- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਾਦਸੇ ਤੋਂ ਬਾਅਦ ਟਰਾਲਾ ਚਾਲਕ ਵਾਹਨ ਸਮੇਤ ਮੌਕੇ ਤੋਂ ਫਰਾਰ ਹੋ ਗਿਆ। ਸਾਹਨੇਵਾਲ ਪੁਲਿਸ ਨੇ ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਚਾਲਕ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ 281, 125 ਅਤੇ 106 ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਫਰਾਰ ਚਾਲਕ ਦੀ ਭਾਲ ਵਿੱਚ ਜੁਟੀ ਹੋਈ ਹੈ।

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ ਲੁਧਿਆਣਾ : ਸਾਹਨੇਵਾਲ ਇਲਾਕੇ ਵਿੱਚ ਪੈਂਦੇ ਕਾਰਾਂ ਦੇ ਸ਼ੋਰੂਮ ਗੋਇਲ ਹੁੰਡਈ ਦੇ ਲਾਗੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਦੇ ਦੌਰਾਨ ਇੱਕ ਫੈਕਟਰੀ ਦੇ ਸੁਰੱਖਿਆ ਗਾਰਡ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਜੰਟ ਸਿੰਘ (47) ਵਜੋਂ ਹੋਈ ਹੈ।
ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਮ੍ਰਿਤਕ ਦੇ ਪੁੱਤਰ ਅਰਸਦੀਪ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਆਪਣੀ ਡਿਊਟੀ ਲਈ ਮੈਕਨੋ ਟੈਕ ਫੈਕਟਰੀ, ਫੋਕਲ ਪੁਆਇੰਟ ਫੇਜ਼-5 ਜਾ ਰਹੇ ਸਨ। ਇਸ ਦੌਰਾਨ ਕਿਸੇ ਵਿਅਕਤੀ ਨੇ ਫੋਨ ਕਰਕੇ ਸੂਚਨਾ ਦਿੱਤੀ ਕਿ ਗੋਇਲ ਹੁੰਡਈ ਦੇ ਸਾਹਮਣੇ ਉਸ ਦੇ ਪਿਤਾ ਦਾ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਹਨ।
ਮੌਕੇ 'ਤੇ ਪਹੁੰਚਣ ਉਪਰੰਤ ਪਰਿਵਾਰ ਨੂੰ ਪਤਾ ਲੱਗਾ ਕਿ ਟਰਾਲੇ ਦੇ ਅਣਪਛਾਤੇ ਚਾਲਕ ਨੇ ਤੇਜ਼ ਰਫ਼ਤਾਰੀ ਅਤੇ ਲਾਪਰਵਾਹੀ ਨਾਲ ਵਾਹਨ ਚਲਾਉਂਦਿਆਂ ਗੁਰਜੰਟ ਸਿੰਘ ਨੂੰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਗੁਰਜੰਟ ਸਿੰਘ ਥਾਂ ਮੌਕੇ 'ਤੇ ਹੀ ਮੌਤ ਹੋ ਗਈ।