ਨਵਰਾਹੀ ਘੁਗਿਆਣਵੀ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ
ਨਵਰਾਹੀ ਘੁਗਿਆਣਵੀ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ
Publish Date: Wed, 18 Feb 2026 07:04 PM (IST)
Updated Date: Thu, 19 Feb 2026 04:07 AM (IST)

ਪਲਵਿੰਦਰ ਸਿੰਘ ਢੁੱਡੀਕੇ, ਪੰਜਾਬੀ ਜਾਗਰਣ ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਅਕਾਡਮੀ ਦੇ ਜੀਵਨ ਮੈਂਬਰ ਨਵਰਾਹੀ ਘੁਗਿਆਣਵੀ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਅਕਾਡਮੀ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਨਵਰਾਹੀ ਘੁਗਿਆਣਵੀ ਉੱਘੇ ਪੰਜਾਬੀ ਕਵੀ ਸਨ। ਉਹ ਅਧਿਆਪਨ ਦੀਆਂ ਸੇਵਾਵਾਂ ਨਿਭਾਉਦੇ ਹੋਏ ਮੁਲਾਜ਼ਮ ਅਤੇ ਲੇਖਕ ਜਥੇਬੰਦੀਆਂ ਵਿਚ ਸਰਗਰਮ ਰਹੇ। ਉਨ੍ਹਾਂ ਦਸਿਆ ਨਵਰਾਹੀ ਘੁਗਿਆਣਵੀ ਨੇ 1956 ਤੋਂ ਸਾਹਿਤਕ ਸਫ਼ਰ ਸ਼ੁਰੂ ਕਰ ਕੇ ਮਹੱਤਵਪੂਰਨ ਰਚਨਾਵਾਂ ਦੀ ਰਚਨਾ ਕੀਤੀ। ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕੌਰ ਨੇ ਕਿਹਾ ਨਵਰਾਹੀ ਘੁਗਿਆਣਵੀ ਨੇ ਪ੍ਰਾਇਮਰੀ ਟੀਚਰ ਨੌਕਰੀ ਦੀ ਸ਼ੁਰੂਆਤ ਕਰਕੇ ਪਿ੍ੰਸੀਪਲ ਦੇ ਅਹੁਦੇ ਤੋਂ ਸੇਵਾਮੁਕਤ ਹੋਏ ਸਨ। ਉਨਾਂ ਦੇ ਦੇਹਾਂਤ ਨਾਲ ਪੰਜਾਬੀ ਸਾਹਿਤ ਜਗਤ ਅਤੇ ਪਰਿਵਾਰ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਅਕਾਡਮੀ ਦੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਨਵਰਾਹੀ ਘੁਗਿਆਣਵੀ ਦਾ ਅਸਲ ਨਾਮ ਫੌਜਾ ਸਿੰਘ ਬਰਾੜ ਸੀ ਅਤੇ ਸਾਹਿਤਕ ਨਾਮ ਨਵਰਾਹੀ ਘੁਗਿਆਣਵੀ ਸੀ। ਉਨ੍ਹਾਂ ਕਈ ਮੁੱਲਵਾਨ ਪੁਸਤਕਾਂ ਦੀ ਰਚਨਾ ਕੀਤੀ। ਉਹ ਜਿੱਥੇ ਵਧੀਆ ਲੇਖਕ ਸਨ ਉੱਥੇ ਵਧੀਆ ਅਨੁਵਾਦਕ ਤੇ ਸੰਪਾਦਕ ਵੀ ਸਨ। ਅਫ਼ਸੋਸ ਪ੍ਰਗਟਾਉਣ ਵਾਲਿਆਂ ’ਚ ਡਾ. ਸੁਖਦੇਵ ਸਿੰਘ ਸਿਰਸਾ, ਪ੍ਰੋ. ਗੁਰਭਜਨ ਸਿੰਘ ਗਿੱਲ, ਪ੍ਰੋ. ਰਵਿੰਦਰ ਸਿੰਘ ਭੱਠਲ, ਡਾ. ਲਖਵਿੰਦਰ ਸਿੰਘ ਜੌਹਲ, ਡਾ. ਪਾਲ ਕੌਰ, ਡਾ. ਅਨੂਪ ਸਿੰਘ, ਸੁਰਿੰਦਰ ਕੈਲੇ, ਡਾ. ਜੋਗਿੰਦਰ ਸਿੰਘ ਨਿਰਾਲਾ, ਬਲਬੀਰ ਮਾਧੋਪੁਰੀ, ਡਾ. ਗੁਰਇਕਬਾਲ ਸਿੰਘ, ਡਾ. ਅਰਵਿੰਦਰ ਕੌਰ ਕਾਕੜਾ, ਡਾ ਗੁਰਚਰਨ ਕੌਰ ਕੋਚਰ, ਡਾ. ਹਰਵਿੰਦਰ ਸਿੰਘ, ਤ੍ਰੈਲੋਚਨ ਲੋਚੀ, ਜਸਪਾਲ ਮਾਨਖੇੜਾ, ਜਸਵੀਰ ਝੱਜ, ਜਨਮੇਜਾ ਸਿੰਘ ਜੌਹਲ, ਡਾ. ਹਰੀ ਸਿੰਘ ਜਾਚਕ, ਸਹਿਜਪ੍ਰੀਤ ਸਿੰਘ ਮਾਂਗਟ, ਸ਼ਬਦੀਸ਼, ਸੰਜੀਵਨ ਸਿੰਘ, ਨਰਿੰਦਰਪਾਲ ਕੌਰ, ਵਾਹਿਦ (ਸਤਿਨਾਮ ਸਿੰਘ), ਸੰਤੋਖ ਸਿੰਘ ਸੁੱਖੀ, ਡਾ.ਹਰਜਿੰਦਰ ਸਿੰਘ, ਕੰਵਰਜੀਤ ਭੱਠਲ, ਪ੍ਰੋ. ਸਰਘੀ, ਪ੍ਰੇਮ ਸਾਹਿਲ, ਦੀਪ ਜਗਦੀਪ ਸਿੰਘ, ਪ੍ਰੋ. ਬਲਵਿੰਦਰ ਸਿੰਘ ਚਹਿਲ, ਕਰਮਜੀਤ ਸਿੰਘ ਗਰੇਵਾਲ ਤੇ ਵਰਗਿਸ ਸਲਾਮਤ ਸਮੇਤ ਸਮੂਹ ਮੈਂਬਰ ਸ਼ਾਮਲ ਹਨ।