- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਥਾਣਾ ਡਿਵੀਜ਼ਨ ਨੰਬਰ ਤਿੰਨ ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਂਦਿਆਂ ਦੀਪਕ ਗੁਪਤਾ ਨੇ ਦੱਸਿਆ ਕਿ ਬੀਤੇ ਦਿਨ ਉਸਦੇ ਭਰਾ ਸੰਦੀਪ ਗੁਪਤਾ ਦੇ ਮੋਬਾਇਲ ਫੋਨ ਤੇ ਅਣਪਛਾਤੇ ਨੰਬਰਾਂ ਤੋਂ ਫੋਨ ਕਾਲਾਂ ਆਉਣ ਲੱਗ ਪਈਆਂ।

ਸੁਸ਼ੀਲ ਕੁਮਾਰ ਸ਼ਸ਼ੀ ,ਪੰਜਾਬੀ ਜਾਗਰਣ, ਲੁਧਿਆਣਾ। ਖੁਦ ਨੂੰ ਗੈਂਗਸਟਰ ਦੱਸਣ ਵਾਲੇ ਇੱਕ ਅਣਪਛਾਤੇ ਬਦਮਾਸ਼ ਨੇ ਤਾਜਪੁਰ ਰੋਡ ਦੇ ਕੋਲੋਨਾਈਜ਼ਰ ਐਸੋਸੀਏਸ਼ਨ ਦੇ ਪ੍ਰਧਾਨ ਦੀਪਕ ਗੁਪਤਾ ਨੂੰ ਫੋਨ ਕਰਕੇ ਉਨ੍ਹਾਂ ਕੋਲੋਂ ਤਿੰਨ ਕਰੋੜ ਰੁਪਏ ਦੀ ਫਿਰੌਤੀ ਮੰਗੀ।
ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਥਾਣਾ ਡਿਵੀਜ਼ਨ ਨੰਬਰ ਤਿੰਨ ਦੀ ਪੁਲਿਸ ਨੇ ਨਿਊ ਸ਼ਿਵਾਜੀ ਨਗਰ ਦੇ ਵਾਸੀ ਦੀਪਕ ਗੁਪਤਾ ਦੀ ਸ਼ਿਕਾਇਤ ਤੇ ਅਣਪਛਾਤੇ ਬਦਮਾਸ਼ ਦੇ ਖ਼ਿਲਾਫ਼ ਮੁਕਦਮਾ ਦਰਜ ਕਰ ਲਿਆ ਹੈ।