ਗੈਂਗਸਟਰ ਡੋਨੀਬਲ ਦੇ ਨਾਂ ’ਤੇ ਕਾਰੋਬਾਰੀ ਤੋਂ ਮੰਗੀ 1 ਕਰੋੜ ਦੀ ਫਿਰੌਤੀ, ਵਿਦੇਸ਼ੀ ਨੰਬਰ ਤੋਂ ਮਿਲੀ ਧਮਕੀ; ਕੇਸ ਦਰਜ
ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ’ਚ ਹੇਮਰਾਜ ਉਰਫ਼ ਰਾਜੀ, ਵਾਸੀ ਇੰਪੀਰੀਅਲ ਹੋਮਜ਼, ਚੰਡੀਗੜ੍ਹ ਰੋਡ, ਲੁਧਿਆਣਾ ਨੇ ਦੱਸਿਆ ਕਿ ਉਸ ਦੇ ਮੋਬਾਈਲ ਫੋਨ ’ਤੇ ਵਿਦੇਸ਼ੀ ਨੰਬਰ ਤੋਂ ਕਾਲ ਆਈ ਸੀ। ਫੋਨ ਕਰਨ ਵਾਲੇ ਵਿਅਕਤੀ ਨੇ ਆਪਣੀ ਪਛਾਣ ਗੈਂਗਸਟਰ ਡੋਨੀਬਲ ਦੇ ਨਾਂ ਨਾਲ ਜੋੜਦਿਆਂ ਉਸ ਕੋਲੋਂ ਇਕ ਕਰੋੜ ਰੁਪਏ ਦੀ ਫਿਰੌਤੀ ਮੰਗੀ ਅਤੇ ਧਮਕੀ ਦਿੱਤੀ।
Publish Date: Sat, 14 Nov 2026 01:34 PM (IST)
Updated Date: Sat, 14 Nov 2026 01:42 PM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ। ਲੁਧਿਆਣਾ ਦੇ ਚੰਡੀਗੜ੍ਹ ਰੋਡ ਸਥਿਤ ਇੰਪੀਰੀਅਲ ਹੋਮਜ਼ ਦੇ ਰਹਿਣ ਵਾਲੇ ਇਕ ਕਾਰੋਬਾਰੀ ਨੂੰ ਵਿਦੇਸ਼ੀ ਫੋਨ ਨੰਬਰ ਤੋਂ ਕਾਲ ਕਰਕੇ ਇਕ ਕਰੋੜ ਰੁਪਏ ਦੀ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਫੋਨ ਕਰਨ ਵਾਲੇ ਵਿਅਕਤੀ ਨੇ ਗੈਂਗਸਟਰ ਡੋਨੀਬਲ ਦੇ ਨਾਂ ’ਤੇ ਕਾਰੋਬਾਰੀ ਨੂੰ ਧਮਕਾਇਆ।
ਫਿਰੌਤੀ ਦੀ ਮੰਗ ਅਤੇ ਧਮਕੀ ਮਿਲਣ ਤੋਂ ਬਾਅਦ ਪੀੜਤ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਇਸ ਦੇ ਆਧਾਰ ’ਤੇ ਥਾਣਾ ਜਮਾਲਪੁਰ ਦੀ ਪੁਲਿਸ ਨੇ ਗੈਂਗਸਟਰ ਡੋਨੀਬਲ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ’ਚ ਹੇਮਰਾਜ ਉਰਫ਼ ਰਾਜੀ, ਵਾਸੀ ਇੰਪੀਰੀਅਲ ਹੋਮਜ਼, ਚੰਡੀਗੜ੍ਹ ਰੋਡ, ਲੁਧਿਆਣਾ ਨੇ ਦੱਸਿਆ ਕਿ ਉਸ ਦੇ ਮੋਬਾਈਲ ਫੋਨ ’ਤੇ ਵਿਦੇਸ਼ੀ ਨੰਬਰ ਤੋਂ ਕਾਲ ਆਈ ਸੀ। ਫੋਨ ਕਰਨ ਵਾਲੇ ਵਿਅਕਤੀ ਨੇ ਆਪਣੀ ਪਛਾਣ ਗੈਂਗਸਟਰ ਡੋਨੀਬਲ ਦੇ ਨਾਂ ਨਾਲ ਜੋੜਦਿਆਂ ਉਸ ਕੋਲੋਂ ਇਕ ਕਰੋੜ ਰੁਪਏ ਦੀ ਫਿਰੌਤੀ ਮੰਗੀ ਅਤੇ ਧਮਕੀ ਦਿੱਤੀ।
ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਥਾਣਾ ਜਮਾਲਪੁਰ ਦੀ ਪੁਲਿਸ ਨੇ ਹੇਮਰਾਜ ਉਰਫ਼ ਰਾਜੀ ਦੀ ਸ਼ਿਕਾਇਤ ’ਤੇ ਧਾਰਾ 308(2), 351(2) ਅਤੇ 62 ਬੀਐਨਐਸ ਤਹਿਤ ਮੁਕੱਦਮਾ ਨੰਬਰ 290 ਦਰਜ ਕੀਤਾ ਹੈ। ਪੁਲਿਸ ਵੱਲੋਂ ਵਿਦੇਸ਼ੀ ਨੰਬਰ ਤੋਂ ਆਈ ਕਾਲ ਅਤੇ ਫਿਰੌਤੀ ਮੰਗਣ ਦੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।