ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ
ਸੈਂਟੀਨਲ ਸਕੂਲ 'ਚ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ
Publish Date: Mon, 16 Feb 2026 06:48 PM (IST)
Updated Date: Tue, 17 Feb 2026 04:07 AM (IST)
ਸਰਵਣ ਸਿੰਘ ਭੰਗਲਾਂ, ਪੰਜਾਬੀ ਜਾਗਰਣ, ਸਮਰਾਲਾ : ਸੈਂਟੀਨਲ ਇੰਟਰਨੈਸ਼ਨਲ ਸਕੂਲ, ਸਮਰਾਲਾ ਵਿਖੇ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਕਰਨਵੀਰ ਸਿੰਘ ਢਿੱਲੋਂ ਅਤੇ ਚੇਅਰਮੈਨ ਅੰਮ੍ਰਿਤਪਾਲ ਕੌਰ ਢਿੱਲੋਂ ਦੀ ਪ੍ਰੇਰਣਾ ਸਦਕਾ, ਪ੍ਰਿੰਸੀਪਲ ਡਾ. ਪੂਨਮ ਸ਼ਰਮਾ ਦੀ ਅਗਵਾਈ ਵਿਚ ਸਕੂਲ ਦੇ ਸਮੁੱਚੇ ਸਟਾਫ ਦੇ ਸਹਿਯੋਗ ਨਾਲ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਵਿਦਿਆਰਥੀਆਂ ਵੱਲੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਲਈ ਵੱਖ-ਵੱਖ ਮਨੋਰੰਜਕ ਖੇਡਾਂ ਕਰਵਾਈਆਂ ਗਈਆਂ।ਵਿਦਿਆਰਥੀਆਂ ਨੇ ਰੰਗਾ-ਰੰਗ ਪ੍ਰੋਗਰਾਮ ਪੇਸ਼ ਕਰਕੇ ਖੂਬ ਰੰਗ ਬੰਨਿਆ ਅਤੇ ਬਾਰਵੀਂ ਜਮਾਤ ਪਾਸ ਕਰਕੇ ਜਾ ਰਹੇ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨਾਂ ਦੇ ਰੂਪ ਵਿੱਚ ਤੋਹਫ਼ੇ ਭੇਟ ਕੀਤੇ।ਬੱਚਿਆਂ ਨੇ ਡਾਂਸ, ਬੋਲੀਆਂ, ਕਵਿਤਾਵਾਂ ਤੇ ਗੀਤ ਗਾ ਕੇ ਇਸ ਦਿਨ ਨੂੰ ਯਾਦਗਾਰ ਬਣਾਇਆ ਤੇ ਬੱਚਿਆਂ ਲਈ ਕਈ ਤਰਾਂ ਦੀਆਂ ਦਿਲਚਸਪ ਖੇਡਾਂ ਕਰਵਾਈਆਂ, ਜਿਸ ਦਾ ਬੱਚਿਆਂ ਨੇ ਖੂਬ ਆਨੰਦ ਮਾਣਿਆ।
ਇਸ ਮੌਕੇ ਪ੍ਰਿੰਸੀਪਲ ਡਾ. ਪੂਨਮ ਸ਼ਰਮਾ ਨੇ ਜਿੱਥੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ ਉੱਥੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਿਹਨਤ, ਲਗਨ ਅਤੇ ਦ੍ਰਿੜ ਇਰਾਦੇ ਨਾਲ ਜਿੰਦਗੀ ਵਿੱਚ ਅੱਗੇ ਵਧਦੇ ਰਹਿਣ ਦੀ ਪ੍ਰੇਰਣਾ ਵੀ ਦਿੱਤੀ। ਸਾਰੇ ਅਧਿਆਪਕਾਂ ਨੇ ਵੀ ਵਿਦਿਆਰਥੀਆਂ ਨੂੰ ਸ਼ੁੱਭ-ਇਛਾਵਾਂ ਦਿੱਤੀਆਂ ਅਤੇ ਸਿੱਖਿਆਂ ਪ੍ਰਾਪਤ ਕਰਕੇ ਉੱਚ-ਅਹੁਦਿਆਂ ਤੱਕ ਪਹੁੰਚਣ ਦੀ ਕਾਮਨਾ ਕੀਤੀ। ਬੱਚਿਆਂ ਨੇ ਸਕੂਲ ਵਿੱਚ ਬਿਤਾਏ ਹੋਏ ਸਾਲਾਂ ਦਾ ਪੂਰਾ ਬਿਰਤਾਂਤ ਆਪਣੇ ਸ਼ਬਦਾਂ ਵਿੱਚ ਸੁਣਾਇਆ।ਇਸ ਮੌਕੇ ਬੱਚਿਆਂ ਦੀ ਕਾਰਗੁਜਾਰੀ ਦੇ ਅਧਾਰ ‘ਤੇ ਮਿਸਟਰ ਫੇਅਰਵੈਲ ਦਕਸ਼ ਮਹਿੰਦਰੂ ਤੇ ਮਿਸ ਫੇਅਰਵੈਲ ਹਰਸਵੀਨ ਕੌਰ 2026 ਦੀ ਚੋਣ ਕੀਤੀ ਗਈ। ਅੰਤ ਵਿੱਚ ਪ੍ਰਿੰਸੀਪਲ ਡਾ. ਪੂਨਮ ਸ਼ਰਮਾ ਸਾਰੇ ਵਿਦਿਆਰਥੀਆਂ ਇਸ ਦਿਨ ਦੀ ਬਹੁਤ-ਬਹੁਤ ਵਧਾਈ ਦਿੱਤੀ।