ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ
ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ
Publish Date: Mon, 04 May 2026 08:36 PM (IST)
Updated Date: Tue, 05 May 2026 04:15 AM (IST)
ਜਗਦੇਵ ਗਰੇਵਾਲ, ਪੰਜਾਬੀ ਜਾਗਰਣ, ਜੋਧਾਂ : ਪੰਜਾਬੀ ਸੰਗੀਤ ਜਗਤ ਦੇ ਨਾਮਵਰ ਗਾਇਕ ਤੇ ਗੀਤਕਾਰ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤ ਮਨਜੋਤ ਸਿੰਘ ਦੇ ਅਚਾਨਕ ਦੇਹਾਂਤ ਤੇ ਧਾਰਮਿਕ, ਸਮਾਜਿਕ, ਸੱਭਿਆਚਾਰਕ ਅਤੇ ਰਾਜਨੀਤਿਕ ਖੇਤਰ ਦੀਆਂ ਪ੍ਰਮੁੱਖ ਸਖਸ਼ੀਅਤਾਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਸ਼ਹੀਦ ਬਾਬਾ ਜੀਵਨ ਸਿੰਘ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਪ੍ਰੇਮ ਸਿੰਘ ਭੰਗੂ, ਚੇਅਰਮੈਨ ਜਥੇਦਾਰ ਜਗਰੂਪ ਸਿੰਘ ਅਤੇ ਬੂਟਾ ਸਿੰਘ ਧਾਲੀਵਾਲ ਨੇ ਕਿਹਾ ਕਿ ਨੌਜਵਾਨ ਮਨਜੋਤ ਸਿੰਘ ਦੇ ਦੇਹਾਂਤ ਨਾਲ ਪਰਿਵਾਰ ਦੇ ਨਾਲ ਸਮਾਜ ਨੂੰ ਵੀ ਵੱਡਾ ਘਾਟਾ ਪਿਆ ਹੈ। ਇਸ ਦੁੱਖ ਦੀ ਘੜੀ ’ਚ ਸਰਪੰਚ ਹਰਦੀਪ ਸਿੰਘ ਗਰੇਵਾਲ, ਬਲਵੀਰ ਸਿੰਘ ਗਰੇਵਾਲ, ਸਰਪੰਚ ਹਾਕਮ ਸਿੰਘ ਧੂਲਕੋਟ, ਮਨਜੀਤ ਸਿੰਘ, ਪ੍ਰਦੀਪ ਭਨੌਟ ਅਤੇ ਸੰਗੀਤਕ ਖੇਤਰ ਦੀਆਂ ਪ੍ਰਮੁੱਖ ਸ਼ਖਸੀਅਤਾਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਜਤਾਈ। ਸਭ ਨੇ ਅਰਦਾਸ ਕੀਤੀ ਕਿ ਵਾਹਿਗੁਰੂ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖ਼ਸ਼ੇ ਅਤੇ ਦੁਖੀ ਪਰਿਵਾਰ ਨੂੰ ਇਹ ਅਸਹਿ ਦੁੱਖ ਸਹਿਣ ਦੀ ਤਾਕਤ ਦੇਵੇ।