ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਕਿਸਾਨ ਜਾਗਰੂਕਤਾ ਕੈਂਪ ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ
Publish Date: Sun, 01 Nov 2026 07:44 PM (IST)
Updated Date: Mon, 02 Nov 2026 04:03 AM (IST)
ਸੁਸ਼ੀਲ ਵਰਮਾ, ਪੰਜਾਬੀ ਜਾਗਰਣ, ਰਾਏਕੋਟ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪੱਖੋਵਾਲ ਵੱਲੋਂ ਪਿੰਡ ਬਰਮੀ ਵਿਖੇ ਡਾ. ਗੁਰਦੀਪ ਸਿੰਘ, ਮੁੱਖ ਖੇਤੀਬਾੜੀ ਅਫਸਰ ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾ ਅਤੇ ਡਾ. ਗਗਨਦੀਪ ਕੌਰ ਬਲਾਕ ਖੇਤੀਬਾੜੀ ਅਫਸਰ ਪੱਖੋਵਾਲ ਦੀ ਅਗਵਾਈ ਹੇਠ ਅੰਮ੍ਰਿਤਪਾਲ ਸਿੰਘ ਖੇਤੀਬਾੜੀ ਵਿਕਾਸ ਅਫਸਰ ਬਰਮੀ ਵੱਲੋਂ ਸੀਆਰਐੱਮ ਸਕੀਮ ਦੇ ਆਈਈਸੀ ਕੰਪੋਨੈਂਟ ਅਧੀਨ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਸਰਕਾਰ ਵੱਲੋਂ ਚਲਾਏ ਜਾ ਰਹੇ ਖੇਤ ਬਚਾਓ ਅਭਿਆਨ ਸਬੰਧੀ ਵੀ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ। ਇਸ ਕੈਂਪ ਵਿੱਚ ਰਾਏਕੋਟ ਦੇ ਐੱਸਡੀਐੱਮ ਖੁਸ਼ਪ੍ਰੀਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਉਨ੍ਹਾਂ ਵੱਲੋ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ। ਡਾ. ਗਗਨਦੀਪ ਕੌਰ ਖੇਤੀਬਾੜੀ ਅਫਸਰ ਪੱਖੋਵਾਲ ਵੱਲੋ ਕਿਸਾਨਾਂ ਨੂੰ ਹਾੜ੍ਹੀ ਸੀਜਨ ਦੀਆ ਤੇਜਬੀਜ ਫਸਲਾ ਖਾਸ ਕਰਕੇ ਸਰ੍ਹੋਂ ਦੀ ਸਫਲ ਕਾਸ਼ਤ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ੳਨ੍ਹਾਂ ਕਿਸਾਨਾਂ ਨੂੰ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਜਾਣਕਾਰੀ ਦਿੱਤੀ ਅਤੇ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਫਾਇਦਾ ਲੈਣ ਲਈ ਕਿਹਾ। ਇਸ ਕੈਂਪ ਵਿੱਚ ਅੰਮ੍ਰਿਤਪਾਲ ਸਿੰਘ ਖੇਤੀਬਾੜੀ ਵਿਕਾਸ ਅਫਸਰ ਬਰਮੀ ਵੱਲੋ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਬਾਰੇ ਵਿਸਥਾਰਪੂਰਵਕ ਦੱਸਿਆ ਗਿਆ। ਡਾ. ਪ੍ਰੇਮਪ੍ਰੀਤ ਸਿੰਘ ਖੇਤੀਬਾੜੀ ਵਿਸਥਾਰ ਅਫਸਰ ਜੋਧਾਂ ਵੱਲੋਂ ਕਿਸਾਨਾਂ ਨੂੰ ਕਣਕ ਦੀ ਫਸਲ ਦੀਆ ਕਿਸਮਾਂ, ਬੀਜ ਦੀ ਸੋਧ, ਫਸਲ ਵਿੱਚ ਕੀੜੇ ਮਕੌੜੇ ਅਤੇ ਬਿਮਾਰੀਆ, ਲਘੂ ਤੱਤਾ ਦੀ ਘਾਟ ਅਤੇ ਫਸਲ ਦੀ ਸਫਲ ਕਾਸ਼ਤ ਸੰਬਧੀ ਜਾਣਕਾਰੀ ਦਿੱਤੀ ਗਈ। ਡਾ. ਸੰਤੋਸ਼ ਕੁਮਾਰ, ਖੇਤੀਬਾੜੀ ਵਿਕਾਸ ਅਫਸਰ, ਕਾਲਖ ਨੇ ਮਿੱਟੀ ਦੀ ਸਿਹਤ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ ਅਤੇ ਕਿਸਾਨਾਂ ਨੂੰ ਮਿੱਟੀ ਅਤੇ ਪਾਣੀ ਦੀ ਪਰਖ ਦੀ ਮਹੱਤਤਾ ਦੱਸਦੇ ਹੋਏ ਮਿੱਟੀ ਅਤੇ ਪਾਣੀ ਦੇ ਸੈਂਪਲ ਲੈਣ ਦੇ ਤਰੀਕੇ ਬਾਰੇ ਜਾਣਕਾਰੀ ਦਿੱਤੀ ਗਈ। ਡਾ. ਗੁਰਭਗਤ ਸਿੰਘ ਖੇਤੀਬਾੜੀ ਵਿਸਥਾਰ ਅਫ਼ਸਰ ਬੜੂੰਦੀ ਵੱਲੋ ਕਿਸਾਨਾਂ ਨੂੰ ਕਣਕ ਦੀ ਫਸਲ ਦੇ ਬੀਜ ਤੇ ਸਬਸਿਡੀ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ। ਇਸ ਦੌਰਾਨ ਬਾਗਬਾਨੀ ਵਿਭਾਗ ਤੋਂ ਡਾ .ਸ਼ੈਲੀ ਸੰਧੂ, ਬਾਗਬਾਨੀ ਵਿਕਾਸ ਅਫਸਰ ਵੱਲੋਂ ਬਾਗਬਾਨੀ ਵਿਭਾਗ ਦੀਆਂ ਵੱਖ ਵੱਖ ਸਕੀਮਾ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸੁਰਿੰਦਰ ਸਿੰਘ, ਕੋਆਪ੍ਰੇਟਿਵ ਇੰਸਪੈਕਟਰ, ਅਮਨਦੀਪ ਸਿੰਘ ਖੇਤੀਬਾੜੀ ਉੱਪ ਨਿਰੀਖਕ ਜੋਧਾਂ, ਗੁਰਪ੍ਰੀਤ ਸਿੰਘ , ਹਰਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਹਰਨੇਕ ਸਿੰਘ ਸਰਪੰਚ ਬਰਮੀ, ਦਲਜੀਤ ਸਿੰਘ ਪ੍ਰਧਾਨ, ਸੁਖਦੇਵ ਸਿੰਘ, ਤਰਲੋਚਨ ਸਿੰਘ ਸਾਬਕਾ ਪ੍ਰਧਾਨ, ਗੁਰਜੰਟ ਸਿੰਘ ਤਤਲਾ, ਗੁਰਵਿੰਦਰ ਸਿੰਘ ਸੈਕਟਰੀ, ਸੁਖਵਿੰਦਰ ਸਿੰਘ ਬਰਮੀ ਹਾਜ਼ਰ ਸਨ।