Publish Date: Mon, 13 Apr 2026 06:34 PM (IST)
Updated Date: Mon, 13 Apr 2026 06:37 PM (IST)
ਰਵੀ, ਪੰਜਾਬੀ ਜਾਗਰਣ ਲੁਧਿਆਣਾ ਦਸ਼ਮਪਿਤਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਾਹੋ ਰੋਡ ਵਿਖੇ ਵਿਸਾਖੀ ਦਾ ਤਿਉਹਾਰ ਬੜੀ ਹੀ ਧੂਮ ਧਾਮ ਨਾਲ ਮਨਾਇਆ ਗਿਆ। ਪ੍ਰਿੰਸੀਪਲ ਦਰਸ਼ਨ ਕੌਰ ਨੇ ਵਿਸਾਖੀ ਦੀ ਮਹੱਤਤਾ ਦੱਸਦਿਆਂ ਕਿਹਾ ਕਿ ਵਿਸਾਖੀ ਦੇ ਤਿਉਹਾਰ ਦੀ ਸਭ ਤੋਂ ਜ਼ਿਆਦਾ ਉਡੀਕ ਕਿਸਾਨਾਂ ਨੂੰ ਹੁੰਦੀ ਹੈ ਕਿਉਂਕਿ ਉਨ੍ਹਾਂ ਵੱਲੋਂ ਬੀਜੀ ਗਈ ਕਣਕ ਪੱਕ ਕੇ ਤਿਆਰ ਹੋ ਚੁੱਕੀ ਹੁੰਦੀ ਹੈ ਜਿਸ ਨੂੰ ਵਿਸਾਖੀ ਵਾਲੇ ਦਿਨ ਕੱਟਿਆ ਜਾਂਦਾ ਹੈ। ਸਕੂਲ ਵਿਚ ਬੱਚਿਆਂ ਵੱਲੋਂ ਗੀਤ ਪੇਸ਼ ਕੀਤੇ ਗਏ ਅਤੇ ਲੋਕ ਗੀਤਾਂ ਦੇ ਗਿੱਦਾ ਭੰਗੜਾ ਵੀ ਪਾਇਆ ਗਿਆ। ਸਕੂਲ ਡਾਇਰੈਕਟਰ ਰਣਜੀਤ ਸਿੰਘ ਨੇ ਸਾਰੇ ਹੀ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਿਸਾਖੀ ਦੀ ਵਧਾਈ ਦਿੱਤੀ ਅਤੇ ਮੂੰਹ ਮਿੱਠਾ ਕਰਵਾਇਆ।