ਹੰਬੜਾਂ ਵਿਖੇ ਅੱਖਾਂ ਦਾ ਚੈੱਕਅਪ ਕੈਂਪ ਲਾਇਆ ਹੰਬੜਾਂ ਵਿਖੇ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ
Publish Date: Tue, 14 Jul 2026 07:21 PM (IST)
Updated Date: Wed, 15 Jul 2026 04:07 AM (IST)
256 ਮਰੀਜ਼ਾਂ ਦੀ ਕੀਤੀ ਗਈ ਜਾਂਚ 35 ਮਰੀਜ਼ਾਂ ਨੂੰ ਚਿੱਟੇ ਮੋਤੀਏ ਦੇ ਆਪ੍ਰੇਸ਼ਨ ਲਈ ਚੁਣਿਆ ਸਵਰਨ ਗੌਂਸਪੁਰੀ, ਪੰਜਾਬੀ ਜਾਗਰਣ, ਹੰਬੜਾਂ : ਸਥਾਨਕ ਗੁਰਦੁਆਰਾ ਸਾਹਿਬ ਚੜ੍ਹਦੀ ਕਲਾ ਵਿਖੇ ਮੁਫ਼ਤ ਅੱਖਾਂ ਦੀ ਜਾਂਚ ਅਤੇ ਇਲਾਜ ਕੈਂਪ ਦਾ ਸਫ਼ਲ ਆਯੋਜਨ ਕੀਤਾ ਗਿਆ, ਜਿਸ ਦਾ ਉਦਘਾਟਨ ਪ੍ਰਧਾਨ ਮਨਜੀਤ ਸਿੰਘ ਹੰਬੜਾਂ, ਸਰਪ੍ਰਸਤ ਤੇਜ਼ਾ ਸਿੰਘ ਗਿੱਲ, ਸਾਬਕਾ ਸਰਪੰਚ ਰਣਜੋਧ ਸਿੰਘ ਜੱਗਾ, ਗੁਰਦੁਆਰਾ ਸਾਹਿਬ ਦੇ ਪ੍ਰਧਾਨ ਰਣਜੀਤ ਸਿੰਘ ਵਿਰਕ, ਨੰਬਰਦਾਰ ਬਲਵੀਰ ਸਿੰਘ ਕਲੇਰ, ਸਾਬਕਾ ਸਰਪੰਚ ਰਣਜੋਧ ਸਿੰਘ ਜੱਗਾ, ਸਾਬਕਾ ਸਰਪੰਚ ਬਚਿੱਤਰ ਸਿੰਘ ਨੇ ਕੀਤਾ। ਕੈਂਪ ਦੌਰਾਨ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਵਿਸ਼ੇਸ਼ ਤੌਰ ਤੇ ਪੁੱਜ ਕੇ ਕੈਂਪ ਦਾ ਜਾਇਜ਼ਾ ਲਿਆ ਤੇ ਉਨ੍ਹਾਂ ਨੇ ਮਰੀਜ਼ਾਂ ਦੇ ਚੈੱਕਅੱਪ ਕਰਨ ਲਈ ਪੁੱਜੀ ਡਾਕਟਰੀ ਟੀਮ ਨਾਲ ਗੱਲਬਾਤ ਕੀਤੀ। ਇਸ ਮੌਕੇ ਤੇ ਵਿਧਾਇਕ ਸੰਗੋਵਾਲ ਨੂੰ ਡਾਕਟਰੀ ਟੀਮ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਅੱਜ ਕੈਂਪ ਦੌਰਾਨ ਬੇਟ ਇਲਾਕੇ ਦੇ ਵੱਖ ਵੱਖ ਪਿੰਡਾਂ ਤੋਂ ਆਏ ਲੋਕਾਂ ਨੇ ਇਸ ਕੈਂਪ ਵਿੱਚ ਕਰੀਬ 256 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 35 ਮਰੀਜ਼ਾਂ ਨੂੰ ਚਿੱਟੇ ਮੋਤੀਆ ਦੀ ਸਰਜਰੀ ਲਈ ਚੁਣਿਆ ਗਿਆ। ਇਨ੍ਹਾਂ ਮਰੀਜ਼ਾਂ ਦੀ ਸਰਜਰੀ ਆਉਣ ਵਾਲੇ ਦਿਨਾਂ ਵਿੱਚ ਸਰਕਾਰੀ ਹਸਪਤਾਲ ਵਿਖੇ ਮੁਫ਼ਤ ਕਰਵਾਈ ਜਾਵੇਗੀ। ਵਿਧਾਇਕ ਸੰਗੋਵਾਲ ਨੇ ਇਕੱਤਰ ਹੋਏ ਲੋਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਵੱਧ ਵੱਧ ਲਾਭ ਲੈਣਾ ਚਾਹੀਦਾ ਹੈ। ਇਸ ਮੌਕੇ ਤੇ ਆਪ ਆਗੂ ਮੋਹਨ ਸਿੰਘ ਵਿਰਕ ਤੇ ਡਾ. ਹਰਪਾਲ ਸਿੰਘ ਨੇ ਕੈਂਪ ਵਿੱਚ ਪੁੱਜੇ ਲੋਕਾਂ ਦਾ ਧੰਨਵਾਦ ਕੀਤਾ। ਇਸ ਕੈਂਪ ਵਿੱਚ ਡਾ. ਹਰਲੀਨ ਕੌਰ ਆਈ ਸਰਜਨ, ਹਰਪਾਲ ਸਿੰਘ, ਰੋਹਿਤ ਕੁਮਾਰ ਵੱਲੋਂ ਮਰੀਜ਼ਾਂ ਦੀ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਸੀਨੀਅਰ ਮੈਡੀਕਲ ਅਫਸਰ ਡਾ. ਹਰਿੰਦਰ ਸਿੰਘ ਸੂਦ ਅਤੇ ਇੰਚਾਰਜ ਆਈ ਮੋਬਾਈਲ ਯੂਨਿਟ ਸੀਮਾ ਚੋਪੜਾ ਨੇ ਕੈਂਪ ਦੀ ਨਿਗਰਾਨੀ ਅਤੇ ਸੁਪਰਵਿਜ਼ਨ ਕੀਤੀ। ਕੈਂਪ ਦੌਰਾਨ 45 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਯੋਗ ਲਾਭਪਾਤਰੀਆਂ ਨੂੰ ਨੇੜੇ ਦੀ ਨਜ਼ਰ ਵਾਲੀਆਂ ਐਨਕਾਂ ਮੌਕੇ ’ਤੇ ਹੀ ਮੁਫ਼ਤ ਮੁਹੱਈਆ ਕਰਵਾਈਆਂ ਗਈਆਂ। ਇਸ ਦੇ ਨਾਲ ਹੀ ਲੋੜਵੰਦ ਮਰੀਜ਼ਾਂ ਨੂੰ ਲੋੜ ਅਨੁਸਾਰ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ। ਇਸ ਕੈਂਪ ਨੂੰ ਸਫ਼ਲ ਬਣਾਉਣ ਵਿੱਚ ਆਪ ਦੇ ਸੂਬਾਈ ਆਗੂ ਮੋਹਨ ਸਿੰਘ ਵਿਰਕ, ਪ੍ਰਧਾਨ ਮਨਜੀਤ ਸਿੰਘ ਹੰਬੜਾਂ. ਨੰਬਰਦਾਰ ਬਲਬੀਰ ਸਿੰਘ ਕਲੇਰ , ਸਾਬਕਾ ਸਰਪੰਚ ਰਣਜੋਧ ਸਿੰਘ , ਰਣਜੀਤ ਸਿੰਘ ਚੀਮਾ, ਗੁਰਦੁਆਰਾ ਸਾਹਿਬ ਦੇ ਪ੍ਰਧਾਨ ਰਣਜੀਤ ਸਿੰਘ ਵਿਰਕ, ਸਮਾਜ ਸੇਵਕ ਤੇਜਾ ਸਿੰਘ ਗਿੱਲ , ਸਮਸ਼ੇਰ ਸਿੰਘ ਗਿੱਲ ਅਤੇ ਹੋਰ ਸਮਾਜ ਸੇਵੀ ਸੱਜਣਾਂ ਦਾ ਵਿਸ਼ੇਸ਼ ਯੋਗਦਾਨ ਰਿਹਾ। ਇਸ ਮੌਕੇ ਪ੍ਰਧਾਨ ਮਨਜੀਤ ਸਿੰਘ ਹੰਬੜਾਂ, ਸਾਬਕਾ ਸਰਪੰਚ ਰਣਜੋਧ ਸਿੰਘ ਜੱਗਾ, ਸਮਾਜ ਸੇਵੀ ਤੇਜਾ ਸਿੰਘ ਗਿੱਲ, ਸਾਬਕਾ ਸਰਪੰਚ ਬਚਿੱਤਰ ਸਿੰਘ ਸਮੇਤ ਵੱਖ ਵੱਖ ਪਿੰਡਾਂ ਤੋਂ ਆਏ ਲੋਕਾਂ ਨੇ ਸਰਕਾਰ ਵੱਲੋਂ ਇਸ ਉਪਰਾਲੇ ਦੀ ਭਰਪੂਰ ਸਰਾਹਨਾ ਕੀਤੀ ਅਤੇ ਕਿਹਾ ਕਿ ਅਜਿਹੇ ਮੁਫ਼ਤ ਅੱਖਾਂ ਦੇ ਕੈਂਪ ਪਿੰਡ ਪੱਧਰ ’ਤੇ ਨਿਯਮਿਤ ਤੌਰ ’ਤੇ ਲਾਏ ਜਾਣ ਨਾਲ ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਸਮੇਂ ਸਿਰ ਇਲਾਜ ਅਤੇ ਅੱਖਾਂ ਦੀ ਸੰਭਾਲ ਦੀਆਂ ਸਹੂਲਤਾਂ ਪ੍ਰਾਪਤ ਹੋ ਸਕਦੀਆਂ ਹਨ। ਇਸ ਮੌਕੇ ਆਗੂ ਮੋਹਨ ਸਿੰਘ ਵਿਰਕ, ਪੰਚ ਬਲਵੀਰ ਸਿੰਘ ਕਲੇਰ, ਪੰਚ ਕੁਲਵਿੰਦਰ ਸਿੰਘ, ਪੰਚ ਹਰਜਿੰਦਰ ਸਿੰਘ,ਪੰਚ ਜਗਦੀਸ਼ ਕੌਰ, ਸੋਹਣ ਸਿੰਘ ਹੀਰਾ, ਨੰਬਰਦਾਰ ਜਗਦੇਵ ਸਿੰਘ ਸੋਨੀ, ਮਨਪ੍ਰੀਤ ਸਿੰਘ ਚੰਨੀ, ਸ਼ਰਨਜੀਤ ਸਿੰਘ ਸਾਹਨੀ, ਬਲਾਕ ਪ੍ਰਧਾਨ ਸੁਖਦੀਪ ਸਿੰਘ, ਬਲਵਿੰਦਰ ਸਿੰਘ ਛੀਨਾ, ਗੁਰਬਖਸ਼ ਸਿੰਘ ਕਾਲਾ, ਲਖਵੀਰ ਸਿੰਘ ਘੋਨਾ, ਜਗਜੀਤ ਸਿੰਘ ਮਾਲੜਾ, ਪ੍ਰਧਾਨ ਰੁਲਦਾ ਸਿੰਘ ਗੋਸਪੁਰ, ਗੁਰਬਖਸ਼ ਸਿੰਘ ਬਾਠ ਆਦਿ ਹਾਜ਼ਰ ਸਨ।