ਦਲਵਿੰਦਰ ਸਿੰਘ ਰਛੀਨ, ਰਾਏੇਕੋਟ

ਪਿੰਡ ਨੱਥੋਵਾਲ 'ਚ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਖਾਦਾਂ ਦੀ ਸੁਚੱਜੀ ਵਰਤੋਂ ਸਬੰਧੀ ਜਾਗਰੂਕ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਲੁਧਿਆਣਾ ਦੇ ਮੁੱਖ ਖੇਤੀਬਾੜੀ ਅਫਸਰ ਡਾ. ਬਲਦੇਵ ਸਿੰਘ ਨੇ ਦੱਸਿਆ ਕਿ ਬੇਲੋੜੀਆਂ ਖਾਦਾਂ ਦੀ ਵਰਤੋਂ ਕਰਨ ਨਾਲ ਧਰਤੀ ਤੇ ਮਨੁੱਖੀ ਸਿਹਤ 'ਤੇ ਪੈ ਰਹੇ ਪ੍ਰਭਾਵ ਦੀ ਰੋਕਥਾਮ ਲਈ ਖੇਤੀਬਾੜੀ ਵਿਭਾਗ ਵੱਲੋਂ ਧਰਤੀ ਵਿਚਲੇ ਖੁਰਾਕੀ ਤੱਤਾਂ ਤੋਂ ਜਾਣੂੰ ਕਰਵਾਇਆ ਜਾ ਰਿਹਾ ਹੈ ਅਤੇ ਪਿੰਡਾਂ ਦੀਆਂ ਖੇਤੀਬਾੜੀ ਸਭਾਵਾਂ 'ਚ ਨਕਸ਼ੇ ਵੀ ਲਗਾਏ ਜਾ ਰਹੇ ਹਨ, ਤਾਂ ਜੋ ਕਿਸਾਨਾਂ ਲੋੜ ਮੁਤਾਬਕ ਖਾਦਾਂ ਦੀ ਵਰਤੋਂ ਕਰ ਸਕਣ। ਇਸ ਤੋਂ ਇਲਾਵਾ ਨਕਸ਼ੇ ਰਾਹੀਂ ਕਿਸਾਨਾਂ ਨੂੰ ਧਰਤੀ 'ਚ ਤੱਤਾਂ ਦੀ ਘਾਟ ਲਈ ਸਲਫਰ, ਅੌਰਗੈਨਿਕ, ਕਾਰਬਨ ਫਾਸਫੋਰਸ, ਪੀਐੱਚ, ਜਿੰਕ, ਲੋਹਾ, ਪੁਟਾਸ਼ ਤੇ ਮੈਗਨੀਜ਼ ਆਦਿ ਖਾਦਾਂ ਕਿਸ ਮਾਤਰਾ 'ਚ ਪਾਉਣੀਆਂ ਹਨ, ਬਾਰੇ ਵੀ ਜਾਣਕਾਰੀ ਦਿੱਤੀ। ਉਨਾਂ ਕਿਸਾਨਾਂ ਨੂੰ ਖਾਲੀ ਪਏ ਖੇਤਾਂ ਵਿਚਲੀ ਮਿੱਟੀ ਦੀ ਵਿਭਾਗ ਪਾਸੋ ਮੁਫਤ ਟੈਸਟ ਕਰਵਾਉਣ ਦੀ ਅਪੀਲ ਕੀਤੀ ਤਾਂ ਜੋ ਸਾਉਣੀ ਦੀਆਂ ਫਸਲਾਂ ਵਿਚ ਖਾਦ ਜ਼ਰੂਰਤ ਮੁਤਾਬਕ ਹੀ ਪਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਜ਼ਿਲੇ 'ਚ 58 ਹਜ਼ਾਰ ਦੇ ਕਰੀਬ ਸੋਇਲ ਹੈਲਥ ਕਾਰਡ ਕਿਸਾਨਾਂ ਨੂੰ ਵੰਡੇ ਜਾ ਚੁੱਕੇ ਹਨ। ਨਕਸ਼ੇ ਲਗਾਉਣ ਦੀ ਮੁਹਿੰਮ ਤਹਿਤ ਖੇਤੀਬਾੜੀ ਇੰਸਪੈਕਟਰ ਹਰਜੀਤ ਸਿੰਘ ਵੱਲੋਂ ਪਿੰਡ ਨੱਥੋਵਾਲ, ਬੱਸੀਆਂ, ਬੋਪਾਰਾਏ ਕਲਾਂ, ਸੁਧਾਰ, ਜਲਾਲੀਦਵਾਲ, ਕਾਲਸਾਂ, ਬੋਪਾਰਾਏ ਖੁਰਦ, ਧੂਰਕੋਟ, ਚੱਕਭਾਈਕਾ, ਫੇਰੂਰਾਈ, ਅੱਚਰਵਾਲ, ਰਾਮਗੜ੍ਹ ਸਿਵੀਆ, ਸਾਹਜਹਾਨਪੁਰ ਆਦਿ ਪਿੰਡਾਂ ਦੀਆਂ ਖੇਤੀਬਾੜੀ ਸਭਾਵਾਂ 'ਚ ਖੁਰਾਕੀ ਤੱਤਾਂ ਦੇ ਨਕਸ਼ੇ ਲਗਾਏ ਗਏ ਅਤੇ ਕਿਸਾਨਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ। ਇਸ ਮੌਕੇ ਬਲਵੀਰ ਸਿੰਘ ਨੱਥੋਵਾਲ, ਕਿਰਪਾਲ ਸਿੰਘ, ਕਰਮਜੀਤ ਸਿੰਘ, ਕਮਲਜੀਤ ਸਿੰਘ, ਬਲਜਿੰਦਰ ਸਿੰਘ, ਗੁਰਦੀਪ ਸਿੰਘ, ਦਵਿੰਦਰ ਸਿੰਘ ਨੱਤ, ਅਵਤਾਰ ਸਿੰਘ, ਬਲਜਿੰਦਰ ਸਿੰਘ, ਗੁਰਦੇਵ ਸਿੰਘ, ਬਹਾਦਰ ਸਿੰਘ, ਜਗਤਾਰ ਸਿੰਘ ਆਦਿ ਹਾਜ਼ਰ ਸਨ।