ਸਰਵਣ ਸਿੰਘ ਭੰਗਲਾਂ, ਸਮਰਾਲਾ : ਕੇਂਦਰ ਸਰਕਾਰ ਦੇ ਕਾਲ਼ੇ ਕਾਨੂੰਨਾਂ ਖਿਲਾਫ ਚਲਾਏ ਜਾ ਰਹੇ ਕਿਸਾਨ ਅੰਦੋਲਨ ’ਚ ਸਮਰਾਲਾ ਨੇੜਲੇ ਪਿੰਡ ਢੀਂਡਸਾ ਦਾ ਕਿਸਾਨ ਜੈ ਸਿੰਘ (74) ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ । ਜਾਣਕਾਰੀ ਦਿੰਦਿਆਂ ਬੀਕੇਯੂ ਲੱਖੋਵਾਲ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਪਾਲਮਾਜਰਾ, ਕਿਸਾਨ ਆਗੂ ਰਮਨਦੀਪ ਸਿੰਘ ਮਾਨ ਤੇ ਗੁਰਮੀਤ ਸਿੰਘ ਢੀਂਡਸਾ ਨੇ ਦੱਸਿਆ ਕਿ ਕਿਸਾਨ ਜੈ ਸਿੰਘ ਪਿਛਲੇ ਕਈ ਮਹੀਨਿਆਂ ਤੋਂ ਕਿਸਾਨ ਅੰਦੋਲਨ ’ਚ ਡਟਿਆ ਹੋਇਆ ਸੀ ਤੇ ਉਸ ਦੀ ਸਿਹਤ ਪਿਛਲੇ 2-3 ਦਿਨਾਂ ਤੋਂ ਖਰਾਬ ਚੱਲ ਰਹੀ ਸੀ। ਅੱਜ ਸਵੇਰੇ ਦਿਲ ਦਾ ਦੌਰਾ ਪੈਣ ਨਾਲ ਕਿਸਾਨ ਜੈ ਸਿੰਘ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਿਆ। ਮ੍ਰਿਤਕ ਦੀ ਦੇਹ ਦਿੱਲੀ ਦੇ ਸਿੰਘੂ ਬਾਰਡਰ ਤੋਂ ਰਵਾਨਾ ਕਰ ਦਿੱਤੀ ਗਈ ਹੈ ਤੇ ਉਸਦਾ ਅੰਤਿਮ ਸਸਕਾਰ ਸੋਮਵਾਰ ਨੂੰ ਜੱਦੀ ਪਿੰਡ ਢੀਂਡਸਾ ’ਚ ਕੀਤਾ ਜਾਵੇਗਾ।

Posted By: Jagjit Singh