ਉਮੇਸ਼ ਜੈਨ, ਸ਼੍ਰੀ ਮਾਛੀਵਾੜਾ ਸਾਹਿਬ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਨੂਰਪੁਰ ਵਿਖੇ ਸਕਾਈਗੋਲ ਸਪੋਰਟਸ ਕਲੱਬ ਵੱਲੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਟਰੱਸਟ ਦੇ ਪ੍ਰਬੰਧਕ ਕੁਲਦੀਪ ਸਿੰਘ ਗਰੇਵਾਲ ਨੇ ਕੀਤਾ ਤੇ ਉਨ੍ਹਾਂ ਪ੍ਰਬੰਧਕਾਂ ਵੱਲੋਂ ਕੀਤੇ ਇਸ ਕਾਰਜ ਦੀ ਸ਼ਲਾਘਾ ਵੀ ਕੀਤੀ। ਕਲੱਬ ਦੇ ਪ੍ਰਧਾਨ ਅੰਮਿ੍ਰਤਪਾਲ ਸਿੰਘ ਨੇ ਦੱਸਿਆ ਕਿ ਕੈਂਪ 'ਚ ਅੱਖਾਂ ਦੇ ਮਾਹਿਰ ਡਾ. ਰਾਮੇਸ਼ ਤੇ ਉਨ੍ਹਾਂ ਦੀ ਟੀਮ ਵੱਲੋਂ ਕਰੀਬ 350 ਮਰੀਜ਼ਾਂ ਦੀ ਜਾਂਚ ਕੀਤੀ ਗਈ ਤੇ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ। 110 ਮਰੀਜ਼ਾਂ ਨੂੰ ਮੁਫ਼ਤ ਐਨਕਾਂ ਵੰਡੀਆਂ ਗਈਆਂ ਤੇ 25 ਮਰੀਜ਼ ਆਪ੍ਰੇਸ਼ਨ ਲਈ ਚੁਣੇ ਗਏ। ਇਸ ਮੌਕੇ ਸੰਦੀਪ ਸਿੰਘ, ਭੁਪਿੰਦਰ ਸਿੰਘ ਰਾਜਪੁਰਾ, ਗੁਰਿੰਦਰ ਸਿੰਘ ਨੂਰਪੁਰ, ਰਤਨ ਸਿੰਘ ਕੈਨੇਡਾ, ਪਿ੍ਰਤਪਾਲ ਸਿੰਘ ਲਾਲੀ ਵੀ ਮੌਜੂਦ ਸਨ।