ਬੁਆਇਲਰ ’ਚ ਅੱਗ ਲੱਗਣ ਕਾਰਨ ਫੈਕਟਰੀ ਦਾ ਵੱਡਾ ਆਰਥਿਕ ਨੁਕਸਾਨ
ਬੁਆਇਲਰ ’ਚ ਅੱਗ ਲੱਗਣ ਕਾਰਨ ਫੈਕਟਰੀ ਦਾ ਵੱਡਾ ਆਰਥਿਕ ਨੁਕਸਾਨ
Publish Date: Tue, 31 Mar 2026 07:12 PM (IST)
Updated Date: Tue, 31 Mar 2026 07:16 PM (IST)
ਕਰਮਜੀਤ ਸਿੰਘ ਆਜ਼ਾਦ, ਪੰਜਾਬੀ ਜਾਗਰਣ ਸ੍ਰੀ ਮਾਛੀਵਾੜਾ ਸਾਹਿਬ : ਨੇੜਲੇ ਪਿੰਡ ਭੱਟੀਆਂ ਵਿਖੇ ਅਹਾਰ ਫੂਡ ਫੈਕਟਰੀ ਵਿਚ ਬੀਤੀ ਰਾਤ ਬੁਆਇਲਰ ’ਚ ਅੱਗ ਲੱਗਣ ਕਾਰਨ ਵੱਡਾ ਆਰਥਿਕ ਨੁਕਸਾਨ ਹੋਣ ਦਾ ਸਮਾਚਾਰ ਸਾਹਮਣੇ ਆਇਆ ਹੈ। ਮਿੱਲ ਦੇ ਮੈਨੇਜਰ ਨੇ ਦੱਸਿਆ ਕਿ ਰਾਤ 12.10 ਵਜੇ ਫੈਕਟਰੀ ਦੇ ਬੁਆਇਲਰ ’ਚ ਅੱਗ ਲੱਗ ਗਈ ਤਾਂ ਉਨ੍ਹਾਂ ਤੁਰੰਤ ਫਾਇਰ ਬਿਗ੍ਰੇਡ ਦੀਆਂ ਗੱਡੀਆਂ ਬੁਲਾਈਆਂ। ਉਨ੍ਹਾਂ ਕਿਹਾ ਕਿ ਲੁਧਿਆਣਾ, ਸਮਰਾਲਾ ਸਮੇਤ 3 ਫਾਇਰ ਬ੍ਰਿਗੇਡ ਗੱਡੀਆਂ ਮੌਕੇ ’ਤੇ ਪੁੱਜੀਆਂ, ਜਿਨ੍ਹਾਂ ਨੇ 7-8 ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ। ਇਸ ਹਾਦਸੇ ’ਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਕਿਉਂਕਿ ਅੱਗ ਲੱਗਣ ਸਮੇਂ ਜੋ ਵੀ ਮੁਲਾਜ਼ਮ ਕੰਮ ਕਰਦੇ ਸਨ, ਉਹ ਬਾਹਰ ਕੱਢ ਲਏ ਗਏ। ਮੈਨੇਜਰ ਅਨੁਸਾਰ ਫੈਕਟਰੀ ਵਿਚ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਸਪੱਸ਼ਟ ਪਤਾ ਨਹੀਂ ਲੱਗਾ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਕਾਰਨ ਜੋ ਆਰਥਿਕ ਨੁਕਸਾਨ ਹੋਇਆ ਹੈ, ਉਸਦਾ ਵੀ ਅੰਦਾਜ਼ਾ ਲਗਾਇਆ ਜਾ ਰਿਹਾ ਹੈ।